ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣਰਾਜ ਦਿਹਾੜੇ ਦੀ ਦਿੱਤੀ ਵਧਾਈ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣਰਾਜ ਦਿਹਾੜੇ ਦੀ ਦਿੱਤੀ ਵਧਾਈ,ਨਵੀਂ ਦਿੱਲੀ: ਦੇਸ਼ ਭਰ ‘ਚ ਅੱਜ 71ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਹਰ ਪਾਸੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਚੱਪੇ-ਚੱਪੇ ‘ਤੇ ਸੁਰੱਖਿਆ ਕਰਮਚਾਰੀ ਦੇਖੇ ਜਾ ਰਹੇ ਹਨ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ ਹੈ।

ਉਹਨਾਂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਟਵੀਟ ਕਰ ਲਿਖਿਆ ਹੈ ਕਿ “ਸਾਰੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ ਜੈ ਹਿੰਦ”।

ਹੋਰ ਪੜ੍ਹੋ: ਇਲਾਹਾਬਾਦ ਯੂਨੀਵਰਸਿਟੀ ‘ਚ ਚੋਣ ਨਤੀਜਿਆਂ ਮਗਰੋਂ ਹੋਇਆ ਟਕਰਾਅ ,ਆਗਜਨੀ ਤੇ ਬੰਬ ਧਮਾਕੇ

ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨੇਰੋ ਮੁੱਖ ਮਹਿਮਾਨ ਭਾਰਤ ਆਏ ਹਨ ਤੇ ਉਨ੍ਹਾਂ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਛੱਡੀ ਗਈ।

ਇਸ ਦੌਰਾਨ ਸਨਾਇਪਰ ਅਤੇ ਸ਼ਾਰਪਸ਼ੂਟਰਾਂ ਨੂੰ ਵੀ ਲਾਲ ਕਿਲੇ ਅਤੇ ਰਾਜਪਥ ਨਾਲ ਲੱਗਦੀਆਂ ਉੱਚੀਆਂ ਇਮਾਰਤਾਂ ‘ਤੇ ਬੈਠ ਕੇ ਨਿਗਾਹ ਰੱਖਣ ਲਈ ਤੈਨਾਤ ਕੀਤਾ ਗਿਆ ਹੈ।

-PTC News