Petrol-Diesel Price: ਲਗਾਤਾਰ ਚੌਥੇ ਦਿਨ ਵਧੀਆ ਤੇਲ ਦੀਆਂ ਕੀਮਤਾਂ
Petrol-Diesel Price: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਐਤਵਾਰ ਯਾਨੀ ਅੱਜ 17 ਅਕਤੂਬਰ ਨੂੰ ਲਗਾਤਾਰ ਚੌਥੇ ਦਿਨ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ 33 ਤੋਂ 37 ਪੈਸੇ ਜਦੋਂ ਕਿ ਪੈਟਰੋਲ ਦੀ ਕੀਮਤ 31 ਤੋਂ 35 ਪੈਸੇ ਵਧ ਗਈ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਕਈ ਸੂਬਿਆਂ 'ਚ ਤੇਲ ਦੀਆਂ ਕੀਮਤਾਂ 100 ਰੁਪਏ ਤੋਂ ਉੱਪਰ ਪਹੁੰਚ ਗਈਆਂ ਹਨ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਆਮ ਆਦਮੀ ਦੀ ਆਮਦਨ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਇਹ ਵਧੀਆਂ ਕੀਮਤਾਂ ਨਿੱਤ ਨਵੇਂ ਰਿਕਾਰਡ ਬਣਾ ਰਹੀਆਂ ਹਨ।
ਜਾਣੋ ਆਪਣੇ ਸ਼ਹਿਰ ਦਾ RATE
ਦਿੱਲੀ ਵਿੱਚ ਪੈਟਰੋਲ ਦੀ ਕੀਮਤ 105.84 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 94.57 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 111.77 ਰੁਪਏ ਅਤੇ ਡੀਜ਼ਲ ਦੀ ਕੀਮਤ 102.52 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 106.43 ਰੁਪਏ ਅਤੇ ਡੀਜ਼ਲ ਦੀ ਕੀਮਤ 97.68 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ਵਿੱਚ ਪੈਟਰੋਲ 103.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 98.92 ਰੁਪਏ ਪ੍ਰਤੀ ਲੀਟਰ ਹੈ।
-PTC News