Tue, Jul 8, 2025
Whatsapp

ਤੇਲ ਦੀਆਂ ਕੀਮਤਾਂ ਹਰ ਦਿਨ ਤੋੜ ਰਹੀਆਂ ਹਨ ਰਿਕਾਰਡ , ਅੱਜ ਫ਼ਿਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

Reported by:  PTC News Desk  Edited by:  Jagroop Kaur -- June 16th 2021 10:51 AM
ਤੇਲ ਦੀਆਂ ਕੀਮਤਾਂ ਹਰ ਦਿਨ ਤੋੜ ਰਹੀਆਂ ਹਨ ਰਿਕਾਰਡ , ਅੱਜ ਫ਼ਿਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

ਤੇਲ ਦੀਆਂ ਕੀਮਤਾਂ ਹਰ ਦਿਨ ਤੋੜ ਰਹੀਆਂ ਹਨ ਰਿਕਾਰਡ , ਅੱਜ ਫ਼ਿਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

ਦੇਸ਼ 'ਚ ਲਗਾਤਾਰ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਤੇਲ ਦੀ ਵਧਦੀ ਮੰਗ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਵਧ ਰਹੀ ਖਪਤ ਦੇ ਸੰਕੇਤਾਂ ਦੇ ਵਿਚਕਾਰ ਕੱਚਾ ਤੇਲ ਲਗਪਗ ਦੋ ਸਾਲਾਂ ਦੇ ਉੱਚ ਪੱਧਰ ਨੂੰ ਛੂਹ ਰਿਹਾ ਹੈ। ਭਾਰਤ ਵਿਚ ਕੀਮਤਾਂ ਤੈਅ ਕਰਨ ਵਾਲਾ ਬ੍ਰੈਂਟ ਕੱਚਾ ਤੇਲ $73 ਪ੍ਰਤੀ ਬੈਰਲ ਨੂੰ ਛੂਹ ਰਿਹਾ ਹੈ, ਜੋ ਅਪ੍ਰੈਲ 2019 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ।Petrol and diesel prices hiked for fourth straight day, touch new record highs Read More : ਰਾਹਤ ਦੀ ਖ਼ਬਰ : ਪਿਛਲੇ 24 ਘੰਟਿਆਂ ‘ਚ 1.07 ਲੱਖ ਲੋਕਾਂ... ਸਰਕਾਰੀ ਤੇਲ ਕੰਪਨੀਆਂ ਨੇ 16 ਜੂਨ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਵਾਧਾ ਕੀਤਾ ਹੈ। ਲਗਾਤਾਰ ਮਹਿੰਗਾ ਹੋ ਰਿਹਾ ਪੈਟਰੋਲ ਕੁਝ ਸ਼ਹਿਰਾਂ ਵਿੱਚ 107 ਰੁਪਏ ਪ੍ਰਤੀ ਲੀਟਰ ਤੋਂ ਵੱਧ ਵਿਕ ਰਿਹਾ ਹੈ। ਦੱਸ ਦੇਈਏ ਕਿ ਅੱਜ ਪੈਟਰੋਲ ਦੀ ਕੀਮਤ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀ ਕੀਮਤ ਵਿਚ 13 ਪੈਸੇ ਦਾ ਵਾਧਾ ਹੋਇਆ ਹੈ।Petrol and diesel prices in your city today, check hereRead More : ਟਵਿੱਟਰ ਆਈ ਟੀ ਨਿਯਮਾਂ ਦੀ ਪਾਲਣਾ ਕਰਨ ਵਿਚ ਅਸਫਲ : ਕੇਂਦਰ 26 ਦਿਨਾਂ ਵਿਚ ਪੈਟਰੋਲ 6.34 ਰੁਪਏ ਅਤੇ ਡੀਜ਼ਲ 6.63 ਰੁਪਏ ਮਹਿੰਗਾ ਹੋਇਆ :4 ਮਈ ਤੋਂ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਵਿਚ ਬਹੁਤ ਵਾਧਾ ਹੋਇਆ ਹੈ। ਕਈ ਵਾਰ ਲਗਾਤਾਰ ਰੁਕ ਕੇ ਪੈਟਰੋਲ 26 ਦਿਨਾਂ ਵਿਚ 6.34 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਜਦਕਿ ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ 'ਚ ਵੀ 26 ਦਿਨਾਂ 'ਚ 6.63 ਰੁਪਏ ਦਾ ਵਾਧਾ ਹੋਇਆ ਹੈ।


Top News view more...

Latest News view more...

PTC NETWORK
PTC NETWORK