ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਮੁੜ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ 'ਚ RATE
Petrol-Diesel in India: ਦੇਸ਼ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਫਿਰ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।
ਜਾਣੋ ਪੈਟਰੋਲ ਦੀਆ ਕੀਮਤਾਂ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 104.14 ਰੁਪਏ ਤੇ ਡੀਜ਼ਲ 92.82 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਅੱਜ ਮੁੰਬਈ ਵਿੱਚ ਡੀਜ਼ਲ 100 ਰੁਪਏ ਦੇ ਪਾਰ ਪਹੁੰਚ ਗਿਆ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 110.12 ਰੁਪਏ ਤੇ ਡੀਜ਼ਲ ਦੀ ਕੀਮਤ 100.66 ਰੁਪਏ ਪ੍ਰਤੀ ਲੀਟਰ ਹੈ।
ਵੈਬਸਾਈਟਾਂ ਮੁਤਾਬਕ
ਸਰਕਾਰ ਕੰਪਨੀਆਂ ਦੀਆਂ ਵੈਬਸਾਈਟਾਂ ਮੁਤਾਬਕ ਦਿੱਲੀ ਵਿੱਚ ਪੈਟਰੋਲ 104.14 ਰੁਪਏ ਤੇ ਡੀਜ਼ਲ 92.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਵਿੱਚ ਪੈਟਰੋਲ 110.12 ਰੁਪਏ ਤੇ ਡੀਜ਼ਲ 100.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਚੇਨਈ ਵਿੱਚ ਪੈਟਰੋਲ 101.53 ਰੁਪਏ ਤੇ ਡੀਜ਼ਲ 97.26 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ਵਿੱਚ ਪੈਟਰੋਲ 104.80 ਰੁਪਏ ਤੇ ਡੀਜ਼ਲ 95.93 ਰੁਪਏ ਪ੍ਰਤੀ ਲੀਟਰ ਹੈ।
ਗੌਰਤਲਬ ਹੈ ਕਿ 24 ਸਤੰਬਰ ਨੂੰ ਵੀ ਡੀਜ਼ਲ ਦੀ ਕੀਮਤ ਵਿੱਚ 20 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ, ਉਸ ਸਮੇਂ ਵੀ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ। ਇਸ ਦੌਰਾਨ, ਗਲੋਬਲ ਬੈਂਚਮਾਰਕ ਬ੍ਰੈਂਟ ਕੱਚਾ ਵਧ ਕੇ 77.50 ਡਾਲਰ ਪ੍ਰਤੀ ਬੈਰਲ ਹੋ ਗਿਆ।
-PTC News