100 ਤੋਂ ਪਾਰ ਹੋਏ ਪੈਟਰੋਲ ਦੇ ਰੇਟ, ਜਾਣੋ ਤੁਹਾਡੇ ਸ਼ਹਿਰ ਵਿੱਚ ਕੀਮਤ ਕਿੰਨੀ

By Jagroop Kaur - June 13, 2021 2:06 pm

ਪੈਟਰੋਲ ਤੇ ਡੀਜ਼ਲ ਦੀਆਂ ਨਿੱਤ ਵਧ ਰਹੀਆਂ ਕੀਮਤਾਂ ਹਰ ਦਿਨ ਨਵਾਂ ਇਤਿਹਾਸ ਰਚ ਰਹੀਆਂ ਹਨ। ਬੇਸ਼ੱਕ ਐਤਵਾਰ ਨੂੰ ਕੀਮਤਾਂ ਸਥਿਰ ਰਹੀਆਂ ਪਰ ਸਨਿੱਚਰਵਾਰ ਨੂੰ ਲਗਾਤਾਰ ਦੂਜੇ ਦਿਨ ਪੈਟਰੋਲ ਦੀ ਕੀਮਤ ਵਿੱਚ 27 ਪੈਸੇ ਤੇ ਡੀਜ਼ਲ ਦੀ ਕੀਮਤ ਵਿੱਚ 23 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ। ਇਸ ਦੇ ਨਾਲ, ਦੇਸ਼ ਵਿੱਚ ਪਹਿਲੀ ਵਾਰ ਰਾਜਸਥਾਨ ਵਿੱਚ ਡੀਜ਼ਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ, ਜਦੋਂਕਿ ਕਰਨਾਟਕ ਵੀ ਉਨ੍ਹਾਂ ਰਾਜਾਂ ਵਿੱਚ ਸ਼ਾਮਲ ਹੋ ਗਿਆ, ਜਿਨ੍ਹਾਂ ਨੇ ਪੈਟਰੋਲ ਦੀਆਂ ਕੀਮਤਾਂ ਦਾ ਸੈਂਕੜਾ ਬਣਾਇਆ ਹੈ। ਕਰਨਾਟਕ ਦੇਸ਼ ਦਾ 7ਵਾਂ ਅਜਿਹਾ ਰਾਜ ਹੈ, ਜਿੱਥੇ ਪੈਟਰੋਲ 100 ਰੁਪਏ ਤੋਂ ਵੀ ਜ਼ਿਆਦਾ ਮਹਿੰਗਾ ਹੋ ਗਿਆ ਹੈ।Petrol price: Petrol, diesel prices increase for the seventh time in  current month, Energy News, ET EnergyWorld

ਚਾਰ ਮਈ ਤੋਂ ਬਾਅਦ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਇਹ 23ਵਾਂ ਵਾਧਾ ਹੈ। ਇਸ ਵਾਧੇ ਨਾਲ, ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ਵਿੱਚ ਡੀਜ਼ਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਸਨਿੱਚਰਵਾਰ ਨੂੰ ਇੱਥੇ ਡੀਜ਼ਲ 100.05 ਰੁਪਏ ਪ੍ਰਤੀ ਲੀਟਰ ਵਿਕਿਆ, ਜਦੋਂਕਿ ਪ੍ਰੀਮੀਅਮ ਡੀਜ਼ਲ 103.72 ਰੁਪਏ ਪ੍ਰਤੀ ਲੀਟਰ ਵਿਕਿਆ। ਇਸ ਤੋਂ ਪਹਿਲਾਂ ਫਰਵਰੀ ਦੇ ਅੱਧ ਵਿੱਚ ਪੈਟਰੋਲ ਵੀ 100 ਰੁਪਏ ਤੋਂ ਟੱਪ ਗਿਆ ਸੀ। ਇੱਥੇ ਆਮ ਪੈਟਰੋਲ 107.22 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦਕਿ ਪ੍ਰੀਮੀਅਮ ਪੈਟਰੋਲ 110.50 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।Petrol, diesel prices hiked as elections end

ਤਾਜ਼ਾ ਵਾਧੇ ਤੋਂ ਬਾਅਦ, ਦਿੱਲੀ ਵਿੱਚ ਪੈਟਰੋਲ ਵੀ ਹੁਣ ਦੇ ਸਭ ਤੋਂ ਉੱਚੇ ਪੱਧਰ 'ਤੇ 96.12 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 86.98 ਰੁਪਏ' ਤੇ ਆ ਗਿਆ ਹੈ। ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਲੱਦਾਖ ਤੋਂ ਬਾਅਦ ਹੁਣ ਕਰਨਾਟਕ ਵਿਚ ਵੀ ਪੈਟਰੋਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਕਰਨਾਟਕ ਦੇ ਬਿਦਰ, ਬੇਲੇਰੀ, ਕੋਪਲ, ਦਵਾਂਗੇਰੇ, ਸ਼ਿਮੋਗਾ ਤੇ ਚਿਕਮਗਲੂਰ ਵਿਚ ਪੈਟਰੋਲ 100 ਰੁਪਏ ਤੋਂ ਜ਼ਿਆਦਾ ਦੀ ਕੀਮਤ ਵਿਚ ਵਿਕਿਆ, ਜਦੋਂ ਕਿ ਬੈਂਗਲੁਰੂ ਵਿੱਚ ਪੈਟਰੋਲ 99.39 ਰੁਪਏ ਤੇ ਡੀਜ਼ਲ 92.27 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।

ਪੜੋ ਹੋਰ ਖਬਰਾਂ: ਕੋਲਕਾਤਾ ਵਿਖੇ ਪੁਲਿਸ ਐਨਕਾਊਂਟਰ ‘ਚ ਮਾਰੇ ਗਏ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦੀ ਖਰੜ ਪਹੁੰਚੀ ਲਾਸ਼

ਤੁਹਾਨੂੰ ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸ ਐਮ ਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ, ਤੁਹਾਨੂੰ ਆਰਐਸਪੀ ਤੇ ਆਪਣੇ ਸਿਟੀ ਕੋਡ ਨੂੰ ਲਿਖਣ ਅਤੇ ਇਸ ਨੂੰ 92249 92249 ਨੰਬਰ 'ਤੇ ਭੇਜਣ ਦੀ ਜ਼ਰੂਰਤ ਹੈ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰੋਗੇ
adv-img
adv-img