ਭਵਾਨੀਗੜ੍ਹ : ਪੈਟਰੋਲ ਪੰਪ ਦੇ ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ

ਭਵਾਨੀਗੜ੍ਹ : ਪੈਟਰੋਲ ਪੰਪ ਦੇ ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ

ਭਵਾਨੀਗੜ੍ਹ : ਪੈਟਰੋਲ ਪੰਪ ਦੇ ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ:ਭਵਾਨੀਗੜ੍ਹ : ਨੇੜਲੇ ਪਿੰਡ ਬਾਸੀਅਰਖ ਸਥਿਤ ਇੱਕ ਪੈਟਰੋਲ ਪੰਪ ‘ਤੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਪੈਟਰੋਲ ਪੰਪ ਦੇ ਚੌਕੀਦਾਰ ਦੇ ਸਿਰ ‘ਚ ਕਿਸੇ ਰਾਡ ਨੁਮਾ ਹਥਿਆਰ ਨਾਲ ਵਾਰ ਕਰਕੇ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਭਵਾਨੀਗੜ੍ਹ : ਪੈਟਰੋਲ ਪੰਪ ਦੇ ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ

ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਕੇਵਲ ਸਿੰਘ ਔਲਖ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਤੋਂ ਦਿਆਲਗੜ੍ਹ ਜੇਜੀਆ ਨੂੰ ਜਾਂਦੀ ਸੜਕ ਉਪਰ ਸਥਿਤ ਇੱਕ ਪੈਟਰੋਲ ਪੰਪ ‘ਤੇ ਬਤੌਰ ਚੌਂਕੀਦਾਰ ਕੰਮ ਕਰਦੇ ਦਲਿਤ ਵਰਗ ਨਾਲ ਸਬੰਧਤ 65 ਸਾਲਾ ਗੁਰਦੇਵ ਸਿੰਘ ਪੁੱਤਰ ਸ਼ਿਆਮ ਸਿੰਘ ਦੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਸਿਰ ‘ਚ ਰਾਡਾਂ ਨਾਲ ਵਾਰ ਕਰਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ।

ਭਵਾਨੀਗੜ੍ਹ : ਪੈਟਰੋਲ ਪੰਪ ਦੇ ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ

ਸਰਪੰਚ ਵੱਲੋਂ ਦੱਸਣ ਮੁਤਾਬਿਕ ਪਿੰਡ ਦਾ ਵਸਨੀਕ ਅਮਰੀਕ ਸਿੰਘ ਬਰਾੜ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਲਈ ਜਦੋਂ ਸਵੇਰੇ ਪੈਟਰੋਲ ਪੰਪ ਕੋਲੋਂ ਲੰਘਿਆ ਤਾਂ ਉਸ ਨੇ ਚੌਂਕੀਦਾਰ ਗੁਰਦੇਵ ਸਿੰਘ ਦੀ ਖੂਨ ਨਾਲ ਲੱਥਪਥ ਲਾਸ਼ ਪੈਟਰੋਲ ਪੰਪ ‘ਤੇ ਡਿੱਗੀ ਦੇਖੀ। ਉਸ ਨੇ ਤੁਰੰਤ ਇਸ ਦੀ ਸੂਚਨਾ ਪਿੰਡ ਵਾਸੀਆਂ ਅਤੇ ਪੰਚਾਇਤ ਨੂੰ ਦਿੱਤੀ।

ਭਵਾਨੀਗੜ੍ਹ : ਪੈਟਰੋਲ ਪੰਪ ਦੇ ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ

ਪੰਚਾਇਤ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ, ਅਤੇ ਅਗਲੀਆਂ ਕਾਨੂੰਨੀ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਬਣਦੀਆਂ ਸਜ਼ਾਵਾਂ ਦਿਵਾਈਆਂ ਜਾਣਗੀਆਂ।
-PTCNews