Fri, May 3, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਲਈ ਪੰਜਾਬ ਪੱਧਰ 'ਤੇ ਅੱਜ ਰੋਸ ਮੁਜ਼ਾਹਰੇ

Written by  Shanker Badra -- June 26th 2018 11:31 AM
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਲਈ ਪੰਜਾਬ ਪੱਧਰ 'ਤੇ ਅੱਜ ਰੋਸ ਮੁਜ਼ਾਹਰੇ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਲਈ ਪੰਜਾਬ ਪੱਧਰ 'ਤੇ ਅੱਜ ਰੋਸ ਮੁਜ਼ਾਹਰੇ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਲਈ ਪੰਜਾਬ ਪੱਧਰ 'ਤੇ ਅੱਜ ਰੋਸ ਮੁਜ਼ਾਹਰੇ:ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਲਗਾਏ ਜਾਂਦੇ ਟੈਕਸ ਨੂੰ ਘੱਟ ਕਰਨ ਦੀ ਮੰਗ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵੱਧਣ ਨਾਲ ਆਮ ਲੋਕਾਂ ਦੀ ਜੇਬ 'ਤੇ ਭਾਰ ਪੈ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਦੀ ਕਾਂਗਰਸ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਲਗਾ ਰਹੀ ਹੈ,ਇਹ ਦੇਸ਼ ਵਿਚੋਂ ਸਭ ਤੋਂ ਜ਼ਿਆਦਾ ਹੈ ਜਿਸ ਨੂੰ ਘੱਟ ਕਰਨ ਦੀ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਦੀ ਅਗਵਾਈ ਦੇ ਵਿੱਚ ਅੱਜ ਪੰਜਾਬ ਭਰ ਦੇ ਵਿੱਚ ਰੋਸ ਮੁਜ਼ਾਹਰੇ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।ਪੰਜਾਬ ਦੇ ਵਿੱਚ ਰੋਸ ਮੁਜ਼ਾਹਰੇ ਦੀ ਅਗਵਾਈ ਅੰਮ੍ਰਿਤਸਰ ਦੇ ਵਿੱਚ ਬਿਕਰਮ ਸਿੰਘ ਮਜੀਠੀਆ ,ਰੋਪੜ 'ਚ ਡਾਕਟਰ ਦਲਜੀਤ ਸਿੰਘ ਚੀਮਾ,ਜਲੰਧਰ 'ਚ ਬੀਬੀ ਜੰਗੀਰ ਕੌਰ ,ਲੁਧਿਆਣਾ 'ਚ ਮਹੇਸ਼ਇੰਦਰ ਗਰੇਵਾਲ ਅਤੇ ਪਟਿਆਲਾ 'ਚ ਹਰਿੰਦਰਪਾਲ ਚੰਦੂਮਾਜਰਾ ਕਰਨਗੇ। -PTCNews


Top News view more...

Latest News view more...