Wed, Apr 24, 2024
Whatsapp

ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਮੁਲਾਜ਼ਮ, ਦਿੱਤੀ ਆਤਮਦਾਹ ਦੀ ਚਿਤਾਵਨੀ

Written by  Shanker Badra -- June 16th 2021 02:16 PM -- Updated: June 16th 2021 02:26 PM
ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਮੁਲਾਜ਼ਮ, ਦਿੱਤੀ ਆਤਮਦਾਹ ਦੀ ਚਿਤਾਵਨੀ

ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਮੁਲਾਜ਼ਮ, ਦਿੱਤੀ ਆਤਮਦਾਹ ਦੀ ਚਿਤਾਵਨੀ

ਮੋਹਾਲੀ : ਪੰਜਾਬ ਦੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਵੱਲੋਂ ਅੱਜ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪੈਟਰੋਲ ਦੀਆਂ ਬੋਤਲਾਂ ਲੈ ਕੇਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਸੱਤਵੀਂ ਮੰਜ਼ਿਲ 'ਤੇ ਚੜ ਗਏ ਹਨ ਅਤੇ ਪੰਜਾਬ ਸਰਕਾਰ ਤੇ ਸਕੱਤਰ ਸਕੂਲ ਸਿੱਖਿਆ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਤੇ 15 ਮਿੰਟ ਦਾ ਅਲਟੀਮੇਟਮ ਦਿੱਤਾ ਗਿਆ ਹੈ। [caption id="attachment_507008" align="aligncenter" width="300"] ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਮੁਲਾਜ਼ਮ, ਦਿੱਤੀ ਆਤਮਦਾਹ ਦੀ ਚਿਤਾਵਨੀ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਬਿਨਾਂ ਟੈਸਟ ਦਿੱਤੇ ਹੀ ਬਣ ਜਾਵੇਗਾ ਤੁਹਾਡਾ ਡਰਾਈਵਿੰਗ ਲਾਇਸੈਂਸ , 1 ਜੁਲਾਈ ਲਾਗੂ ਹੋਣਗੇ ਨਵੇਂ ਨਿਯਮ  ਜਦੋਂ ਇਸ ਦੀ ਖ਼ਬਰ ਪੁਲਿਸ ਪ੍ਰਸ਼ਾਸ਼ਨ ਨੂੰ ਮਿਲੀ ਕਿ ਇਨ੍ਹਾਂ ਕੋਲ ਸਲਫਾਸ ਦੀਆਂ ਗੋਲੀਆਂ ਅਤੇ ਪੈਟਰੋਲ ਦੀਆਂ ਬੋਤਲਾਂ ਹਨ ਤਾਂ ਪੁਲਿਸ ਪ੍ਰਸ਼ਾਸ਼ਨ ਤੇ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀਆਂ ਨੂੰ ਹੱਥ-ਪੈਰਾਂ ਦੀ ਪੈ ਗਈ। ਇਸ ਮਗਰੋਂ ਗੁੱਸੇ ਵਿਚ ਆਏ ਮੁਲਾਜ਼ਮਾਂ ਨੇ ਮੀਂਹ ਦੇ ਬਾਵਜੂਦ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ। https://youtu.be/lWIFAXcDuZE ਅਧਿਆਪਕ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਇਸੇ ਇਮਾਰਤ ’ਤੇ ਆਤਮਦਾਹ ਕਰ ਲੈਣਗੇ। ਬਿਲਡਿੰਗ ਉਪਰ ਚੜੇ ਅਧਿਆਪਕਾਂ ਕੋਲ ਸਲਫ਼ਾਸ ਦੀਆਂ ਗੋਲੀਆਂ ਅਤੇ ਪੈਟਰੋਲ ਦੀਆਂ ਬੋਤਲਾਂ ਹਨ। ਇਸ ਦੌਰਾਨ ਪ੍ਰਸਾਸ਼ਨ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਰਿਹਾ ਹੈ। [caption id="attachment_507006" align="aligncenter" width="300"]The teachers reached outside the education department's building in Mohali where five teachers climbed the 7th floor with petrol bottles. ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਮੁਲਾਜ਼ਮ, ਦਿੱਤੀ ਆਤਮਦਾਹ ਦੀ ਚਿਤਾਵਨੀ[/caption] ਕੱਚੇਮੁਲਾਜ਼ਮ ਆਗੂਆਂ ਨੇ ਕਿਹਾ ਕਿ ਦੁਪਹਿਰ ਬਾਅਦ ਅਧਿਆਪਕ ਮੁੱਖ ਮੰਤਰੀ ਦਫ਼ਤਰ ਚੰਡੀਗੜ੍ਹ ਤੱਕ ਰੋਸ ਮਾਰਚ ਕਰਨਗੇ। ਯੂਨੀਅਨ ਦੇ ਪੰਜ ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਝਕਾਨੀ ਦਿੰਦਿਆਂ ਵਿੱਦਿਆ ਭਵਨ ਦੀ ਸੱਤਵੀਂ ਮੰਜ਼ਿਲ 'ਤੇ ਪਹੁੰਚ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਥੱਲੇ ਉਤਾਰਨ ਦੀ ਧੱਕਾਸ਼ਾਹੀ ਕੀਤੀ ਗਈ ਤਾਂ ਉਹ ਆਪਣੇ ਆਪ ਨੂੰ ਅੱਗ ਲਗਾ ਲੈਣਗੇ। [caption id="attachment_507010" align="aligncenter" width="300"] ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ ਚੜ੍ਹੇ ਕੱਚੇ ਮੁਲਾਜ਼ਮ, ਦਿੱਤੀ ਆਤਮਦਾਹ ਦੀ ਚਿਤਾਵਨੀ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ 'ਚ ਦਿੱਤੀ ਵੱਡੀ ਢਿੱਲ , ਨਵੀਆਂ ਹਦਾਇਤਾਂ ਜਾਰੀ ਦੱਸ ਦੇਈਏ ਕਿ ਇਹ ਅਧਿਆਪਕ ਲੰਮੇਂ ਸਮੇਂ ਤੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਕਰ ਰਹੇ ਹਨ। ਸਿੱਖਿਆ ਵਿਭਾਗ ਕੁੱਝ ਤਕਨੀਕੀ ਕਾਰਨਾਂ ਕਰਕੇ ਰੈਗੂਲਰ ਕਰਨ ਤੋਂ ਟਾਲਾਵੱਟ ਰਿਹਾ ਹੈ। ਸਿੱਖਿਆ ਵਿਭਾਗ ਦੇ ਦਫ਼ਤਰ ਦੀ ਇਮਾਰਤ ਉਪਰ ਚੜ੍ਹੇ ਕੱਚੇ ਅਧਿਆਪਕ ,ਈਜੀਐਸ, ਐਸਟੀਆਰ ਅਤੇ ਏਈਈ ਵਰਗਾਂ ਨਾਲ ਸਬੰਧਤ ਹਨ। -PTCNews


Top News view more...

Latest News view more...