Wed, Jul 9, 2025
Whatsapp

ਪੰਜਾਬ ਦੇ ਇਸ ਸ਼ਹਿਰ 'ਚ 100 ਰੁਪਏ ਤੋਂ ਪਾਰ ਹੋਇਆ ਪੈਟਰੋਲ, ਲੋਕਾਂ 'ਚ ਮਚੀ ਹਾਹਾਕਾਰ

Reported by:  PTC News Desk  Edited by:  Shanker Badra -- June 26th 2021 02:35 PM
ਪੰਜਾਬ ਦੇ ਇਸ ਸ਼ਹਿਰ 'ਚ 100 ਰੁਪਏ ਤੋਂ ਪਾਰ ਹੋਇਆ ਪੈਟਰੋਲ, ਲੋਕਾਂ 'ਚ ਮਚੀ ਹਾਹਾਕਾਰ

ਪੰਜਾਬ ਦੇ ਇਸ ਸ਼ਹਿਰ 'ਚ 100 ਰੁਪਏ ਤੋਂ ਪਾਰ ਹੋਇਆ ਪੈਟਰੋਲ, ਲੋਕਾਂ 'ਚ ਮਚੀ ਹਾਹਾਕਾਰ

ਚੰਡੀਗੜ੍ਹ : ਲਗਾਤਾਰ ਵੱਧ ਰਹੀਆਂ ਪੈਟਰੋਲ ਅਤੇ ਡੀਜ਼ਲ ( Petrol and diesel ) ਦੀਆਂ ਕੀਮਤਾਂ ਕਾਰਨ ਆਮ ਲੋਕ ਪਰੇਸ਼ਾਨ ਹਨ। ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਸ਼ਹਿਰ ਅਜਨਾਲ਼ਾ (Petrol price in Ajnala )'ਚ ਵੀ ਪੈਟਰੋਲ 100 ਰੁਪਏ ਤੋਂ ਪਾਰ ਹੋ ਗਿਆ ਹੈ , ਜਿਸ ਕਾਰਨ ਹੋਰ ਵਸਤਾਂ 'ਚ ਵੀ ਮਹਿੰਗਾਈ ਦੀ ਮਾਰ ਦੇਖਣ ਨੂੰ ਮਿਲ ਰਹੀ ਹੈ। ਜਿਸਦਾ ਅਸਰ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ। [caption id="attachment_510154" align="aligncenter" width="272"] ਪੰਜਾਬ ਦੇ ਇਸ ਸ਼ਹਿਰ 'ਚ 100 ਰੁਪਏ ਤੋਂ ਪਾਰ ਹੋਇਆ ਪੈਟਰੋਲ, ਲੋਕਾਂ 'ਚ ਮਚੀ ਹਾਹਾਕਾਰ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ  Petrol and diesel price : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਪੰਜਾਬ ਵਿਚ 26 ਜੂਨ ਨੂੰ ਪੈਟਰੋਲ ਦੀ ਕੀਮਤ 99.20 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 90.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਡੀਜ਼ਲ ਦੀ ਕੀਮਤ 88.29 ਰੁਪਏ ਅਤੇ ਪੈਟਰੋਲ ਦੀ ਕੀਮਤ 94.35 ਰੁਪਏ ਪ੍ਰਤੀ ਲੀਟਰ ਹੋ ਗਈ ਹੈ। [caption id="attachment_510155" align="aligncenter" width="300"] ਪੰਜਾਬ ਦੇ ਇਸ ਸ਼ਹਿਰ 'ਚ 100 ਰੁਪਏ ਤੋਂ ਪਾਰ ਹੋਇਆ ਪੈਟਰੋਲ, ਲੋਕਾਂ 'ਚ ਮਚੀ ਹਾਹਾਕਾਰ[/caption] ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸ.ਐਮ.ਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਵੈਬਸਾਈਟ ਦੇ ਅਨੁਸਾਰ ਤੁਹਾਨੂੰ ਆਰ.ਐਸ.ਪੀ ਸਪੇਸ, ਆਪਣੇ ਸ਼ਹਿਰ ਦਾ ਕੋਡ ਦਰਜ ਕਰਨ ਅਤੇ ਇਸ ਨੂੰ 9224992249 ਨੰਬਰ 'ਤੇ ਭੇਜਣ ਦੀ ਜ਼ਰੂਰਤ ਹੈ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰੋਗੇ। [caption id="attachment_510156" align="aligncenter" width="300"] ਪੰਜਾਬ ਦੇ ਇਸ ਸ਼ਹਿਰ 'ਚ 100 ਰੁਪਏ ਤੋਂ ਪਾਰ ਹੋਇਆ ਪੈਟਰੋਲ, ਲੋਕਾਂ 'ਚ ਮਚੀ ਹਾਹਾਕਾਰ[/caption]  Petrol and diesel price :ਅਸਲੀਅਤ ਇਹ ਹੈ ਕਿ ਪੈਟਰੋਲ ਦੀ ਕੀਮਤ ਹੁਣ 100 ਰੁਪਏ ਪ੍ਰਤੀ ਲੀਟਰ ਤੋਂ ਕੁੱਝ ਹੀ ਘੱਟ ਹੈ। ਮਹਾਂਨਗਰ ਵਿੱਚ ਪੈਟਰੋਲ ਦੀ ਕੀਮਤ 99.24 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਹਾਲਾਂਕਿ ਤੇਲ ਡਿਪੂ ਤੋਂ ਪੈਟਰੋਲ ਪੰਪ ਦੀ ਦੂਰੀ ਦੇ ਅਨੁਸਾਰ ਉਪਰੋਕਤ ਕੀਮਤ ਵਿਚ ਕੁਝ ਪੈਸੇ ਦਾ ਅੰਤਰ ਹੋ ਸਕਦਾ ਹੈ ਪਰ ਇਹ ਜ਼ਰੂਰੀ ਹੈ ਕਿ ਪੈਟਰੋਲ ਦੀ ਕੀਮਤ ਜਲੰਧਰ ਦੇ ਹਰੇਕ ਪੈਟਰੋਲ ਪੰਪ 'ਤੇ 99 ਰੁਪਏ ਪ੍ਰਤੀ ਲੀਟਰ ਤੋਂ ਉਪਰ ਹੈ। [caption id="attachment_510157" align="aligncenter" width="276"] ਪੰਜਾਬ ਦੇ ਇਸ ਸ਼ਹਿਰ 'ਚ 100 ਰੁਪਏ ਤੋਂ ਪਾਰ ਹੋਇਆ ਪੈਟਰੋਲ, ਲੋਕਾਂ 'ਚ ਮਚੀ ਹਾਹਾਕਾਰ[/caption]  Petrol and diesel price : ਡੀਜ਼ਲ ਅਤੇ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵੀ ਲਗਾਤਾਰ ਵਧ ਰਹੀਆਂ ਹਨ। ਸ਼ਨੀਵਾਰ ਨੂੰ ਡੀਜ਼ਲ 90.72 ਰੁਪਏ ਅਤੇ ਪ੍ਰੀਮੀਅਮ ਪੈਟਰੋਲ 102.80 ਰੁਪਏ ਪ੍ਰਤੀ ਲੀਟਰ ਵਿਕਿਆ ਸੀ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਪੀਪੀਡੀਏ ਪੀਕੇ ਦੇ ਬੁਲਾਰੇ ਮੌਂਟੀ ਗੁਰਮੀਤ ਸਹਿਗਲ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧੇ ਕਾਰਨ ਪੈਟਰੋਲ ਦੀ ਵਿਕਰੀ ਵਿੱਚ 30 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਆਈ ਹੈ। [caption id="attachment_510159" align="aligncenter" width="300"] ਪੰਜਾਬ ਦੇ ਇਸ ਸ਼ਹਿਰ 'ਚ 100 ਰੁਪਏ ਤੋਂ ਪਾਰ ਹੋਇਆ ਪੈਟਰੋਲ, ਲੋਕਾਂ 'ਚ ਮਚੀ ਹਾਹਾਕਾਰ[/caption]  Petrol and diesel price : ਇਹੀ ਕਾਰਨ ਹੈ ਕਿ ਖਪਤਕਾਰ ਆਪਣੇ ਬਜਟ ਦੇ ਅਨੁਸਾਰ ਤੇਲ ਖਰੀਦ ਰਹੇ ਹਨ, ਜਿਸ ਕਾਰਨ ਕੁੱਲ ਵਿਕਰੀ 30 ਪ੍ਰਤੀਸ਼ਤ ਤੋਂ ਵੀ ਹੇਠਾਂ ਆ ਗਈ ਹੈ। ਉਨ੍ਹਾਂ ਕਿਹਾ ਕਿ ਤੇਲ ਕੰਪਨੀਆਂ ਤੋਂ ਇਲਾਵਾ ਕੇਂਦਰ ਅਤੇ ਰਾਜ ਸਰਕਾਰ ਦਾ ਟੈਕਸ ਵਸੂਲੀ ਵੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ ਲਾ ਰਹੀ ਹੈ। ਉਨ੍ਹਾਂ ਨੇ ਰਾਜ ਦੀ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ‘ਤੇ ਵੈਟ ਘੱਟ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਤੇਲ ਦੀਆਂ ਉੱਚ ਕੀਮਤਾਂ ਤੋਂ ਕੁਝ ਰਾਹਤ ਮਿਲ ਸਕੇ। [caption id="attachment_510155" align="aligncenter" width="300"] ਪੰਜਾਬ ਦੇ ਇਸ ਸ਼ਹਿਰ 'ਚ 100 ਰੁਪਏ ਤੋਂ ਪਾਰ ਹੋਇਆ ਪੈਟਰੋਲ, ਲੋਕਾਂ 'ਚ ਮਚੀ ਹਾਹਾਕਾਰ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਸ ਜ਼ਿਲ੍ਹੇ 'ਚ ਖ਼ਤਮ ਹੋਇਆ ਐਤਵਾਰ ਦਾ ਲੌਕਡਾਊਨ, ਰਾਤ 8 ਵਜੇ ਤੱਕ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ ਇਸ ਸਬੰਧ 'ਚ ਆਮ ਲੋਕਾਂ ਦਾ ਕਹਿਣਾ ਹੈ ਕਿ ਦਿਨੋਂ ਦਿਨ ਵਧ ਰਹੀ ਮਹਿੰਗਾਈ ਕਾਰਨ ਮੱਧ ਵਰਗ ਦੇ ਪਰਿਵਾਰਾਂ ਦੇ ਬਜਟ ’ਤੇ ਕਾਫੀ ਅਸਰ ਪੈ ਰਿਹਾ ਹੈ। ਆਮਦਨੀ ਘੱਟ ਹੁੰਦੀ ਹੈ ਅਤੇ ਖਰਚਾ ਜਿਆਦਾ ਹੈ। ਉਨ੍ਹਾਂ ਦੀ ਆਮਦਨੀ ’ਚ ਵਾਧਾ ਨਹੀਂ ਹੋ ਰਿਹਾ ਹੈ ਪਰ ਮਹਿੰਗਾਈ ਦਿਨੋ ਦਿਨ ਵਧ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਸਰਕਾਰ ਕੋਲੋਂ ਅਪੀਲ ਕੀਤੀ ਹੈ ਕਿ ਉਹ ਪੈਟਰੋਲ ਡੀਜਲ ਦੀਆਂ ਕੀਮਤਾਂ ਨੂੰ ਘੱਟ ਕਰਨ ਤਾਂ ਕਿ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ। -PTCNews


Top News view more...

Latest News view more...

PTC NETWORK
PTC NETWORK