Wed, Apr 24, 2024
Whatsapp

ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਕੱਢਿਆ ਧੂੰਆਂ ,ਜਾਣੋਂ ਅੱਜ ਦਾ ਰੇਟ

Written by  Shanker Badra -- October 11th 2018 10:23 AM -- Updated: October 11th 2018 01:12 PM
ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਕੱਢਿਆ ਧੂੰਆਂ ,ਜਾਣੋਂ ਅੱਜ ਦਾ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਕੱਢਿਆ ਧੂੰਆਂ ,ਜਾਣੋਂ ਅੱਜ ਦਾ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਕੱਢਿਆ ਧੂੰਆਂ ,ਜਾਣੋਂ ਅੱਜ ਦਾ ਰੇਟ:ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ ਦਰਜ ਕੀਤਾ ਗਿਆ ਹੈ।ਇਸ ਦਾ ਸਿੱਧਾ ਅਸਰ ਆਉਣ ਵਾਲੇ ਤਿਉਹਾਰਾਂ ਦੀ ਖਰੀਦਦਾਰੀ 'ਤੇ ਪਵੇਗਾ। 4 ਅਕਤੂਬਰ ਨੂੰ ਕੇਂਦਰ ਅਤੇ ਸੂਬਿਆਂ ਨੇ ਤੇਲ ਦੀਆਂ ਕੀਮਤਾਂ ਵਿਚ ਕਮੀ ਲਿਆਂਦੀ ਸੀ।ਜਿਸ ਕਰਕੇ 5 ਅਕਤੂਬਰ ਨੂੰ ਲੋਕਾਂ ਨੇ ਸੁੱਖ ਦਾ ਸਾਹ ਲਿਆ ਪਰ ਮਹਿੰਗੇ ਕਰੂਡ ਅਤੇ ਰੁਪਏ 'ਚ ਗਿਰਾਵਟ ਦੇ ਕਾਰਨ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਰਹੀਆਂ ਹਨ।ਅਗਸਤ ਮਹੀਨੇ ਤੋਂ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ।ਪਿਛਲੇ ਲੰਮੇ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਆਮ ਜਨਤਾ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ। ਮੁੰਬਈ ਵਿੱਚ ਅੱਜ ਪੈਟਰੋਲ ਦੀਆਂ ਕੀਮਤਾਂ ਵਿੱਚ 0.09 ਪੈਸੇ ਦਾ ਵਾਧਾ ਹੋਇਆ ਹੈ।ਹੁਣ ਮੁੰਬਈ ਵਿੱਚ ਪੈਟਰੋਲ 87.82 ਰੁਪਏ ਪ੍ਰਤੀ ਲਿਟਰ ਉੱਤੇ ਪੁੱਜ ਗਿਆ ਹੈ।ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ ਵਿੱਚ 0.29 ਪੈਸੇ ਦਾ ਵਾਧਾ ਕੀਤਾ ਗਿਆ ਹੈ।ਹੁਣ ਡੀਜ਼ਲ 78.22 ਰੁਪਏ ਪ੍ਰਤੀ ਲਿਟਰ ਦੇ ਹਿਸਾਬ ਨਾਲ ਵਿੱਕ ਰਿਹਾ ਹੈ। ਮੋਹਾਲੀ ਵਿੱਚ ਪੈਟਰੋਲ ਦੀ ਕੀਮਤ 'ਚ 0.24 ਪੈਸੇ ਦਾ ਵਾਧਾ ਹੋਇਆ ਹੈ।ਹੁਣ ਇੱਥੇ ਪੈਟਰੋਲ ਦੀ ਕੀਮਤ 88.37 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਡੀਜ਼ਲ ਦੀ ਕੀਮਤ ਵਿੱਚ 0.29 ਪੈਸੇ ਵਾਧੇ ਨਾਲ ਹੁਣ ਡੀਜ਼ਲ 74.94 ਰੁਪਏ ਪ੍ਰਤੀ ਲਿਟਰ ਦੇ ਹਿਸਾਬ ਨਾਲ ਵਿੱਕ ਰਿਹਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਭਰ 'ਚ ਪੈਟਰੋਲ ਦੀ ਸਭ ਤੋਂ ਵੱਧ ਕੀਮਤ ਮੋਹਾਲੀ ਵਿੱਚ ਹੈ। ਦਿੱਲੀ ਵਿੱਚ ਵੀ ਪੈਟਰੋਲ ਦੀ ਕੀਮਤ ਵਿੱਚ 0.10 ਪੈਸੇ ਦਾ ਵਾਧਾ ਹੋਇਆ ਹੈ।ਇਸ ਕਾਰਨ ਪੈਟਰੋਲ ਦੀ ਕੀਮਤ 82.36 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ 'ਚ ਵੀ 0.27ਪੈਸੇ ਦਾ ਵਾਧਾ ਹੋਇਆ ਹੈ ਜਿਸ ਕਾਰਨ ਡੀਜ਼ਲ 74.62 ਰੁਪਏ ਪ੍ਰਤੀ ਲਿਟਰ ਦੀ ਕੀਮਤ 'ਤੇ ਵਿੱਕ ਰਿਹਾ ਹੈ। ਚੰਡੀਗੜ੍ਹ ਵਿੱਚ ਵੀ ਪੈਟਰੋਲ ਦੀ ਕੀਮਤ 'ਚ 0.09 ਪੈਸੇ ਦਾ ਵਾਧਾ ਹੋਇਆ ਹੈ।ਪੈਟਰੋਲ ਦੀ ਪ੍ਰਤੀ ਲਿਟਰ ਕੀਮਤ 77.76 ਰੁਪਏ ਹੈ।ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 0.25 ਪੈਸੇ ਦੇ ਵਾਧੇ ਨਾਲ 71.00 ਰੁਪਏ ਪ੍ਰਤੀ ਲਿਟਰ ਹੋ ਗਈ ਹੈ। -PTCNews


Top News view more...

Latest News view more...