Fri, Apr 26, 2024
Whatsapp

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਫ਼ਿਰ ਲੱਗੀ ਅੱਗ ,​ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ

Written by  Shanker Badra -- July 05th 2021 12:06 PM -- Updated: July 05th 2021 12:17 PM
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਫ਼ਿਰ ਲੱਗੀ ਅੱਗ ,​ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਫ਼ਿਰ ਲੱਗੀ ਅੱਗ ,​ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ

ਨਵੀਂ ਦਿੱਲੀ : ਦੇਸ਼ ਭਰ ਵਿਚ ਪੈਟਰੋਲ (Petrol Price ) ਅਤੇ ਡੀਜ਼ਲ ( Diesel Price ) ਦੀਆਂ ਕੀਮਤਾਂ ਨੂੰ ਅੱਗ ਲੱਗੀ ਹੋਈ ਹੈ। ਪੈਟਰੋਲ ਅਤੇ ਡੀਜ਼ਲ ( Petrol Diesel Prices )ਦੋਵਾਂ ਈਂਧਨਾਂ 'ਤੇ ਮਹਿੰਗਾਈ ਦੀ ਮਾਰ ਜਾਰੀ ਹੈ। ਤੇਲ ਕੰਪਨੀਆਂ ਨੇ ਅੱਜ 05 ਜੁਲਾਈ ਨੂੰ ਲਗਾਤਾਰ ਦੂਜੇ ਦਿਨ ਪੈਟਰੋਲ ਦੀ ਕੀਮਤਾਂ ਵਿਚ ਵਾਧਾ ਕੀਤਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਘਰੇਲੂ ਬਜ਼ਾਰ ਵਿਚ ਅੱਜ ਪੈਟਰੋਲ ਦੀ ਕੀਮਤ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ, ਜਦੋਂਕਿ ਡੀਜ਼ਲ ਦੀ ਕੀਮਤ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। [caption id="attachment_512393" align="aligncenter" width="300"] ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਫ਼ਿਰ ਲੱਗੀ ਅੱਗ ,​ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ[/caption] ਪੜ੍ਹੋ ਹੋਰ ਖ਼ਬਰਾਂ : ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ ਦਿੱਲੀ ਦੀ ਮਾਰਕੀਟ ਵਿਚ ਅੱਜ ਪੈਟਰੋਲ 99.86 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਜਦੋਂ ਕਿ ਡੀਜ਼ਲ 89.36 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ਵਿੱਚ ਅੱਜ ਪੈਟਰੋਲ ਦੀ ਕੀਮਤ 105.92 ਰੁਪਏ ਪ੍ਰਤੀ ਲੀਟਰ ਹੈ , ਜਦਕਿ ਡੀਜ਼ਲ ਦੀ ਕੀਮਤ 96.91 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਅੱਜ ਪੈਟਰੋਲ ਦੀ ਕੀਮਤ 99.84 ਰੁਪਏ ਪ੍ਰਤੀ ਲੀਟਰ ਹੈ , ਜਦਕਿ ਡੀਜ਼ਲ ਦੀ ਕੀਮਤ 92.27 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਅੱਜ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਹੈ , ਜਦਕਿ ਡੀਜ਼ਲ ਦੀ ਕੀਮਤ 93.91 ਰੁਪਏ ਪ੍ਰਤੀ ਲੀਟਰ ਹੈ। [caption id="attachment_512397" align="aligncenter" width="300"] ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਫ਼ਿਰ ਲੱਗੀ ਅੱਗ ,​ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ[/caption] ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਵਾਧਾ ਕੀਤਾ ਗਿਆ ਸੀ। ਦੇਸ਼ ਭਰ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਕੱਲ ਐਤਵਾਰ ਭਾਵ 04 ਜੁਲਾਈ ਨੂੰ ਪੈਟਰੋਲ ਦੀ ਕੀਮਤ ਵਿਚ 35 ਪੈਸੇ ਦਾ ਵਾਧਾ ਕੀਤਾ ਸੀ, ਜਦੋਂਕਿ ਡੀਜ਼ਲ 18 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਸੀ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ 2 ਜੁਲਾਈ ਨੂੰ ਪੈਟਰੋਲ ਦੀ ਕੀਮਤ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ ਜਦੋਂਕਿ ਡੀਜ਼ਲ ਦੀਆਂ ਕੀਮਤਾਂ ਸਥਿਰ ਸਨ। [caption id="attachment_512396" align="aligncenter" width="300"] ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਫ਼ਿਰ ਲੱਗੀ ਅੱਗ ,​ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ[/caption] ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ ਮਹਾਨਗਰ ਮੁੰਬਈ, ਹੈਦਰਾਬਾਦ ਅਤੇ ਬੰਗਲੁਰੂ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨਆਇਲ ਵੈਬਸਾਈਟ ਦੇ ਅਨੁਸਾਰ ਤੁਹਾਨੂੰ ਆਰ ਐਸ ਪੀ ਅਤੇ ਆਪਣਾ ਸਿਟੀ ਕੋਡ 9224992249 'ਤੇ ਭੇਜਣ ਦੀ ਜ਼ਰੂਰਤ ਹੈ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰੋਗੇ। [caption id="attachment_512395" align="aligncenter" width="300"] ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਫ਼ਿਰ ਲੱਗੀ ਅੱਗ ,​ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ[/caption] ਪੜ੍ਹੋ ਹੋਰ ਖ਼ਬਰਾਂ : ਨਿੱਕੀ ਜਿਹੀ ਬੱਚੀ ਦੇ ਜਜ਼ਬੇ ਨੂੰ ਦੇਖ ਹਰ ਕੋਈ ਕਰ ਰਿਹਾ ਸਲਾਮ ,ਜਿਸਨੇ ਨਾ ਮੁਮਕਿਨ ਨੂੰ ਮੁਮਕਿਨ ਕਰਕੇ ਦਿਖਾਇਆ ਦੱਸ ਦੇਈਏ ਕਿ ਪਿਛਲੇ ਦੋ ਮਹੀਨਿਆਂ ਵਿੱਚ ਪੈਟਰੋਲ ਦੀ ਕੀਮਤ ਵਿੱਚ 34 ਵਾਰ ਅਤੇ ਡੀਜ਼ਲ ਦੀ ਕੀਮਤ ਵਿੱਚ 33 ਵਾਰ ਵਾਧਾ ਕੀਤਾ ਗਿਆ ਹੈ। ਇਸਦੇ ਨਾਲ ਹੀ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੱਕ ਇਤਿਹਾਸਕ ਸਿਖਰ 'ਤੇ ਪਹੁੰਚ ਗਈਆਂ ਹਨ। ਇਸ ਸਮੇਂ ਦੌਰਾਨ ਪੈਟਰੋਲ 9.11 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 8.63 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹਨ। -PTCNews


Top News view more...

Latest News view more...