Advertisment

ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ

author-image
Shanker Badra
Updated On
New Update
ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ
Advertisment
ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ:ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਅੱਜ ਪੈਟਰੋਲ ਪੰਪਾਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ,ਜਿਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਅੱਜ ਪੰਜਾਬ ਦੇ ਸਾਰੇ ਪੈਟਰੋਲ ਪੰਪ ਬੰਦ ਰਹਿਣਗੇ। ਪੰਪ ਮਾਲਕਾਂ ਦਾ ਕਹਿਣਾ ਹੈ ਕਿ ਵੱਧ ਟੈਕਸ ਦੀਆਂ ਦਰਾਂ ਨੇ ਉਨ੍ਹਾਂ ਦੇ ਕੰਮ 'ਤੇ ਮਾੜਾ ਪ੍ਰਭਾਵ ਪਾਇਆ ਹੈ। publive-image ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ ਜਾਣਕਾਰੀ ਅਨੁਸਾਰ 29 ਜੁਲਾਈ ਯਾਨੀ ਅੱਜ ਸੂਬੇ ਦੇ ਸਾਰੇ ਪੈਟਰੋਲ ਪੰਪ ਬੰਦ ਰਹਿਣਗੇ। ਪੈਟਰੋਲ ਪੰਪਾਂ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਬੰਦ ਰੱਖਿਆ ਜਾਵੇਗਾ। ਇਸ ਦੌਰਾਨ ਆਪਣੇ ਵਾਹਨਾਂ 'ਚ ਤੇਲ ਭਰਵਾਉਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। publive-image ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰਵੱਈਏ ਖਿਲਾਫ ਅਤੇ ਜੀ ਐਸ ਚਾਵਲਾ ਨੂੰ ਸ਼ਰਧਾਂਜਲੀ ਵਜੋਂ ਇਕ ਦਿਨ ਲਈ ਅਸੀਂ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ।  ਜੀ ਐਸ ਚਾਵਲਾ ਪੈਟਰੋਲ ਪੰਪ ਮਾਲਕ ਸਨ ,ਜਿਹਨਾਂ ਨੇ ਤੇਲ ਕੰਪਨੀਆਂ ਦੇ ਦਬਾਅ ਹੇਠ ਆ ਕੇ ਆਤਮ ਹੱਤਿਆ ਕਰ ਲਈ ਸੀ। publive-image ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ ਦੱਸ ਦੇਈਏ ਕਿ ਪੰਜਾਬ 'ਚ ਤੇਲ ਦੀਆਂ ਕੀਮਤਾਂ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਦੇ ਮੁਕਾਬਲੇ ਜ਼ਿਆਦਾ ਹਨ। ਪੰਪ ਮਾਲਕਾਂ ਅਨੁਸਾਰ ਪੰਜਾਬ ਵਿੱਚ ਪੈਟਰੋਲ ਦੀ ਕੀਮਤ 82.35 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੰਡੀਗੜ੍ਹ ਵਿੱਚ ਇਹ 77.41 ਰੁਪਏ ਹੈ ਤੇ ਪੰਚਕੂਲਾ 'ਚ 78.46 ਰੁਪਏ ਪ੍ਰਤੀ ਲੀਟਰ ਹੈ। ਇਸੇ ਤਰ੍ਹਾਂ ਪੰਜਾਬ 'ਚ ਡੀਜ਼ਲ ਦੀ ਕੀਮਤ 75.54 ਰੁਪਏ ਪ੍ਰਤੀ ਲੀਟਰ ਹੈ। -PTCNews-
petrol-pumps-closed punjab-petrol-pumps
Advertisment

Stay updated with the latest news headlines.

Follow us:
Advertisment