Sat, Apr 20, 2024
Whatsapp

ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟ

Written by  Jagroop Kaur -- May 31st 2021 04:37 PM -- Updated: May 31st 2021 04:51 PM
ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟ

ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਇਸ ਮਹੀਨੇ 16ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਪੈਟਰੋਲ 29 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ 26 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਹੈ। ਹੁਣ ਦਿੱਲੀ ਪੈਟਰੋਲ 94.23 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਵੀ 85.15 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।Fuel prices at record high, petrol crosses Rs 100-mark In Mumbai Read More : ਖ਼ੌਫ਼ਨਾਕ : ਕੈਨੇਡਾ ਦੇ ਸਕੂਲ ‘ਚ ਮਿਲੇ 200 ਤੋਂ ਵੱਧ ਬੱਚਿਆਂ ਦੇ ਕੰਕਾਲ, ਪ੍ਰਧਾਨ ਮੰਤਰੀ ਨੇ ਦੱਸਿਆ ਸ਼ਰਮਨਾਕ ਜੇਕਰ ਗੱਲ ਕੀਤੀ ਜਾਵੇ ਸ਼ਹਿਰ ਮੁੰਬਈ ਦੀ ਤਾਂ ਇਸ ਸ਼ਹਿਰ ’ਚ ਪੈਟਰੋਲ-ਡੀਜ਼ਲ ਦੀ ਕੀਮਤ ਕ੍ਰਮਵਾਰ 100.47 ਰੁਪਏ ਪ੍ਰਤੀ ਲਿਟਰ ਅਤੇ 92.45 ਰੁਪਏ ਪ੍ਰਤੀ ਲਿਟਰ ਹੈ। ਉੱਧਰ ਭੋਪਾਲ ’ਚ ਪੈਟਰੋਲ-ਡੀਜ਼ਲ ਦੀ ਕੀਮਤ ਕ੍ਰਮਵਾਰ 102.34 ਰੁਪਏ ਪ੍ਰਤੀ ਲਿਟਰ ਅਤੇ 93.37 ਰੁਪਏ ਰੁਪਏ ਪ੍ਰਤੀ ਲਿਟਰ ਹੈ। ਕੋਲਕਾਤਾ ’ਚ ਪੈਟਰੋਲ ਦੀ ਕੀਮਤ 94.25 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ 87.74 ਰੁਪਏ ਪ੍ਰਤੀ ਲਿਟਰ ਹੈ। Read More: ਹੋਟਲ ‘ਚ ਚੱਲ ਰਿਹਾ ਸੀ ਜਿਸਮਫਿਰੋਸ਼ੀ ਦਾ ਧੰਦਾ ,ਪੁਲਿਸ ਨੇ ਪਾਇਆ ਰੰਗ ‘ਚ ਭੰਗ

ਵਿਸ਼ਵ ਪੱਧਰ ਉੱਤੇ ਕੱਚੇ ਤੇਲ ਦੀਆਂ ਕੀਮਤਾਂ ਦੁਬਾਰਾ ਵਧ ਕੇ 70 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਦੱਸ ਦੇਈਏ ਕਿ ਵੈਟ ਜਿਹੇ ਸਥਾਨਕ ਟੈਕਸਾਂ ਤੇ ਮਾਲ ਦੀ ਢੋਆ-ਢੁਆਈ ਦੇ ਚਾਰਜਿਸ ਕਾਰਨ ਤੇਲ ਦੀਆਂ ਕੀਮਤਾਂ ਵੱਖੋ-ਵੱਖਰੀਆਂ ਹੁੰਦੀਆਂ ਹਨ। ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।Petrol, Diesel prices hiked again after 2-day hiatus; petrol crosses Rs 93 In Delhiਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ

Top News view more...

Latest News view more...