Tue, Apr 23, 2024
Whatsapp

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ , ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਕੀਮਤ !

Written by  Shanker Badra -- November 18th 2021 09:34 AM
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ , ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਕੀਮਤ !

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ , ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਕੀਮਤ !

ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੀਰਵਾਰ ਨੂੰ ਵੀ ਰਾਹਤ ਜਾਰੀ ਹੈ। ਤੇਲ ਕੰਪਨੀਆਂ ਨੇ ਅੱਜ ਵੀ ਤੇਲ ਦੀਆਂ ਕੀਮਤਾਂ ਨਹੀਂ ਵਧਾਈਆਂ। ਦੀਵਾਲੀ ਵਾਲੇ ਦਿਨ ਤੋਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਇਆ ਹੈ। ਦੀਵਾਲੀ ਤੋਂ ਇਕ ਦਿਨ ਪਹਿਲਾਂ ਜਨਤਾ ਨੂੰ ਵੱਡੀ ਖੁਸ਼ਖਬਰੀ ਦਿੰਦੇ ਹੋਏ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਭਾਰੀ ਕਟੌਤੀ ਕੀਤੀ ਸੀ, ਜਿਸ ਤੋਂ ਬਾਅਦ ਕੀਮਤਾਂ 'ਚ ਕਾਫੀ ਕਮੀ ਆਈ ਸੀ। [caption id="attachment_549682" align="aligncenter" width="300"] ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ , ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਕੀਮਤ ![/caption] ਕੇਂਦਰ ਸਰਕਾਰ ਨੇ ਇੱਕ ਲੀਟਰ ਪੈਟਰੋਲ ਦੀ ਕੀਮਤ ਵਿੱਚ ਪੰਜ ਰੁਪਏ ਦੀ ਕਟੌਤੀ ਕੀਤੀ ਸੀ, ਜਦੋਂ ਕਿ ਇੱਕ ਲੀਟਰ ਡੀਜ਼ਲ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ। ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਵੀਰਵਾਰ ਨੂੰ ਦਿੱਲੀ 'ਚ ਪੈਟਰੋਲ 103.97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ। [caption id="attachment_549683" align="aligncenter" width="300"] ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ , ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਕੀਮਤ ![/caption] ਇਸ ਤੋਂ ਇਲਾਵਾ ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਸਥਿਰ ਹਨ। ਮੁੰਬਈ 'ਚ ਇਕ ਲੀਟਰ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ਵਿੱਚ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਵਿੱਚ ਵਿਕ ਰਿਹਾ ਹੈ। ਇਸ ਤੋਂ ਇਲਾਵਾ ਚੇਨਈ ਦੀ ਗੱਲ ਕਰੀਏ ਤਾਂ ਇੱਥੇ ਇੱਕ ਲੀਟਰ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਵਿੱਚ ਵਿਕ ਰਿਹਾ ਹੈ। [caption id="attachment_549684" align="aligncenter" width="300"] ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ , ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਕੀਮਤ ![/caption] ਕੇਂਦਰ ਵੱਲੋਂ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਕਈ ਸੂਬਿਆਂ ਨੇ ਵੀ ਪੈਟਰੋਲ ਅਤੇ ਡੀਜ਼ਲ ਦੇ ਵੈਟ ਵਿੱਚ ਕਟੌਤੀ ਕੀਤੀ ਸੀ। ਜਿਸ ਵਿੱਚ ਪੰਜਾਬ, ਕਰਨਾਟਕ, ਪੁਡੂਚੇਰੀ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਨਾਗਾਲੈਂਡ, ਤ੍ਰਿਪੁਰਾ, ਅਸਾਮ, ਸਿੱਕਮ, ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੋਆ, ਗੁਜਰਾਤ, ਦਾਦਰ, ਰਾਜਸਥਾਨ, ਹਰਿਆਣਾ, ਜੰਮੂ ਅਤੇ ਕਸ਼ਮੀਰ, ਉੜੀਸਾ, ਮੇਘਾਲਿਆ ਅਤੇ ਲੱਦਾਖ ਸ਼ਾਮਿਲ ਹਨ। [caption id="attachment_549685" align="aligncenter" width="300"] ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ , ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਕੀਮਤ ![/caption] ਦੱਸ ਦੇਈਏ ਕਿ ਵਿਦੇਸ਼ੀ ਮੁਦਰਾ ਦਰਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ। -PTCNews


Top News view more...

Latest News view more...