Advertisment

ਭਗਤ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ, PM ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਵਧਾਈ

author-image
Jashan A
Updated On
New Update
ਭਗਤ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ, PM ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਵਧਾਈ
Advertisment
ਨਵੀਂ ਦਿੱਲੀ: ਅੱਜ ਭਗਤ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਸੰਤ ਰਵੀਦਾਸ ਜੀ ਦੀ ਜਯੰਤੀ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ, ''ਮਹਾਨ ਸੰਤ ਰਵਿਦਾਸ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਿਮਰਤਾ ਸਹਿਤ ਸ਼ਰਧਾਂਜਲੀ। ਸਮਾਜ 'ਚ ਚੰਗੇ ਬਦਲਾਅ ਲਈ ਉਨ੍ਹਾਂ ਨੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ 'ਤੇ ਜ਼ੋਰ ਦਿੱਤਾ, ਜੋ ਅੱਜ ਵੀ ਉਨ੍ਹਾਂ ਨਾਲ ਸੰਬੰਧਿਤ ਹੈ। ਨਿਆਂ, ਸਮਾਨਤਾ ਅਤੇ ਸੇਵਾ 'ਤੇ ਆਧਾਰਿਤ ਉਨ੍ਹਾਂ ਦੀ ਸਿੱਖਿਆ ਹਰ ਯੁੱਗ 'ਚ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।'' https://twitter.com/narendramodi/status/1226338611072618496 ਉਥੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਟਵੀਟ ਕਰ ਲਿਖਿਆ ਕਿ "ਸਾਰੇ ਦੇਸ਼ ਵਾਸੀਆਂ ਨੂੰ ਰਵਿਦਾਸ ਜਯੰਤੀ ਦੀਆਂ ਸ਼ੁਭਕਾਮਨਾਵਾਂ।
Advertisment
publive-imageਹੋਰ ਪੜ੍ਹੋ: ਜਾਣੋਂ ,ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ ? https://twitter.com/rashtrapatibhvn/status/1226352733503934465 ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਕਈ ਦਿੱਗਜ਼ ਆਗੂਆਂ ਵੱਲੋਂ ਭਗਤ ਰਵਿਦਾਸ ਜਯੰਤੀ 'ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ। -PTC News-
national-news latest-national-news bhagat-ravidas-ji-parkash-purab pm-modi-and-president-ramnath-kovind-greets
Advertisment

Stay updated with the latest news headlines.

Follow us:
Advertisment