ਦੂਜੇ ਦਿਨ ਸਸਤਾ ਹੋਇਆ ਡੀਜ਼ਲ, ਨਹੀਂ ਬਦਲੇ ਪੈਟਰੋਲ ਦੇ RATE
ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆ ਕੀਮਤਾਂ ਵਿਚ ਲਗਾਤਾਰ ਵਾਧਾ ਦਰਜ ਹੋਣ ਕਰਕੇ ਇਸ ਦਾ ਸਿੱਧਾ ਅਸਰ ਲੋਕਾਂ ਦੀ ਜੇਬ 'ਤੇ ਪੈ ਰਿਹਾ ਹੈ ਪਰ ਅੱਜ ਸਰਕਾਰੀ ਤੇਲ ਕੰਪਨੀਆਂ ਵੱਲੋ ਦੂਜੇ ਦਿਨ ਵੀ ਪੈਟਰੋਲ ਦੀ ਕੀਮਤ (Petrol Price) ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ, ਜਦੋਂਕਿ ਡੀਜ਼ਲ ਦੀ ਕੀਮਤ (Diesel Prices) ਸਸਤੀ ਹੋ ਗਈ ਹੈ। ਇਸ ਨਾਲ ਲੋਕਾਂ ਨੂੰ ਥੋੜੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ, 17 ਜੁਲਾਈ ਤੋਂ ਬਾਅਦ ਲਗਾਤਾਰ ਦੂਜੇ ਦਿਨ ਪੈਟਰੋਲ ਦੀ ਕੀਮਤ ਸਥਿਰ ਰਹੀ, ਜਦੋਂਕਿ ਡੀਜ਼ਲ ਦੀ ਕੀਮਤ ਵਿੱਚ 20 ਪੈਸੇ ਦੀ ਗਿਰਾਵਟ ਆਈ।
ਪੜ੍ਹੋ ਹੋਰ ਖ਼ਬਰਾਂ : ਛੁੱਟੀ ਆਏ 3 ਫ਼ੌਜੀ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਭਾਖੜਾ ਨਹਿਰ 'ਚ ਡਿੱਗੀ ਕਾਰ
ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਸਿੰਗਾ ਅਤੇ ਉਸਦੇ ਸਾਥੀ ਖ਼ਿਲਾਫ਼ ਐੱਫਆਈਆਰ ਦਰਜ , ਜਾਣੋ ਪੂਰਾ ਮਾਮਲਾ
ਜਾਣੋ ਆਪਣੇ ਸ਼ਹਿਰ ਦੀ ਕੀਮਤ
-ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.84 ਰੁਪਏ ਜਦੋਂਕਿ ਡੀਜ਼ਲ ਦੀ ਕੀਮਤ 89.47 ਰੁਪਏ ਪ੍ਰਤੀ ਲਿਟਰ (Petrol Diesel Prices) ਹੈ।
-ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.83 ਰੁਪਏ ਤੇ ਡੀਜ਼ਲ ਦੀ ਕੀਮਤ 97.04 ਰੁਪਏ ਪ੍ਰਤੀ ਲਿਟਰ ਹੈ।
-ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 102.08 ਰੁਪਏ ਤੇ ਡੀਜ਼ਲ ਦੀ ਕੀਮਤ 92.57 ਰੁਪਏ ਪ੍ਰਤੀ ਲਿਟਰ ਹੈ।
- ਚੇਨਈ ਵਿੱਚ, ਪੈਟਰੋਲ 100 ਤੋਂ ਪਾਰ ਹੈ, ਇੱਥੇ ਪੈਟਰੋਲ 102.49 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 94.02 ਰੁਪਏ ਪ੍ਰਤੀ ਲਿਟਰ ਹੈ।
ਪੜ੍ਹੋ ਹੋਰ ਖ਼ਬਰਾਂ : ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ
100 ਰੁਪਏ ਤੋਂ ਪਾਰ ਹੈ ਇਨ੍ਹਾਂ ਰਾਜ਼ ਵਿਚ ਪੈਟਰੋਲ ਦੀ ਕੀਮਤ
ਮੱਧ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਓਡੀਸ਼ਾ, ਜੰਮੂ-ਕਸ਼ਮੀਰ ਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ, ਮਹਾਨਗਰਾਂ ਮੁੰਬਈ, ਹੈਦਰਾਬਾਦ ਤੇ ਬੰਗਲੌਰ ਵਿੱਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲਿਟਰ ਦਾ ਅੰਕੜਾ ਪਾਰ ਕਰ ਚੁੱਕਾ ਹੈ।
ਪੜ੍ਹੋ ਹੋਰ ਖ਼ਬਰਾਂ : ਛੁੱਟੀ ਆਏ 3 ਫ਼ੌਜੀ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਭਾਖੜਾ ਨਹਿਰ 'ਚ ਡਿੱਗੀ ਕਾਰ
-PTCNews