Fri, Apr 26, 2024
Whatsapp

ਫਗਵਾੜਾ: ਕਾਂਗਰਸੀ ਉਮੀਦਵਾਰ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਪਾਰਟੀ ਦੇ ਚਿੰਨ੍ਹ ਵਾਲਾ ਕੱਪੜਾ ਪਾ ਕੇ ਭੁਗਤਾਈ ਵੋਟ (ਤਸਵੀਰਾਂ)

Written by  Jashan A -- October 21st 2019 10:39 AM
ਫਗਵਾੜਾ: ਕਾਂਗਰਸੀ ਉਮੀਦਵਾਰ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਪਾਰਟੀ ਦੇ ਚਿੰਨ੍ਹ ਵਾਲਾ ਕੱਪੜਾ ਪਾ ਕੇ ਭੁਗਤਾਈ ਵੋਟ (ਤਸਵੀਰਾਂ)

ਫਗਵਾੜਾ: ਕਾਂਗਰਸੀ ਉਮੀਦਵਾਰ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਪਾਰਟੀ ਦੇ ਚਿੰਨ੍ਹ ਵਾਲਾ ਕੱਪੜਾ ਪਾ ਕੇ ਭੁਗਤਾਈ ਵੋਟ (ਤਸਵੀਰਾਂ)

ਫਗਵਾੜਾ: ਕਾਂਗਰਸੀ ਉਮੀਦਵਾਰ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਪਾਰਟੀ ਦੇ ਚਿੰਨ੍ਹ ਵਾਲਾ ਕੱਪੜਾ ਪਾ ਕੇ ਭੁਗਤਾਈ ਵੋਟ (ਤਸਵੀਰਾਂ),ਫਗਵਾੜਾ: ਪੰਜਾਬ 'ਚ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਵੋਟਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਥੇ ਹੀ ਫਗਵਾੜਾ 'ਚ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। Balwinder Singh Dhaliwalਬਲਵਿੰਦਰ ਸਿੰਘ ਧਾਲੀਵਾਲ ਨੇ ਗਲੇ 'ਚ ਪਾਰਟੀ ਦੇ ਚਿੰਨ੍ਹ ਵਾਲਾ ਕੱਪੜਾ ਪਾ ਕੇ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚੇ ਤੇ ਆਪਣੀ ਵੋਟ ਭੁਗਤਾਈ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਫਗਵਾੜਾ ਤੋਂ ਭਾਜਪਾ ਦੇ ਉਮੀਦਵਾਰ ਰਾਜੇਸ਼ ਬਾਘਾ ਵੱਲੋਂ ਇਤਰਾਜ਼ ਜਤਾਇਆ ਗਿਆ ਹੈ। ਹੋਰ ਪੜ੍ਹੋ: ਕਾਂਗਰਸ, ਆਪ ਅਤੇ ਪੀਈਪੀ ਦੁਆਰਾ ਪੁਲਿਸ ਗੋਲੀਬਾਰੀ ਦਾ ਸਿਆਸੀਕਰਨ ਕਰਨ ਦੀ ਸਾਜ਼ਿਸ਼ ਪਰਦਾਫਾਸ਼ ਹੋਇਆ: ਅਕਾਲੀ ਦਲ Balwinder Singh Dhaliwalਇਸ ਮੌਕੇ ਸੋਮ ਪ੍ਰਕਾਸ਼ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਸ਼ਰੇਆਮ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ ਤੇ ਬਲਵਿੰਦਰ ਸਿੰਘ ਧਾਲੀਵਾਲ ਵਿਰੁੱਧ ਪਰਚਾ ਦਰਜ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਸਬੰਧੀ ਉਹਨਾਂ ਵੱਲੋਂ ਚੋਣ ਕਮਿਸ਼ਨ ਨਾਲ ਗੱਲ ਕੀਤੀ ਜਾਵੇਗੀ। -PTC News


Top News view more...

Latest News view more...