ਮਹਾਨਗਰਾਂ ਤੋਂ ਬਾਅਦ ਹੁਣ ਪੰਜਾਬ 'ਚ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ
ਨਵੀਂ ਦਿੱਲੀ- ਬੀਤੇ ਕੁਝ ਸਮੇਂ ਤੋਂ ਲੋਕਾਂ ਦੀ ਜੇਬ 'ਤੇ ਮਹਿੰਗਾਈ ਦੀ ਮਾਰ ਲਗਾਤਾਰ ਜਾਰੀ ਹੈ। ਤੇਲ ਮਰਾਕੀਟਿੰਗ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸ਼ੁੱਕਰਵਾਰ ਨੂੰ ਲਗਾਤਾਰ ਚੌਥੇ ਦਿਨ ਵਾਧਾ ਕੀਤਾ ਗਿਆ ਹੈ। ਦੇਸ਼ ਦੇ ਵੱਡੇ ਸ਼ਹਿਰਾਂ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 26 ਤੋਂ 29 ਪੈਸੇ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ ਵਿਚ 34 ਤੋਂ 38 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ।
ਪੜ੍ਹੋ ਹੋਰ ਖ਼ਬਰਾਂ : Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ
ਸਾਲ 2021 ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 16 ਵਾਰ ਵਾਧਾ ਹੋ ਚੁੱਕਾ ਹੈ। ਪੈਟਰੋਲ ਇਸ ਸਾਲ ਹੁਣ ਤੱਕ 4.43 ਰੁਪਏ ਅਤੇ ਡੀਜ਼ਲ 4.51 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਚੁੱਕਾ ਹੈ। ਦਿੱਲੀ ਵਿਚ ਪੈਟਰੋਲ ਦੀ ਕੀਮਤ 88.14 ਰੁਪਏ 'ਤੇ ਪਹੁੰਚ ਗਈ ਹੈ, ਜੋ ਵੀਰਵਾਰ ਨੂੰ 87.85 ਰੁਪਏ ਪ੍ਰਤੀ ਲਿਟਰ ਸੀ। ਡੀਜ਼ਲ ਦੀ ਕੀਮਤ 78.38 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਜੋ ਬੀਤੇ ਕੱਲ੍ਹ 78.03 ਰੁਪਏ ਪ੍ਰਤੀ ਲਿਟਰ ਸੀ।
Also Read | Centre raises limits on airfares; domestic flights to get costlier [details Inside]
ਜਲੰਧਰ ਵਿਚ ਪੈਟਰੋਲ ਦੀ ਕੀਮਤ ਅੱਜ 89 ਰੁਪਏ 17 ਪੈਸੇ ਅਤੇ ਡੀਜ਼ਲ ਦੀ 80 ਰੁਪਏ 09 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 89 ਰੁਪਏ 79 ਪੈਸੇ ਅਤੇ ਡੀਜ਼ਲ ਦੀ 80 ਰੁਪਏ 66 ਪੈਸੇ ਹੋ ਗਈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 89 ਰੁਪਏ 73 ਪੈਸੇ ਹੋ ਗਈ ਅਤੇ ਡੀਜ਼ਲ ਦੀ 80 ਰੁਪਏ 59 ਪੈਸੇ ਪ੍ਰਤੀ ਲਿਟਰ ਹੋ ਗਈ ਹੈ।
ਸ਼ਹਿਰ ਪੈਟਰੋਲ (ਰੁ: ਪ੍ਰਤੀ ਲਿਟਰ) ਡੀਜ਼ਲ (ਰੁ: ਪ੍ਰਤੀ ਲਿਟਰ)
ਜਲੰਧਰ 89.17 80.09
ਅੰਮ੍ਰਿਤਸਰ 89.79 80.66
ਲੁਧਿਆਣਾ 89.73 80.59
ਪਟਿਆਲਾ 89.61 80.48