ਮੁੱਖ ਖਬਰਾਂ

ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਵਿਅਕਤੀ ਵੱਲੋਂ ਖ਼ੁਦਕੁਸ਼ੀ, ਫੈਲੀ ਸਨਸਨੀ

By Jashan A -- October 06, 2019 10:05 am

ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਵਿਅਕਤੀ ਵੱਲੋਂ ਖ਼ੁਦਕੁਸ਼ੀ, ਫੈਲੀ ਸਨਸਨੀ,ਫਗਵਾੜਾ: ਬੀਤੇ ਦਿਨ ਫਗਵਾੜਾ 'ਚ ਇੱਕ ਵਿਅਕਤੀ ਨੇ ਰੇਲਵੇ ਲਾਈਨ 'ਤੇ ਖ਼ੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਮੇਜਰ ਰਾਮ ਪੁੱਤਰ ਗੁਰਦੇਵ ਰਾਮ ਵਾਸੀ ਪਿੰਡ ਭਾਣੋਕੀ ਵਜੋਂ ਹੋਈ ਹੈ, ਜੋ ਬੈਂਕ 'ਚ ਸਕਿਉਰਟੀ ਗਾਰਡ ਵਜੋਂ ਤਾਇਨਾਤ ਸੀ।

Phagwaraਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ। ਜਿਸ ਕਾਰਨ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਹੀ ਮੌਤ ਨੂੰ ਗਲੇ ਲਗਾ ਲਿਆ ਹੈ।

ਹੋਰ ਪੜ੍ਹੋ: TikTok ਵੀਡੀਓ ਬਣਾਉਣ ਦੇ ਚੱਕਰ 'ਚ ਝੀਲ 'ਚ ਡੁੱਬਿਆ ਨੌਜਵਾਨ, ਹੋਈ ਮੌਤ

Phagwaraਉਧਰ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

-PTC News

  • Share