ਫਗਵਾੜਾ: ਸੰਨੀ ਦਿਓਲ ਵੱਲੋਂ ਰਾਜੇਸ਼ ਬਾਘਾ ਦੇ ਹੱਕ ‘ਚ ਚੋਣ ਪ੍ਰਚਾਰ, ਕੱਢਿਆ ਵਿਸ਼ਾਲ ਰੋਡ ਸ਼ੋਅ (ਤਸਵੀਰਾਂ)

Road Show

ਫਗਵਾੜਾ: ਸੰਨੀ ਦਿਓਲ ਵੱਲੋਂ ਰਾਜੇਸ਼ ਬਾਘਾ ਦੇ ਹੱਕ ‘ਚ ਚੋਣ ਪ੍ਰਚਾਰ, ਕੱਢਿਆ ਵਿਸ਼ਾਲ ਰੋਡ ਸ਼ੋਅ (ਤਸਵੀਰਾਂ),ਫਗਵਾੜਾ: ਪੰਜਾਬ ਦੇ 4 ਹਲਕਿਆਂ ‘ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖਰਾਂ ‘ਤੇ ਹੈ। ਜਿਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

Road Showਅਜਿਹੇ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਮੁਹਿੰਮ ਵਿੱਢ ਦਿੱਤੀ ਹੈ। ਜਿਸ ਦੌਰਾਨ ਅੱਜ ਭਾਜਪਾ ਦੇ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਫਗਵਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਗਿਆ।

ਹੋਰ ਪੜ੍ਹੋ:ਹਰਿਆਣਾ ਵਿਧਾਨ ਸਭਾ ਚੋਣਾਂ: ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਉਮੀਦਵਾਰ ਕੁਲਵਿੰਦਰ ਸਿੰਘ ਕੁਨਾਲ ਦੇ ਹੱਕ ‘ਚ ਚੋਣ ਰੈਲੀ (ਤਸਵੀਰਾਂ)

Road Showਇਸ ਮੌਕੇ ਉਹਨਾਂ ਨੇ ਰਾਜੇਸ਼ ਬਾਘਾ ਦੇ ਹੱਕ ‘ਚ ਵਿਸ਼ਾਲ ਰੋਡ ਸ਼ੋਅ ਵੀ ਕੱਢਿਆ। ਇਸ ਮੌਕੇ ਉਹਨਾਂ ਨਾਲ ਹੁਸ਼ਿਆਰਪੁਰ ਤੋਂ ਸਾਂਸਦ ਸੋਮ ਪ੍ਰਕਾਸ਼, ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਸਮੇਤ ਭਾਜਪਾ ਦੇ ਕਈ ਹੋਰ ਆਗੂ ਮੋਜੂਦ ਰਹੇ।

Road Showਇਸ ਦੌਰਾਨ ਰੋਡ ਸ਼ੋਅ ਦੌਰਾਨ ਹਲਕੇ ਦੇ ਲੋਕ ਵੱਡੀ ਗਿਣਤੀ ‘ਚ ਪਹੁੰਚੇ ਤੇ ਰਾਜੇਸ਼ ਬਾਘਾ ਨੂੰ ਜਿਤਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਨੀ ਦਿਓਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਫਗਵਾੜਾ ਸੀਟ ਤੋਂ ਰਾਜੇਸ਼ ਬਾਘਾ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇ ਤਾਂ ਜੋ ਉਹ ਹਲਕੇ ਦੀ ਸੇਵਾ ਕਰ ਸਕਣ।

Road Showਜ਼ਿਕਰਯੋਗ ਹੈ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਮੁਕੇਰੀਆਂ ਅਤੇ ਫਗਵਾੜਾ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

-PTC News