Thu, Apr 25, 2024
Whatsapp

ਚੋਣਾਂ ਤੋਂ ਪਹਿਲਾਂ ਫਗਵਾੜਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ

Written by  Jashan A -- October 20th 2019 06:01 PM
ਚੋਣਾਂ ਤੋਂ ਪਹਿਲਾਂ ਫਗਵਾੜਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ

ਚੋਣਾਂ ਤੋਂ ਪਹਿਲਾਂ ਫਗਵਾੜਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ

ਚੋਣਾਂ ਤੋਂ ਪਹਿਲਾਂ ਫਗਵਾੜਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ,ਫਗਵਾੜਾ: ਚੋਣਾਂ ਤੋਂ ਇੱਕ ਦਿਨ ਪਹਿਲਾਂ ਫਗਵਾੜਾ ਦੇ ਨਾਲ ਲੱਗਦੇ ਪਿੰਡ ਮੌਲੀ 'ਚ ਇਕ ਵਿਅਕਤੀ ਦੀ ਇੱਟਾਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਿਸ ਕਾਰਨ ਇਲਾਕੇ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਕਲਾਨੰਦ ਮੁਨੀ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ ਹੈ। ਮ੍ਰਿਤਕ ਦੇ ਜੀਜਾ ਸਿਕੰਦਰ ਦਾ ਕਹਿਣਾ ਹੈ ਕਿ ਬੀਤੇ ਦਿਨ ਹੀ ਉਨ੍ਹਾਂ ਦੇ ਕੋਲ ਕੰਮ ਲਈ ਪਿੰਡ ਮੌਲੀ ਆਇਆ ਅਤੇ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਸਾਲੇ ਦੀ ਹੱਤਿਆ ਕਰ ਦਿੱਤੀ ਗਈ ਹੈ। ਹੋਰ ਪੜ੍ਹੋ: ਮੰਤਰੀ ਮੰਡਲ ਵੱਲੋਂ ਵਿੱਤ ਵਿਭਾਗ ਵਿੱਚ 6 ਡਾਇਰੈਕਟੋਰੇਟ ਸਥਾਪਤ ਕਰਨ ਨੂੰ ਹਰੀ ਝੰਡੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਖੰਗਾਲੇ ਜਾ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਜਾਵੇਗਾ। -PTC News


Top News view more...

Latest News view more...