Wed, May 1, 2024
Whatsapp

ਪਿਹੋਵਾ: ਸ੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ

Written by  Jashan A -- March 10th 2019 01:04 PM
ਪਿਹੋਵਾ: ਸ੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ

ਪਿਹੋਵਾ: ਸ੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ

ਪਿਹੋਵਾ: ਸ੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ,ਪਿਹੋਵਾ: ਸ਼੍ਰੋਮਣੀ ਅਕਾਲੀ ਵੱਲੋਂ ਅੱਜ ਹਰਿਆਣਾ ਦੇ ਪਿਹੋਵਾ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਮਹਿਲਾਂ ਵਿੰਗ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਮਨਜਿੰਦਰ ਸਿੰਘ ਸਿਰਸਾ, ਪਰਮਿੰਦਰ ਢੀਂਡਸਾ ਅਤੇ ਪਾਰਟੀ ਦੇ ਕਈ ਹੋਰ ਦਿੱਗਜ਼ ਨੇਤਾ ਰੈਲੀ ਸਥਾਨ 'ਤੇ ਪਹੁੰਚ ਚੁਕੇ ਹਨ। ਲੋਕ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਹਰਿਆਣਾ ਵਾਸੀਆਂ ਨੂੰ ਸੰਬੋਧਨ ਕਰਨਗੇ ਅਤੇ ਇਸ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। [caption id="attachment_267419" align="aligncenter" width="300"]sad ਪਿਹੋਵਾ: ਸ੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ[/caption] ਇਸ ਦੌਰਾਨ ਜਿਥੇ ਵਰਕਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਰੈਲੀ 'ਚ ਭਾਰੀ ਗਿਣਤੀ 'ਚ ਲੋਕ ਵੀ ਪਹੁੰਚ ਰਹੇ ਹਨ। ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਦਿਖਾਈ ਦੇ ਰਿਹਾ। ਰੈਲੀ ਨੂੰ ਲੈ ਕੇ ਹਰਿਆਣਾ ਦੇ ਕੋਨੇ ਕੋਨੇ ਤੋਂ ਲੋਕ ਇਥੇ ਪਹੁੰਚੇ ਹਨ ਅਤੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਹਨ। [caption id="attachment_267421" align="aligncenter" width="300"]sad ਪਿਹੋਵਾ: ਸ੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ[/caption] ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ 'ਚ ਇਹ ਚੌਥੀ ਰੈਲੀ ਕੀਤੀ ਜਾ ਰਹੀ ਹੈ, ਇਸ ਤੋਂ ਪਹਿਲਾਂ ਅਕਾਲੀ ਦਲ ਪਿਪਲੀ, ਅੰਬਾਲਾ, ਅਤੇ ਸਿਰਸਾ 'ਚ ਹਰਿਆਣਾ ਵਾਸੀਆਂ ਨੂੰ ਸੰਬੋਧਨ ਕਰ ਚੁੱਕਾ ਹੈ। [caption id="attachment_267422" align="aligncenter" width="300"]sad ਪਿਹੋਵਾ: ਸ੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ[/caption] ਜ਼ਿਕਰਯੋਗ ਹੈ ਕਿ ਆਉਣ ਵਾਲੀਆਂ ਅਗਾਮੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਕਮਰ ਕਸ ਲਈ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ,ਓਥੇ ਹੀ ਹੁਣ ਹਰਿਆਣਾ ‘ਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਸਰਗਮੀਆਂ ਤੇਜ਼ ਕਰ ਦਿੱਤੀਆਂ ਹਨ। -PTC News


Top News view more...

Latest News view more...