Fri, Apr 19, 2024
Whatsapp

ਇਨ੍ਹਾਂ ਸੂਬਿਆਂ 'ਚ ਸਭ ਤੋਂ ਸਸਤਾ ਹੋਇਆ ਪੈਟਰੋਲ-ਡੀਜ਼ਲ , ਜਾਣੋਂ ਕਿੰਨਾ ਸੂਬਿਆਂ 'ਚ ਤੇਲ ਮਹਿੰਗਾ

Written by  Shanker Badra -- November 06th 2021 04:52 PM
ਇਨ੍ਹਾਂ ਸੂਬਿਆਂ 'ਚ ਸਭ ਤੋਂ ਸਸਤਾ ਹੋਇਆ ਪੈਟਰੋਲ-ਡੀਜ਼ਲ , ਜਾਣੋਂ ਕਿੰਨਾ ਸੂਬਿਆਂ 'ਚ ਤੇਲ ਮਹਿੰਗਾ

ਇਨ੍ਹਾਂ ਸੂਬਿਆਂ 'ਚ ਸਭ ਤੋਂ ਸਸਤਾ ਹੋਇਆ ਪੈਟਰੋਲ-ਡੀਜ਼ਲ , ਜਾਣੋਂ ਕਿੰਨਾ ਸੂਬਿਆਂ 'ਚ ਤੇਲ ਮਹਿੰਗਾ

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ ਤੋਂ ਬਾਅਦ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਵਾਲੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਸਥਾਨਕ ਵਿਕਰੀ ਟੈਕਸ ਵੈਟ ਘਟਾ ਕੇ ਇਨ੍ਹਾਂ ਸੂਬਿਆਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 8.7 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ 9.52 ਰੁਪਏ ਪ੍ਰਤੀ ਲੀਟਰ ਤੱਕ ਦੀ ਕਮੀ ਹੋਈ ਹੈ। ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਵਾਧੇ ਕਾਰਨ ਦੇਸ਼ ਦੀ ਵੱਡੀ ਆਬਾਦੀ 'ਚ ਫੈਲੇ ਅਸੰਤੋਸ਼ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਉਨ੍ਹਾਂ 'ਤੇ ਲਾਗੂ ਐਕਸਾਈਜ਼ ਡਿਊਟੀ 'ਚ ਕਟੌਤੀ ਦਾ ਐਲਾਨ ਕੀਤਾ ਹੈ। ਪੈਟਰੋਲ 'ਤੇ ਲਾਗੂ ਐਕਸਾਈਜ਼ ਡਿਊਟੀ 'ਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ ਲਾਗੂ ਡਿਊਟੀ 'ਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। [caption id="attachment_546622" align="aligncenter" width="300"] ਇਨ੍ਹਾਂ ਸੂਬਿਆਂ 'ਚ ਸਭ ਤੋਂ ਸਸਤਾ ਹੋਇਆ ਪੈਟਰੋਲ-ਡੀਜ਼ਲ , ਜਾਣੋਂ ਕਿੰਨਾ ਸੂਬਿਆਂ 'ਚ ਤੇਲ ਮਹਿੰਗਾ[/caption] ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਤੋਂ ਤੁਰੰਤ ਬਾਅਦ ਭਾਜਪਾ ਸ਼ਾਸਤ ਰਾਜਾਂ ਨੇ ਵੀ ਸਥਾਨਕ ਵੈਟ ਦਰਾਂ ਵਿੱਚ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਦੇਸ਼ ਦੇ 22 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਖ-ਵੱਖ ਪੱਧਰ 'ਤੇ ਕਟੌਤੀ ਦੇਖਣ ਨੂੰ ਮਿਲੀ ਹੈ। ਹਾਲਾਂਕਿ, ਮਹਾਰਾਸ਼ਟਰ, ਪੱਛਮੀ ਬੰਗਾਲ ਅਤੇ ਦਿੱਲੀ ਵਰਗੇ ਗੈਰ-ਭਾਜਪਾ ਸ਼ਾਸਿਤ ਰਾਜਾਂ ਨੇ ਅਜੇ ਵੀ ਸਥਾਨਕ ਫੀਸਾਂ ਵਿੱਚ ਕਟੌਤੀ ਨਹੀਂ ਕੀਤੀ ਹੈ। [caption id="attachment_546620" align="aligncenter" width="300"] ਇਨ੍ਹਾਂ ਸੂਬਿਆਂ 'ਚ ਸਭ ਤੋਂ ਸਸਤਾ ਹੋਇਆ ਪੈਟਰੋਲ-ਡੀਜ਼ਲ , ਜਾਣੋਂ ਕਿੰਨਾ ਸੂਬਿਆਂ 'ਚ ਤੇਲ ਮਹਿੰਗਾ[/caption] ਭਾਜਪਾ ਸ਼ਾਸਤ ਰਾਜਾਂ ਵਿੱਚ ਸਭ ਤੋਂ ਸਸਤਾ ਹੋਇਆ ਪੈਟਰੋਲ ਅਤੇ ਡੀਜ਼ਲ ਕਰਨਾਟਕ, ਪੁਡੂਚੇਰੀ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਨਾਗਾਲੈਂਡ, ਤ੍ਰਿਪੁਰਾ, ਅਸਾਮ, ਸਿੱਕਮ, ਬਿਹਾਰ, ਮੱਧ ਪ੍ਰਦੇਸ਼, ਗੋਆ, ਗੁਜਰਾਤ, ਦਾਦਰਾ ਅਤੇ ਹੋਰ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜਿਨ੍ਹਾਂ ਨੇ ਪੈਟਰੋਲੀਅਮ ਉਤਪਾਦਾਂ 'ਤੇ ਕੇਂਦਰੀ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਸਥਾਨਕ ਵੈਟ ਨੂੰ ਘਟਾ ਦਿੱਤਾ ਹੈ। ਨਗਰ ਹਵੇਲੀ, ਦਮਨ ਅਤੇ ਦੀਵ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਲੱਦਾਖ ਸ਼ਾਮਲ ਹਨ। [caption id="attachment_546621" align="aligncenter" width="300"] ਇਨ੍ਹਾਂ ਸੂਬਿਆਂ 'ਚ ਸਭ ਤੋਂ ਸਸਤਾ ਹੋਇਆ ਪੈਟਰੋਲ-ਡੀਜ਼ਲ , ਜਾਣੋਂ ਕਿੰਨਾ ਸੂਬਿਆਂ 'ਚ ਤੇਲ ਮਹਿੰਗਾ[/caption] ਗੈਰ-ਭਾਜਪਾ ਸ਼ਾਸਤ ਰਾਜਾਂ ਵਿੱਚ ਜਨਤਾ ਨੂੰ ਕੋਈ ਰਾਹਤ ਨਹੀਂ ਜਿਨ੍ਹਾਂ ਰਾਜਾਂ ਨੇ ਸਥਾਨਕ ਵਿਕਰੀ ਟੈਕਸ ਨਹੀਂ ਘਟਾਇਆ ਹੈ ,ਉਨ੍ਹਾਂ ਵਿੱਚ ਰਾਜਸਥਾਨ, ਪੰਜਾਬ, ਛੱਤੀਸਗੜ੍ਹ, ਮਹਾਰਾਸ਼ਟਰ, ਝਾਰਖੰਡ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ, ਦਿੱਲੀ, ਉੜੀਸਾ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਸ਼ਾਮਲ ਹਨ। ਇਨ੍ਹਾਂ ਸਾਰੇ ਸੂਬਿਆਂ ਵਿੱਚ ਗੈਰ-ਭਾਜਪਾ ਪਾਰਟੀਆਂ ਦੀਆਂ ਸਰਕਾਰਾਂ ਹਨ। ਸਥਾਨਕ ਵੈਟ ਚਾਰਜ ਨਾ ਸਿਰਫ਼ ਪੈਟਰੋਲ ਅਤੇ ਡੀਜ਼ਲ ਦੀਆਂ ਮੂਲ ਕੀਮਤਾਂ 'ਤੇ ਨਿਰਭਰ ਕਰਦਾ ਹੈ, ਸਗੋਂ ਕੇਂਦਰੀ ਐਕਸਾਈਜ਼ ਡਿਊਟੀ 'ਤੇ ਵੀ ਨਿਰਭਰ ਕਰਦਾ ਹੈ। ਇਸ ਕਾਰਨ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ ਦਾ ਅਸਰ ਵੱਖ-ਵੱਖ ਸੂਬਿਆਂ 'ਚ ਦੇਖਣ ਨੂੰ ਮਿਲਿਆ। ਜਿਨ੍ਹਾਂ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ 'ਤੇ ਜ਼ਿਆਦਾ ਵੈਟ ਲਗਾਇਆ ਜਾਂਦਾ ਸੀ, ਉਨ੍ਹਾਂ 'ਚ ਇਹ ਪ੍ਰਭਾਵ ਜ਼ਿਆਦਾ ਸੀ। ਦਿੱਲੀ 'ਚ ਪੈਟਰੋਲ 'ਤੇ ਐਕਸਾਈਜ਼ ਡਿਊਟੀ 6.07 ਰੁਪਏ ਅਤੇ ਡੀਜ਼ਲ 'ਤੇ 11.75 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। [caption id="attachment_546623" align="aligncenter" width="300"] ਇਨ੍ਹਾਂ ਸੂਬਿਆਂ 'ਚ ਸਭ ਤੋਂ ਸਸਤਾ ਹੋਇਆ ਪੈਟਰੋਲ-ਡੀਜ਼ਲ , ਜਾਣੋਂ ਕਿੰਨਾ ਸੂਬਿਆਂ 'ਚ ਤੇਲ ਮਹਿੰਗਾ[/caption] ਦੱਸ ਦੇਈਏ ਕਿ ਡਿਊਟੀ 'ਚ ਕਟੌਤੀ ਤੋਂ ਬਾਅਦ ਹੁਣ ਸਭ ਤੋਂ ਮਹਿੰਗਾ ਪੈਟਰੋਲ ਰਾਜਸਥਾਨ ਦੇ ਜੈਪੁਰ 'ਚ 111.10 ਰੁਪਏ ਪ੍ਰਤੀ ਲੀਟਰ 'ਤੇ ਹੈ, ਜਿਸ ਤੋਂ ਬਾਅਦ ਮੁੰਬਈ (109.98) ਅਤੇ ਆਂਧਰਾ ਪ੍ਰਦੇਸ਼ (109.05) 'ਤੇ ਹੈ। ਦੂਜੇ ਪਾਸੇ ਜ਼ਿਆਦਾਤਰ ਭਾਜਪਾ ਸ਼ਾਸਤ ਰਾਜਾਂ ਵਿੱਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਤੋਂ ਹੇਠਾਂ ਆ ਗਈਆਂ ਹਨ। ਹਾਲਾਂਕਿ ਮੱਧ ਪ੍ਰਦੇਸ਼ ਵਿੱਚ ਇਹ 107.23 ਰੁਪਏ ਅਤੇ ਬਿਹਾਰ ਵਿੱਚ 105.90 ਰੁਪਏ ਪ੍ਰਤੀ ਲੀਟਰ ਹੈ। [caption id="attachment_546624" align="aligncenter" width="300"] ਇਨ੍ਹਾਂ ਸੂਬਿਆਂ 'ਚ ਸਭ ਤੋਂ ਸਸਤਾ ਹੋਇਆ ਪੈਟਰੋਲ-ਡੀਜ਼ਲ , ਜਾਣੋਂ ਕਿੰਨਾ ਸੂਬਿਆਂ 'ਚ ਤੇਲ ਮਹਿੰਗਾ[/caption] ਇਸੇ ਤਰ੍ਹਾਂ ਸਭ ਤੋਂ ਮਹਿੰਗਾ ਡੀਜ਼ਲ ਵੀ ਜੈਪੁਰ, ਰਾਜਸਥਾਨ ਵਿੱਚ 95.71 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਡੀਜ਼ਲ ਦੀ ਕੀਮਤ ਆਂਧਰਾ ਪ੍ਰਦੇਸ਼ ਵਿੱਚ 95.18 ਰੁਪਏ ਅਤੇ ਮੁੰਬਈ ਵਿੱਚ 94.14 ਰੁਪਏ ਪ੍ਰਤੀ ਲੀਟਰ ਹੈ। ਉਥੇ ਹੀ ਮਿਜ਼ੋਰਮ 'ਚ ਸਭ ਤੋਂ ਸਸਤਾ ਡੀਜ਼ਲ 79.55 ਰੁਪਏ ਪ੍ਰਤੀ ਲੀਟਰ ਦੀ ਕੀਮਤ ਨਾਲ ਮਿਲ ਰਿਹਾ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ। ਸੂਬਿਆਂ 'ਚ ਵੈਟ ਡਿਊਟੀ ਦੀਆਂ ਵੱਖ-ਵੱਖ ਦਰਾਂ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਇਹ ਫਰਕ ਦੇਖਣ ਨੂੰ ਮਿਲ ਰਿਹਾ ਹੈ। -PTCNews


Top News view more...

Latest News view more...