Sat, May 31, 2025
Whatsapp

Petrol-Diesel Prices: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਲਗਾਤਾਰ ਵਾਧਾ, ਜਾਣੋ ਕੀ ਹਨ ਨਵੀਆਂ ਕੀਮਤਾਂ

Reported by:  PTC News Desk  Edited by:  Pardeep Singh -- March 31st 2022 07:54 AM -- Updated: March 31st 2022 07:55 AM
Petrol-Diesel Prices: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਲਗਾਤਾਰ ਵਾਧਾ,  ਜਾਣੋ ਕੀ ਹਨ ਨਵੀਆਂ ਕੀਮਤਾਂ

Petrol-Diesel Prices: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਲਗਾਤਾਰ ਵਾਧਾ, ਜਾਣੋ ਕੀ ਹਨ ਨਵੀਆਂ ਕੀਮਤਾਂ

Petrol-Diesel Price: ਪਿਛਲੇ ਇੱਕ ਹਫ਼ਤੇ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ 10 ਦਿਨਾਂ ਵਿੱਚ 9 ਵਾਰ ਹੈ ਜਦੋਂ ਕੀਮਤਾਂ ਵਿੱਚ ਉਛਾਲ ਦਰਜ ਕੀਤਾ ਜਾ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦਿਨੋਂ ਦਿਨ ਰਾਤ ਵੱਧਦੇ ਜਾ ਰਹੇ ਹਨ।

IOCL ਨੇ ਵੀਰਵਾਰ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਹਨ। ਅੱਜ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦੇਸ਼ ਭਰ ਵਿੱਚ ਪਿਛਲੇ ਦਸ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਨੌਵੀਂ ਵਾਰ ਵਾਧਾ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹੁਣ ਤੱਕ 6.40 ਪੈਸੇ ਦਾ ਵਾਧਾ ਹੋਇਆ ਹੈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 80 ਪੈਸੇ ਵਧ ਕੇ 101.81 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 80 ਪੈਸੇ ਵਧ ਕੇ 93.07 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।   ਹਫ਼ਤੇ 'ਚ ਤੀਜੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਰੇਟ ਉੱਤਰ ਪ੍ਰਦੇਸ਼ 'ਚ ਪੈਟਰੋਲ ਦੀ ਕੀਮਤ 80 ਪੈਸੇ ਦੇ ਵਾਧੇ ਨਾਲ 101.86 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 80 ਪੈਸੇ ਦੇ ਵਾਧੇ ਨਾਲ 93.40 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਹਰਿਆਣਾ 'ਚ ਪੈਟਰੋਲ ਦੀ ਕੀਮਤ 80 ਪੈਸੇ ਵਧ ਕੇ 102.56 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦੋਂ ਕਿ ਇਹ 80 ਪੈਸੇ ਦੇ ਵਾਧੇ ਨਾਲ 93.79 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਹੀ ਹੈ, ਜਦਕਿ ਰਾਜਸਥਾਨ 'ਚ ਪੈਟਰੋਲ ਦੀ ਕੀਮਤ 88 ਪੈਸੇ ਵਧ ਗਈ ਹੈ, ਇੱਥੇ ਪੈਟਰੋਲ ਦੀ ਕੀਮਤ ਦੀ ਕੀਮਤ 114.81 ਰੁਪਏ ਪ੍ਰਤੀ ਲੀਟਰ ਮਿਲ ਰਹੀ ਹੈ, ਜਦਕਿ ਡੀਜ਼ਲ 81 ਪੈਸੇ ਦੇ ਵਾਧੇ ਨਾਲ 97.88 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਹਫ਼ਤੇ 'ਚ ਤੀਜੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਰੇਟ ਮੁੰਬਈ 'ਚ ਪੈਟਰੋਲ ਦੀ ਕੀਮਤ 84 ਪੈਸੇ ਵਧ ਕੇ 116.72 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਉਥੇ ਹੀ ਡੀਜ਼ਲ ਦੀ ਕੀਮਤ 84 ਪੈਸੇ ਪ੍ਰਤੀ ਲੀਟਰ ਵਧ ਗਈ ਹੈ, ਜਿੱਥੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ 'ਚ ਪੈਟਰੋਲ 76 ਪੈਸੇ ਦੇ ਵਾਧੇ ਨਾਲ 107.45 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਉਥੇ ਹੀ ਡੀਜ਼ਲ ਵੀ 76 ਪੈਸੇ ਦੇ ਵਾਧੇ ਨਾਲ 97.52 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਪੈਟਰੋਲ 83 ਪੈਸੇ ਦੇ ਵਾਧੇ ਨਾਲ 111.35 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 80 ਪੈਸੇ ਦੇ ਵਾਧੇ ਨਾਲ 96.22 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਹਫ਼ਤੇ 'ਚ ਤੀਜੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਰੇਟ ਤੁਹਾਨੂੰ ਦੱਸ ਦਿੰਦੇ ਹਾਂ ਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। 14.2 ਕਿਲੋ ਦੇ ਗੈਰ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ ਹੁਣ ਰਾਸ਼ਟਰੀ ਰਾਜਧਾਨੀ ਵਿੱਚ 949.50 ਰੁਪਏ ਹੋਵੇਗੀ। ਅਕਤੂਬਰ ਦੀ ਸ਼ੁਰੂਆਤ ਤੋਂ ਬਾਅਦ ਐਲਪੀਜੀ ਦੀਆਂ ਦਰਾਂ ਵਿੱਚ ਇਹ ਪਹਿਲਾ ਵਾਧਾ ਹੈ। ਇਹ ਵੀ ਪੜ੍ਹੋ:ਭਗਵੰਤ ਮਾਨ ਵੱਲੋਂ ਸੂਬੇ ਦੀ ਜੇਲ੍ਹ ਪ੍ਰਣਾਲੀ ਨੂੰ ਦੇਸ਼ ਭਰ ਵਿੱਚ ਸਭ ਤੋਂ ਬਿਹਤਰ ਬਣਾਉਣ ਦੀ ਲੋੜ `ਤੇ ਜ਼ੋਰ  -PTC News

Top News view more...

Latest News view more...

PTC NETWORK