Mon, Apr 29, 2024
Whatsapp

ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਇਸ ਦਿਨ ਬੰਦ ਰਹਿਣਗੇ ਸੂਬੇ ਭਰ ਦੇ ਪੈਟਰੋਲ ਪੰਪ

Written by  Shanker Badra -- July 25th 2020 07:03 PM
ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਇਸ ਦਿਨ ਬੰਦ ਰਹਿਣਗੇ ਸੂਬੇ ਭਰ ਦੇ ਪੈਟਰੋਲ ਪੰਪ

ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਇਸ ਦਿਨ ਬੰਦ ਰਹਿਣਗੇ ਸੂਬੇ ਭਰ ਦੇ ਪੈਟਰੋਲ ਪੰਪ

ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਇਸ ਦਿਨ ਬੰਦ ਰਹਿਣਗੇ ਸੂਬੇ ਭਰ ਦੇ ਪੈਟਰੋਲ ਪੰਪ:ਮੋਹਾਲੀ : ਪੰਜਾਬ ਦੇ ਵਿੱਚ ਪੈਟਰੋਲ ਪੰਪਾਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਪੈਟਰੋਲ ਪੰਪ 29 ਜੁਲਾਈ ਨੂੰ ਬੰਦ ਰੱਖੇ ਜਾਣਗੇ। ਇਸ ਦਾ ਐਲਾਨ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ, ਪੰਜਾਬ ਵਲੋਂ ਕੀਤਾ ਗਿਆ ਹੈ। ਉਸ ਦਿਨ ਵਾਹਨ ਚਾਲਕਾਂ ਨੂੰ ਪੈਟਰੋਲ ਪੰਪਾਂ 'ਤੇ ਪੈਟਰੋਲ ਤੇ ਡੀਜ਼ਲ ਨਹੀਂ ਮਿਲੇਗਾ। [caption id="attachment_420342" align="aligncenter" width="275"] ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਇਸ ਦਿਨ ਬੰਦ ਰਹਿਣਗੇ ਸੂਬੇ ਭਰ ਦੇ ਪੈਟਰੋਲ ਪੰਪ[/caption] ਦਰਅਸਲ 'ਚ ਮੋਹਾਲੀ ਦੇ ਚਾਵਲਾ ਫਿਲਿੰਗ ਸਟੇਸ਼ਨ ਦੇ ਮਾਲਕ ਗੁਰਕ੍ਰਿਪਾਲ ਸਿੰਘ ਚਾਵਲਾ ਨੇ ਬੀਤੀ ਦਿਨੀਂ ਆਤਮ ਹੱਤਿਆ ਕਰ ਲਈ ਸੀ। ਜਿਸ ਦੇ ਰੋਸ ਵਜੋਂ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ 29 ਜੁਲਾਈ ਨੂੰ ਪੰਜਾਬ ਦੇ ਪੈਟਰੋਲ ਬੰਦ ਰੱਖਣ ਦਾ ਐਲਾਨ ਕੀਤਾ ਹੈ। [caption id="attachment_420341" align="aligncenter" width="300"] ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਇਸ ਦਿਨ ਬੰਦ ਰਹਿਣਗੇ ਸੂਬੇ ਭਰ ਦੇ ਪੈਟਰੋਲ ਪੰਪ[/caption] ਇਸ ਸਬੰਧੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੇ ਮੈਂਬਰ ਰਾਜੀਵ ਸ਼ਰਮਾ ਨੇ ਦੱਸਿਆ ਕਿ ਜੀ. ਐੱਸ. ਚਾਵਲਾ ਪੰਜਾਬ ਵਿਚ ਸਭ ਤੋਂ ਸਨਮਾਨਤ ਪੈਟਰੋਲ ਪੰਪ ਡੀਲਰਾਂ ਵਿਚੋਂ ਸਨ ,ਜਿਸ ਦੇ ਚੱਲਦੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਚਾਵਲਾ ਦੀ ਖੁਦਕੁਸ਼ੀ ਦਾ ਪੈਟਰੋਲੀਅਮ ਮਹਿਕਮੇ ਅਤੇ ਪੰਜਾਬ ਸਰਕਾਰ ਕੋਲ ਸਖ਼ਤ ਰੋਸ ਜਤਾਏਗੀ। [caption id="attachment_420343" align="aligncenter" width="300"] ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਇਸ ਦਿਨ ਬੰਦ ਰਹਿਣਗੇ ਸੂਬੇ ਭਰ ਦੇ ਪੈਟਰੋਲ ਪੰਪ[/caption] ਦੱਸ ਦੇਈਏ ਕਿ ਮੋਹਾਲੀ ਸਥਿਤ ਚਾਵਲਾ ਫਿਲਿੰਗ ਸਟੇਸ਼ਨ ਦੇ ਮਾਲਕ ਗੁਰਕ੍ਰਿਪਾਲ ਸਿੰਘ ਚਾਵਲਾ ਵੱਲੋਂ ਬੁੱਧਵਾਰ ਸ਼ਾਮ ਨੂੰ ਪੰਚਕੂਲਾ ਸੈਕਟਰ-1 ਸਥਿਤ ਰੈੱਡ ਬਿਸ਼ਪ ਹੋਟਲ 'ਚ ਖੁਦਕੁਸ਼ੀ ਕਰ ਲਈ ਗਈ ਸੀ। ਇਸ ਮੌਕੇ ਤੋਂ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਗੁਰਕ੍ਰਿਪਾਲ ਚਾਵਲਾ ਨੇ ਆਪਣੀ ਮੌਤ ਲਈ ਹਿੰਦੋਸਤਾਨ ਪੈਟਰੋਲੀਅਨ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। [caption id="attachment_420342" align="aligncenter" width="275"] ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਇਸ ਦਿਨ ਬੰਦ ਰਹਿਣਗੇ ਸੂਬੇ ਭਰ ਦੇ ਪੈਟਰੋਲ ਪੰਪ[/caption] ਉਨ੍ਹਾਂ ਵਲੋਂ ਅਧਿਕਾਰੀਆਂ 'ਤੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਗਿਆ, ਜਿਸ ਕਾਰਨ ਉਹ ਕਾਫੀ ਦੇਰ ਤੋਂ ਪ੍ਰੇਸ਼ਾਨ ਰਹਿੰਦੇ ਸਨ। ਇਸੇ ਪ੍ਰੇਸ਼ਾਨੀ ਕਰਕੇ ਚਾਵਲਾ ਨੇ ਇਹ ਕਦਮ ਚੁੱਕਿਆ ਹੈ। ਜਿਸ ਦੇ ਆਧਾਰ 'ਤੇ ਪੁਲਿਸ ਨੇ ਹਿੰਦੁਸਤਾਨ ਪੈਟਰੋਲੀਅਮ ਦੇ ਤਿੰਨ ਅਧਿਕਾਰੀਆਂ ਸਮੇਤ 6 ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTCNews


  • Tags

Top News view more...

Latest News view more...