ਫਗਵਾੜਾ: ਹਵੇਲੀ ਨੇੜੇ ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, ਔਰਤ ਦੀ ਮੌਤ

Phagwara Road Accident with a family returning from down at Sri Darbar Sahib Amritsar
ਫਗਵਾੜਾ : ਹਵੇਲੀ ਨੇੜੇ ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, ਔਰਤ ਦੀ ਮੌਤ

ਫਗਵਾੜਾ: ਹਵੇਲੀ ਨੇੜੇ ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, ਔਰਤ ਦੀ ਮੌਤ:ਫਗਵਾੜਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਕਾਰ ਖੜ੍ਹੀ ਟਰਾਲੀ ਨਾਲ ਟਕਰਾ ਗਈ ਅਤੇ ਇੱਕ ਔਰਤ ਦੀ ਮੌਤ ਹੋ ਗਈ ਹੈ।

Phagwara Road Accident with a family returning from down at Sri Darbar Sahib Amritsar
ਫਗਵਾੜਾ : ਹਵੇਲੀ ਨੇੜੇ ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, ਔਰਤ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਆਪਣੀ ਕਾਰ ‘ਚ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਹੇ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਹਵੇਲੀ ਲਾਗੇ ਜੀ.ਟੀ. ਰੋਡ ਦੀ ਸਫ਼ਾਈ ਕਰ ਰਹੀ ਇਕ ਕੰਪਨੀ ਦੀ ਟਰਾਲੀ ਨਾਲ ਟਕਰਾ ਗਈ। ਜਿਸ ਕਰਕੇ ਕਾਰ ਬੁਰੀ ਤਰ੍ਹਾਂ ਹਾਦਸੇ ਦਾ ਸ਼ਿਕਾਰ ਹੋ ਗਈ ਹੈ।

Phagwara Road Accident with a family returning from down at Sri Darbar Sahib Amritsar
ਫਗਵਾੜਾ : ਹਵੇਲੀ ਨੇੜੇ ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, ਔਰਤ ਦੀ ਮੌਤ

ਇਸ ਦੌਰਾਨ ਕਾਰ ‘ਚ ਸਵਾਰ ਵਿਅਕਤੀਆਂ ਨੂੰ ਸਿਵਲ ਹਸਪਤਾਲ ਲਿਆਂਦਾ, ਜਿਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਕਰਾਰ ਦਿੱਤਾ। ਇਸ ਹਾਦਸੇ ਵਿੱਚ ਇਕ ਔਰਤ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਸ਼ੋਭਾ ਪਤਨੀ ਮੁਰਲੀ ਵਾਸੀ ਚੇਨਈ ਵਜੋਂ ਹੋਈ ਹੈ ਜਦਕਿ ਜ਼ਖਮੀ ਦੀ ਪਛਾਣ ਦਲੀਪ ਕੁਮਾਰ ਪੁੱਤਰ ਬਾਲਾ ਸੁਬਰਾਮਨਿਅਮ ਵਾਸੀ ਦਿੱਲੀ ਵਜੋਂ ਹੋਈ ਹੈ।
-PTCNews