ਲਗਾਤਾਰ ਸੱਤਵੇਂ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਲੋਕ ਪ੍ਰੇਸ਼ਾਨ
ਲਗਾਤਾਰ ਸੱਤਵੇਂ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਲੋਕ ਪ੍ਰੇਸ਼ਾਨ,ਨਵੀਂ ਦਿੱਲੀ: ਦੇਸ਼ 'ਚ ਲਗਾਤਾਰ ਸੱਤਵੇਂ ਦਿਨ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। ਜਿਸ ਦੌਰਾਨ ਦੇਸ਼ ਦੇ ਕਈ ਹਿੱਸਿਆਂ 'ਚ ਪੈਟਰੋਲ 80 ਰੁਪਏ ਅਤੇ ਡੀਜ਼ਲ 70 ਰੁਪਏ ਤੋਂ ਉੱਪਰ ਵਿਕ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪਿਛਲੇ 7 ਦਿਨਾਂ ਤੋਂ ਪੈਟਰੋਲ 1.88 ਰੁਪਏ ਲਿਟਰ ਮਹਿੰਗਾ ਹੋ ਗਿਆ ਹੈ ਅਤੇ ਡੀਜ਼ਲ ਦੇ ਭਾਅ 'ਚ ਵੀ 1.50 ਫੀਸਦੀ ਦਾ ਵਾਧਾ ਹੋਇਆ ਹੈ। ਹੋਰ ਪੜ੍ਹੋ: ਕੱਚਾ ਤੇਲ ਮਹਿੰਗਾ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ :ਧਰਮਿੰਦਰ ਪ੍ਰਧਾਨ ਪੈਟਰੋਲ ਦੇ ਭਾਅ ਸੋਮਵਾਰ ਨੂੰ ਦਿੱਲੀ 'ਚ 29 ਪੈਸੇ, ਕੋਲਕਾਤਾ ਅਤੇ ਮੁੰਬਈ 'ਚ 28 ਪੈਸੇ ਜਦੋਂਕਿ ਚੇਨਈ 'ਚ 31 ਪੈਸੇ ਪ੍ਰਤੀ ਲਿਟਰ ਵਧ ਗਏ ਹਨ। ਡੀਜ਼ਲ ਦੇ ਭਾਅ ਦਿੱਲੀ 'ਚ 19 ਪੈਸੇ, ਕੋਲਕਾਤਾ ਅਤੇ ਚੇਨਈ 'ਚ 20 ਪੈਸੇ ਜਦੋਂਕਿ ਮੁੰਬਈ 'ਚ 21 ਪੈਸੇ ਪ੍ਰਤੀ ਲਿਟਰ ਵਧੇ ਹਨ। ਤੁਹਾਨੂੰ ਦੱਸ ਦਈਏ ਕਿ ਇਸ ਮਹੀਨੇ 14 ਸਤੰਬਰ ਨੂੰ ਸਾਊਦੀ ਅਰਬ ਦੀ ਸਰਕਾਰੀ ਤੇਲ ਕੰਪਨੀ ਸਾਊਦੀ ਅਰਾਮਕੋ ਦੇ ਤੇਲ ਪਲਾਂਟ 'ਤੇ ਡ੍ਰੋਨ ਦੇ ਜ਼ਰੀਏ ਹੋਏ ਹਮਲੇ ਦੇ ਬਾਅਦ ਅੰਤਰਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਬੀਤੇ ਸੋਮਵਾਰ ਨੂੰ ਤਕਰੀਬਨ 20 ਫੀਸਦੀ ਦਾ ਉਛਾਲ ਆਇਆ ਜਿਹੜੀ ਕਿ 28 ਸਾਲ ਬਾਅਦ ਹਾਈ ਸਭ ਤੋਂ ਵੱਡੀ ਇਕ ਦਿਨ ਦੀ ਤੇਜ਼ੀ ਸੀ। -PTC News