adv-img
ਮੁੱਖ ਖਬਰਾਂ

ਕਈ ਦੇਸ਼ਾਂ ਵਿਚਕਾਰ ਸਨਅਤੀ ਸੰਬੰਧ ਮਜਬੂਤ ਕਰੇਗਾ ਪਾਈਟੈਕਸ : ਵਧੀਕ ਡਿਪਟੀ ਕਮਿਸ਼ਨਰ

By Pardeep Singh -- October 6th 2022 04:21 PM

ਅੰਮ੍ਰਿਤਸਰ: ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਤੋਂ ਜਿਥੇ ਕਈ ਦੇਸ਼ਾਂ ਵਿਚ ਸਨਅਤੀ ਸੰਬੰਧ ਮਜਬੂਤ ਹੋਣਗੇ ਉਥੇ ਹੀ ਉਦਯੋਗ ਜਗਤ ਦੇ ਖੇਤਰ ਵਿਚ ਅੰਮ੍ਰਿਤਸਰ ਦਾ ਗਰਾਫ ਵੀ ਵਧੇਗਾ।

ਉਕਤ ਵਿਚਾਰ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਅਧਿਕਾਰੀਆਂ ਨਾਲ ਪਾਈਟੈਕਸ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਪ੍ਰਗਟ ਕੀਤੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਸਾਲਾਂ ਦੌਰਾਨ ਪਾਈਟੈਕਸ ਨੇ ਪੰਜਾਬ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ, ਜਿਸਦੇ ਆਯੋਜਨ ਦਾ ਇਥੋਂ ਦੇ ਲੋਕਾਂ ਨੂੰ ਵੱਡੀ ਬੇਸਬਰੀ ਨਾਲ ਇੰਤਜਾਰ ਰਹਿੰਦਾ ਹੈ। ਉਨ੍ਹਾਂ ਅੰਮ੍ਰਿਤਸਰ ਵਾਸੀਆਂ ਨੂੰ ਇਸ ਸਮਾਗਮ ਵਿਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸਮੁੱਚੇ ਅੰਮ੍ਰਿਤਸਰ ਵਾਸੀਆਂ ਲਈ ਮਾਣ ਦੀ ਗੱਲ ਹੈ ਕਿ ਪਾਈਟੈਕਸ ਵਰਗੇ ਪ੍ਰੋਗਰਾਮ ਦਾ ਆਯੋਜਨ ਇਥੇ ਕੀਤਾ ਜਾ ਰਿਹਾ ਹੈ।

ਇਸ ਮੀਟਿੰਗ ਵਿੱਚ ਐਸ.ਪੀ.ਡੀ. ਹਰਜੀਤ ਸਿੰਘ ਜਨਰਲ ਮੈਨੇਜਰ ਉਦਯੋਗ  ਮਾਨਵਪ੍ਰੀਤ ਸਿੰਘ, ਜਿਲ੍ਹਾ ਲੋਕ ਸੰਪਰਕ ਅਫ਼ਸਰ  ਸ਼ੇਰਜੰਗ ਸਿੰਘ ਹੁੰਦਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ:ਛੇੜਛਾੜ ਦਾ ਮਾਮਲਾ: 'ਆਪ' ਆਗੂ ਪ੍ਰਿਤਪਾਲ ਸਿੰਘ ਅਤੇ ਸਾਥੀ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

-PTC News

  • Share