Sat, Apr 27, 2024
Whatsapp

PM ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਮ ਵਿਲਾਸ ਪਾਸਵਾਨ ਨੂੰ ਦਿੱਤੀ ਸ਼ਰਧਾਂਜਲੀ

Written by  Shanker Badra -- October 09th 2020 03:20 PM
PM ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਮ ਵਿਲਾਸ ਪਾਸਵਾਨ ਨੂੰ ਦਿੱਤੀ ਸ਼ਰਧਾਂਜਲੀ

PM ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਮ ਵਿਲਾਸ ਪਾਸਵਾਨ ਨੂੰ ਦਿੱਤੀ ਸ਼ਰਧਾਂਜਲੀ

PM ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਮ ਵਿਲਾਸ ਪਾਸਵਾਨ ਨੂੰ ਦਿੱਤੀ ਸ਼ਰਧਾਂਜਲੀ:ਨਵੀਂ ਦਿੱਲੀ :  ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਅੱਜ ਸਵੇਰੇ ਕਰੀਬ 9.30 ਵਜੇ ਏਮਸ ਤੋਂ ਉਨ੍ਹਾਂ ਦੇ 12 ਜਨਪਥ ਸਥਿਤ ਸਰਕਾਰੀ ਘਰ ਲਿਆਂਦੀ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਮ ਵਿਲਾਸ ਪਾਸਵਾਨ ਨੂੰ ਸ਼ਰਧਾਂਜਲੀ ਦਿੱਤੀ ਹੈ। ਸ਼ਨਿੱਚਰਵਾਰ ਨੂੰ ਪਟਨਾ ਦੇ ਦੀਘਾ ਘਾਟ 'ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। [caption id="attachment_438341" align="aligncenter" width="300"] PM ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਮ ਵਿਲਾਸ ਪਾਸਵਾਨ ਨੂੰ ਦਿੱਤੀ ਸ਼ਰਧਾਂਜਲੀ[/caption] ਮਰਹੂਮ ਮੰਤਰੀ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ 'ਚ ਹੀ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ, ਜਿੱਥੇ ਕਿ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਸ਼ਾਮ 3 ਵਜੇ ਪਾਸਵਾਨ ਦੀ ਮ੍ਰਿਤਕ ਦੇਹ ਜਹਾਜ਼ ਰਾਹੀਂ ਪਟਨਾ ਲਿਆਂਦੀ ਜਾਵੇਗੀ। ਉੱਥੇ ਦਫ਼ਤਰ 'ਚ ਵੀ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। [caption id="attachment_438342" align="aligncenter" width="300"] PM ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਮ ਵਿਲਾਸ ਪਾਸਵਾਨ ਨੂੰ ਦਿੱਤੀ ਸ਼ਰਧਾਂਜਲੀ[/caption] ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਦਿਹਾਂਤ ਹੋ ਗਿਆ ਸੀ। ਪਾਸਵਾਨ ਦੇ ਬੇਟੇ ਚਿਰਾਗ ਪਾਸਵਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ। ਪਾਸਵਾਨ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਹਨਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 3 ਅਕਤੂਬਰ ਨੂੰ ਦੇਰ ਰਾਤ ਰਾਮ ਵਿਲਾਸ ਪਾਸਵਾਨ ਦੇ ਦਿਲ 'ਤੇ ਆਪ੍ਰੇਸ਼ਨ ਕੀਤਾ ਗਿਆ ਸੀ। [caption id="attachment_438346" align="aligncenter" width="246"] PM ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਮ ਵਿਲਾਸ ਪਾਸਵਾਨ ਨੂੰ ਦਿੱਤੀ ਸ਼ਰਧਾਂਜਲੀ[/caption] ਬਿਹਾਰ ਦੇ ਖਗਰੀਆ ਵਿੱਚ 5 ਜੁਲਾਈ 1946 ਨੂੰ ਜਨਮੇ ਰਾਮ ਵਿਲਾਸ ਪਾਸਵਾਨ ਨੇ 1969 ਵਿੱਚ ਕੋਸੀ ਕਾਲਜ ਅਤੇ ਪਟਨਾ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਬਿਹਾਰ ਦੇ ਡੀਐਸਪੀ ਚੁਣੇ ਗਏ ਸਨ। ਪਾਸਵਾਨ ਜੋ ਪਹਿਲਾਂ 1969 ਵਿਚ ਯੂਨਾਈਟਿਡ ਸੋਸ਼ਲਿਸਟ ਪਾਰਟੀ ਤੋਂ ਵਿਧਾਇਕ ਬਣੇ ਸਨ, ਰਾਜ ਨਰਾਇਣ ਅਤੇ ਜੈਪ੍ਰਕਾਸ਼ ਨਾਰਾਇਣ ਤੋਂ ਬਾਅਦ ਆਏ ਸਨ। ਪਾਸਵਾਨ ਨੂੰ ਪਹਿਲੀ ਵਾਰ 1974 ਵਿਚ ਲੋਕ ਦਲ ਦਾ ਜਨਰਲ ਸਕੱਤਰ ਬਣਾਇਆ ਗਿਆ ਸੀ। [caption id="attachment_438347" align="aligncenter" width="301"] PM ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਮ ਵਿਲਾਸ ਪਾਸਵਾਨ ਨੂੰ ਦਿੱਤੀ ਸ਼ਰਧਾਂਜਲੀ[/caption] ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਰਾਮ ਵਿਲਾਸ ਪਾਸਵਾਨ ਅੱਠ ਵਾਰ ਦੇ ਲੋਕ ਸਭਾ ਮੈਂਬਰ ਸਨ ਅਤੇ ਇਸ ਸਮੇਂ ਰਾਜ ਸਭਾ ਮੈਂਬਰ ਸਨ। ਉਹ ਪਹਿਲੀ ਵਾਰ ਹਾਜੀਪੁਰ ਲੋਕ ਸਭਾ ਸੀਟ ਤੋਂ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ 1977 ਵਿੱਚ ਲੋਕ ਸਭਾ ਵਿੱਚ ਪਹੁੰਚੇ ਸਨ। ਫਿਰ ਉਹ 1980, 1989, 1996 ਅਤੇ 1998, 1999, 2004, ਅਤੇ 2014 ਵਿੱਚ ਲੋਕ ਸਭਾ ਦੇ ਮੈਂਬਰ ਵਜੋਂ ਦੇਸ਼ ਦੀ ਸੰਸਦ ਵਿੱਚ ਪਹੁੰਚੇ ਸਨ। [caption id="attachment_438345" align="aligncenter" width="300"] PM ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਮ ਵਿਲਾਸ ਪਾਸਵਾਨ ਨੂੰ ਦਿੱਤੀ ਸ਼ਰਧਾਂਜਲੀ[/caption] ਸੰਨ 2000 ਵਿੱਚ ਰਾਮ ਵਿਲਾਸ ਪਾਸਵਾਨ ਨੇ ਲੋਕ ਜਨਸ਼ਕਤੀ ਪਾਰਟੀ ਬਣਾਈ ਸੀ। 2004 ਵਿਚ ਉਹ ਤਤਕਾਲੀ ਸੱਤਾਧਾਰੀ ਯੂ.ਪੀ.ਏ. ਵਿਚ ਸ਼ਾਮਿਲ ਹੋ ਗਏ ਸਨ। ਪਾਸਵਾਨ ਨੂੰ ਉਦੋਂ ਕੈਮੀਕਲ ਅਤੇ ਖਾਦ ਦਾ ਕੇਂਦਰੀ ਮੰਤਰੀ ਅਤੇ ਸਟੀਲ ਮੰਤਰੀ ਬਣਾਇਆ ਗਿਆ ਸੀ। ਪਾਸਵਾਨ 2004 ਦੀਆਂ ਚੋਣਾਂ ਜਿੱਤੇ ਸਨ ਪਰ 2009 ਵਿੱਚ ਹਾਰ ਗਏ ਸਨ। 2010 ਤੋਂ 2014 ਤੱਕ ਰਾਜ ਸਭਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ, ਉਹ ਇੱਕ ਵਾਰ ਫਿਰ 2014 ਵਿੱਚ ਹਾਜੀਪੁਰ ਸੀਟ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ। -PTCNews


Top News view more...

Latest News view more...