Advertisment

ਕੀ ਦਿੱਲੀ 'ਚ ਵੀ ਘੱਟ ਹੋਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੇਜਰੀਵਾਲ ਸਰਕਾਰ ਨੇ ਸੱਦੀ ਮੀਟਿੰਗ

author-image
Shanker Badra
New Update
ਕੀ ਦਿੱਲੀ 'ਚ ਵੀ ਘੱਟ ਹੋਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੇਜਰੀਵਾਲ ਸਰਕਾਰ ਨੇ ਸੱਦੀ ਮੀਟਿੰਗ
Advertisment
ਨਵੀਂ ਦਿੱਲੀ : ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਦਿੱਲੀ ਵਾਸੀਆਂ ਨੂੰ ਜਲਦ ਹੀ ਰਾਹਤ ਮਿਲ ਸਕਦੀ ਹੈ। ਦਰਅਸਲ 'ਚ ਕੇਜਰੀਵਾਲ ਸਰਕਾਰ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦਾ ਫੈਸਲਾ ਲੈ ਸਕਦੀ ਹੈ। ਇਸ ਦੇ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਵੇਰੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਕਈ ਹੋਰ ਰਾਜਾਂ 'ਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਰਾਜਧਾਨੀ 'ਚ ਵੀ ਅਜਿਹਾ ਹੀ ਫੈਸਲਾ ਲਿਆ ਜਾ ਸਕਦਾ ਹੈ, ਜਿਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਸਕਦਾ ਹੈ। publive-image ਕੀ ਦਿੱਲੀ 'ਚ ਵੀ ਘੱਟ ਹੋਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੇਜਰੀਵਾਲ ਸਰਕਾਰ ਨੇ ਸੱਦੀ ਮੀਟਿੰਗ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ ਲੱਗੀ ਹੋਈ ਹੈ। ਕਈ ਦਿਨਾਂ ਤੋਂ ਤੇਲ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਆਖਰਕਾਰ ਦੀਵਾਲੀ ਦੇ ਮੌਕੇ 'ਤੇ ਕੇਂਦਰ ਸਰਕਾਰ ਨੇ ਜਨਤਾ ਨੂੰ ਤੋਹਫਾ ਦਿੱਤਾ ਸੀ। ਇਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਕੁੱਝ ਰਾਜਾਂ ਨੇ ਆਪਣੇ ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ਉੱਤੇ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦਿੱਤੀ ਸੀ।
Advertisment
publive-image ਕੀ ਦਿੱਲੀ 'ਚ ਵੀ ਘੱਟ ਹੋਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੇਜਰੀਵਾਲ ਸਰਕਾਰ ਨੇ ਸੱਦੀ ਮੀਟਿੰਗ ਦਰਅਸਲ 'ਚ ਬੁੱਧਵਾਰ ਨੂੰ ਕੇਜਰੀਵਾਲ ਸਰਕਾਰ ਦੀ ਬੈਠਕ 'ਚ ਪੈਟਰੋਲ ਅਤੇ ਡੀਜ਼ਲ 'ਤੇ ਫੈਸਲਾ ਲਿਆ ਜਾ ਸਕਦਾ ਹੈ। ਇਹ ਕੈਬਨਿਟ ਮੀਟਿੰਗ 11:30 ਵਜੇ ਹੋਣੀ ਹੈ। ਇਸ ਦੇ ਨਾਲ ਹੀ ਤੇਲ ਕੰਪਨੀਆਂ ਨੇ ਵੀ ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਹੈ। ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਮੁਤਾਬਕ 1 ਦਸੰਬਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। publive-image ਕੀ ਦਿੱਲੀ 'ਚ ਵੀ ਘੱਟ ਹੋਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੇਜਰੀਵਾਲ ਸਰਕਾਰ ਨੇ ਸੱਦੀ ਮੀਟਿੰਗ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਹੈ, ਜਦਕਿ ਮੁੰਬਈ 'ਚ ਇਹ 109.98 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਦਿੱਲੀ 'ਚ ਡੀਜ਼ਲ 86.67 ਰੁਪਏ ਅਤੇ ਮੁੰਬਈ 'ਚ 94.14 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਤੋਂ ਇਲਾਵਾ ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.67 ਰੁਪਏ ਹੈ ਜਦਕਿ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਚੇਨਈ 'ਚ ਵੀ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। publive-image ਕੀ ਦਿੱਲੀ 'ਚ ਵੀ ਘੱਟ ਹੋਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੇਜਰੀਵਾਲ ਸਰਕਾਰ ਨੇ ਸੱਦੀ ਮੀਟਿੰਗ ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। ਇਹ ਕੀਮਤਾਂ SMS ਰਾਹੀਂ ਪਤਾ ਲੱਗ ਸਕਦੀਆਂ ਹਨ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। -PTCNews publive-image-
arvind-kejriwal petrol-diesel-price-today delhi-petrol-diesel delhi-vat-decision
Advertisment

Stay updated with the latest news headlines.

Follow us:
Advertisment