ਪੰਜਾਬ

ਫਗਵਾੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ- ਦੱਸ ਮੋਟਰਸਾਈਕਲਾਂ ਸਣੇ ਚਾਰ ਗ੍ਰਿਫ਼ਤਾਰ

By Riya Bawa -- May 23, 2022 4:32 pm

ਫਗਵਾੜਾ: ਫਗਵਾੜਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਦੱਸ ਚੋਰੀ ਦੇ ਮੋਟਰਸਾਈਕਲ ਸਣੇ ਚਾਰ ਵਿਆਕਤੀਆਂ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਡੀਐੱਸਪੀ ਏ ਆਰ ਸ਼ਰਮਾ ਨੇ ਦੱਸਿਆ ਪੁਲਸ ਨੇ ਦੱਸ ਮੋਟਰਸਾਈਕਲਾਂ ਸਣੇ ਚਾਰ ਆਰੋਪੀਆਂ ਨੂੰ ਕਾਬੂ ਕੀਤਾ ਹੈ। ਡੀਐਸਪੀ ਸ਼ਰਮਾ ਨੇ ਕਿਹਾ ਕਿ ਇਲਮ ਅਰਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਲੇਟ ਸੁਰਿੰਦਰ ਸਿੰਘ ਵਾਸੀ ਸੀਆਰਪੀ ਕਲੋਨੀ ਫਗਵਾੜਾ, ਜਤਿੰਦਰ ਸਿੰਘ ਹੈਪੀ ਪੁੱਤਰ ਜਸਵੀਰ ਸਿੰਘ ਵਾਸੀ ਮੁਹੱਲਾ ਭਗਤਪੁਰਾ ਨੂੰ ਚੋਰੀ ਦੇ ਮੋਟਰਸਾਈਕਲ ਨਾਲ ਕਾਬੂ ਕੀਤਾ ਸੀ।

ਫਗਵਾੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ- ਦੱਸ ਮੋਟਰਸਾਈਕਲਾਂ ਸਣੇ ਚਾਰ ਗ੍ਰਿਫ਼ਤਾਰ

ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਪੁਲਸ ਨੇ ਉਨ੍ਹਾਂ ਕੋਲੋਂ ਛੇ ਮੋਟਰਸਾਈਕਲ ਬਰਾਮਦ ਕੀਤੇ ਜਦ ਕਿ ਉਨ੍ਹਾਂ ਵੱਲੋਂ ਦੱਸੇ ਦੋ ਆਰੋਪੀਆਂ ਅਮਨ ਕੁਮਾਰ ਉਰਫ ਕਰਨ ਪੁੱਤਰ ਰਾਮਲਾਲ ਵਾਸੀ ਪਿੰਡ ਗੱਜਰ ਥਾਣਾ ਮਾਹਿਲਪੁਰ ਬਿੱਕਰ ਸਿੰਘ ਉਰਫ ਵਿੱਕੀ ਪਿੰਡ ਗੱਜਰ ਥਾਣਾ ਮਾਹਲਪੁਰ ਕੋਲੋਂ ਚਾਰ ਮੋਟਰਸਾਈਕਲ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਕੁੱਲ ਦੱਸ ਮੋਟਰਸਾਈਕਲ ਅਤੇ ਚਾਰ ਦੋਸ਼ੀ ਫੜੇ ਗਏ ਹਨ ਜਿਨ੍ਹਾਂ ਵਿਚੋਂ ਹਰਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਲੇਟ ਸੁਰਿੰਦਰ ਸਿੰਘ ਵਾਸੀ ਫਗਵਾੜਾ ਤੇ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਰਜਿਸਟਰ ਹੈ।

ਫਗਵਾੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ- ਦੱਸ ਮੋਟਰਸਾਈਕਲਾਂ ਸਣੇ ਚਾਰ ਗ੍ਰਿਫ਼ਤਾਰ

ਡੀਐੱਸਪੀ ਸ਼ਰਮਾ ਨੇ ਦੱਸਿਆ ਕਿ ਇਹ ਆਰੋਪੀ ਮੋਟਰਸਾਈਕਲ ਚੋਰੀ ਕਰ ਕੇ ਪੰਜ ਪੰਜ ਹਜ਼ਾਰ ਰੁਪਏ ਵਿੱਚ ਅੱਗੇ ਵੇਚ ਦਿੰਦੇ ਸਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਵੀ ਉਮੀਦ ਹੈ।

ਫਗਵਾੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ- ਦੱਸ ਮੋਟਰਸਾਈਕਲਾਂ ਸਣੇ ਚਾਰ ਗ੍ਰਿਫ਼ਤਾਰ

ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਅੱਤ ਦੀ ਗਰਮੀ ਤੋਂ ਮਿਲੀ ਰਾਹਤ

ਦੂਜੇ ਪਾਸੇ ਅੰਮ੍ਰਿਤਸਰ 'ਚ ਇਕ ਡਾਕਟਰ ਦੀ ਦੁਕਾਨ ਨੂੰ ਦੋ ਚੋਰਾਂ ਨੇ ਨਿਸ਼ਾਨਾ ਬਣਾਇਆ, ਦਰਅਸਲ ਇਹ ਦੋ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਡਾਕਟਰ ਦੇ ਕਲੀਨਿਕ 'ਚ ਦਾਖਲ ਹੋਏ ਅਤੇ ਕਲੀਨਿਕ ਨੂੰ ਅੰਦਰੋਂ ਤਾਲਾ ਲਗਾ ਦਿੱਤਾ ਅਤੇ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਡਾਕਟਰ ਨੂੰ ਡਰਾ ਧਮਕਾ ਕੇ ਛੋਟਾ ਕਰ ਦਿੱਤਾ, ਇਸ ਤੋਂ ਬਾਅਦ ਉਸ ਦਾ ਪਰਸ ਮੌਕੇ 'ਤੇ ਮੌਜੂਦ ਲੋਕਾਂ ਨੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਇਸ ਮੌਕੇ ਇਲਾਕੇ ਦੇ ਕੌਂਸਲਰ ਸੌਰਵ ਅਤੇ ਮਿੱਠੂ ਮਦਾਨ ਵੀ ਉਥੇ ਪਹੁੰਚ ਗਏ ਅਤੇ ਪੁਲਿਸ ਤੋਂ ਮੰਗ ਕੀਤੀ ਕਿ ਦੋਵਾਂ ਨੌਜਵਾਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

(ਮੁਨੀਸ਼ ਬਾਵਾ ਦੀ ਰਿਪੋਰਟ)

-PTC News

  • Share