ਜੇਤਲੀ ਨੇ ਮੰਤਰੀ ਬਣਨ ਤੋਂ ਕੀਤਾ ਇਨਕਾਰ, ਘਰ ਮਿਲਣ ਪਹੁੰਚੇ ਨਰਿੰਦਰ ਮੋਦੀ

jt
ਜੇਤਲੀ ਨੇ ਮੰਤਰੀ ਬਣਨ ਤੋਂ ਕੀਤਾ ਇਨਕਾਰ, ਘਰ ਮਿਲਣ ਪਹੁੰਚੇ ਨਰਿੰਦਰ ਮੋਦੀ

ਜੇਤਲੀ ਨੇ ਮੰਤਰੀ ਬਣਨ ਤੋਂ ਕੀਤਾ ਇਨਕਾਰ, ਘਰ ਮਿਲਣ ਪਹੁੰਚੇ ਨਰਿੰਦਰ ਮੋਦੀ,ਨਵੀਂ ਦਿੱਲੀ:ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨਰਿੰਦਰ ਮੋਦੀ ਅੱਜ ਕੇਂਦਰੀ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕਰਨ ਲਈ ਉਹਨਾਂ ਦੇ ਘਰ ਪਹੁੰਚੇ।

ਮੰਨਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਉਸ ਨੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਹਿ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਨਵੀਂ ਸਰਕਾਰ ‘ਚ ਕੋਈ ਵੀ ਜਿੰਮੇਵਾਰੀ ਲੈਣ ਤੋਂ ਨਾਂਹ ਕਰ ਦਿੱਤੀ ਹੈ।

ਕੇਂਦਰੀ ਮੰਤਰੀ ਨੇ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਫਿਲਹਾਲ ਕੋਈ ਜਿੰਮੇਵਾਰੀ ਨਾ ਦਿੱਤੀ ਜਾਵੇ। ਜੇਤਲੀ ਨੇ ਇਸਦੇ ਲਈ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ।

-PTC News