3 ਵਾਰ ਦੇ ਓਲੰਪੀਅਨ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ‘ਤੇ PM ਮੋਦੀ ਤੇ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ

PM Modi and Amit Shah express grief over death of Balbir Singh Senior
3 ਵਾਰ ਦੇ ਓਲੰਪੀਅਨ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ 'ਤੇ PM ਮੋਦੀ ਤੇ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ

3 ਵਾਰ ਦੇ ਓਲੰਪੀਅਨ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ‘ਤੇ PM ਮੋਦੀ ਤੇ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ:ਨਵੀਂ ਦਿੱਲੀ:  ਹਾਕੀ ਦੇ ਮਹਾਨ ਸੀਨੀਅਰ ਖਿਡਾਰੀ ਤੇ ਉਲੰਪਿਕ ‘ਚ ਤਿੰਨ ਵਾਰ ਸੋਨ ਤਮਗ਼ਾ ਜੇਤੂ ਪਦਮਸ਼੍ਰੀ ਬਲਬੀਰ ਸਿੰਘ ਸੀਨੀਅਰ ਅੱਜ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਹ 95 ਵਰ੍ਹਿਆਂ ਦੇ ਸਨ। ਉਹਨਾਂ ਦਾ ਅੱਜ ਸਵੇਰੇ 6.00 ਵਜੇ ਲੰਬੀ ਬੀਮਾਰੀ ਮਗਰੋਂ ਦਿਹਾਂਤ ਹੋ ਗਿਆ ਹੈ। ਭਾਰਤ ਦੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ‘ਤੇ ਪ੍ਰਧਾਨਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੇ ਦੁੱਖ ਪ੍ਰਗਟਾਇਆ ਹੈ।

ਬਲਬੀਰ ਸਿੰਘ ਦੇ ਦਿਹਾਂਤ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ । ਉਹ 96 ਸਾਲ ਦੇ ਸਨ। ਉਨ੍ਹਾਂ ਨੂੰ ਬੀਤੀ 12 ਮਈ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ ।  ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।  ਖੇਡ ਜਗਤ ਦੇ ਨਾਲ-ਨਾਲ ਦੇਸ਼ ਭਰ ‘ਚ ਇਸ ਖਿਡਾਰੀ ਦੇ ਦਿਹਾਂਤ ਨਾਲ ਸੋਗ ਦੀ ਲਹਿਰ ਹੈ । ਕਈ ਨੇਤਾਵਾਂ ਨੇ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ‘ਤੇ ਸ਼ੋਕ ਪ੍ਰਗਟ ਕਰਦਿਆਂ ਟਵੀਟ ਕੀਤਾ, “ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਜੀ ਨੂੰ ਉਨ੍ਹਾਂ ਦੇ ਯਾਦਗਾਰੀ ਖੇਡ ਪ੍ਰਦਰਸ਼ਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।” ਉਹ ਦੇਸ਼ ਦੇ ਲਈ ਬਹੁਤ ਜ਼ਿਆਦਾ ਬਹੁਤ ਮਾਣ ਅਤੇ ਖੁਸ਼ਹਾਲੀ ਲਿਆਏ । ਉਹ ਬਿਨਾਂ ਸ਼ੱਕ ਦੇ ਇੱਕ ਸ਼ਾਨਦਾਰ ਹਾਕੀ ਖਿਡਾਰੀ ਸੀ। ਉਨ੍ਹਾਂ ਨੇ ਇੱਕ ਮਹਾਨ ਗੁਰੂ ਦੇ ਰੂਪ ਵਿੱਚ ਵੀ ਆਪਣੀ ਪਛਾਣ ਬਣਾਈ । ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ।

ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਲਬੀਰ ਸਿੰਘ ਦੇ ਦਿਹਾਂਤ ਤੇ ਸੋਗ ਜ਼ਾਹਰ ਕਰਦਿਆਂ ਟਵਿੱਟਰ ‘ਤੇ ਟਵੀਟ ਕੀਤਾ ਕਿ ਪਦਮਸ਼੍ਰੀ ਲੀਜੈਂਡਰੀ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੀ ਦੇ ਦਿਹਾਂਤ ਬਾਰੇ ਜਾਣ ਕੇ ਦੁੱਖ ਹੋਇਆ ਹੈ। ਉਨ੍ਹਾਂ ਨੇ ਆਪਣੀ ਹਾਕੀ ਦੀ ਸਟਿਕ ਨਾਲ ਵਿਸ਼ਵ ਹਾਕੀ ‘ਤੇ ਅਮਿਟ ਛਾਪ ਛੱਡੀ । ਮੈਂ ਕਿਸਮਤ ਵਾਲਾ ਸੀ ਕਿ ਮੈਂ ਜੀਵੰਤ ਅਤੇ ਹਮੇਸ਼ਾ ਖੁਸ਼ ਰਹਿਣ ਵਾਲੇ ਬਲਬੀਰ ਜੀ ਨੂੰ ਮਿਲਿਆ। ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ । ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਨਾਲ ਹੈ।

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਲੰਡਨ, ਹੇਲਸਿੰਕੀ ਅਤੇ ਮੈਲਬੋਰਨ ਉਲੰਪਿਕ ‘ਚ ਭਾਰਤ ਨੂੰ ਸੋਨ ਤਮਗ਼ਾ ਜਿੱਤਣ ‘ਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਹੇਲਸਿੰਕੀ ਓਲੰਪਿਕ 1952 ਵਿਚ ਨੀਦਰਲੈਂਡ ਦੇ ਖਿਲਾਫ ਫਾਈਨਲ ‘ਚ ਭਾਰਤ ਦੀ 6-1 ਦੀ ਜਿੱਤ ਵਿਚ 5 ਗੋਲ ਦਾਗ਼ੇ ਸਨ ਅਤੇ ਇਹ ਰੀਕਾਰਡ ਹਾਲੇ ਵੀ ਬਰਕਰਾਰ ਹੈ।

ਦੱਸ ਦੇਈਏ ਕਿ ਬਲਬੀਰ ਸਿੰਘ ਸੀਨੀਅਰ ਹਾਕੀ ਦੇ ਮਹਾਨ ਖਿਡਾਰੀ ਸਨ ਅਤੇ ਓਲੰਪਿਕ 1948, 1952 ਅਤੇ 1956 ਵਿਚ ਗੋਲਡ ਮੈਡਲ ਜਿੱਤਣ ਵਾਲੀ ਭਾਰਤੀ ਟੀਮ ਦੇ ਮੈਂਬਰ ਰਹੇ ਸਨ। ਉਹ 1956 ਓਲੰਪਿਕ ਵਿਚ ਭਾਰਤੀ ਟੀਮ ਦੇ ਕਪਤਾਨ ਵੀ ਸਨ। ਉਨ੍ਹਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ 1957 ਵਿਚ ਪਦਮਸ਼੍ਰੀ ਨਾਲ ਨਿਵਾਜਿਆ ਗਿਆ ਸੀ।
-PTCNews