ਕਾਰਗਿਲ ਵਿਜੇ ਦਿਵਸ : ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਦਿੱਗਜਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ: ਕਾਰਗਿਲ ਵਿਜੇ ਦਿਵਸ (kargil vijay diwas) ਮੌਕੇ ਅੱਜ ਹਰ ਕੋਈ ਸ਼ਹੀਦਾਂ ਨੂੰ ਸਲਾਮ ਕਰ ਰਿਹਾ ਹੈ ਤੇ ਦੇਸ਼ ਦਾ ਹਰ ਨਾਗਰਿਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰ ਰਿਹਾ ਹੈ। ਕਾਰਗਿਲ ਵਿਜੇ ਦਿਵਸ ( kargil vijay diwas) ਨੂੰ ਪੂਰੇ 22 ਸਾਲ ਹੋ ਗਏ ਹਨ। ਭਾਰਤ ਦੇ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਹਾਰ ਦਿੱਤੀ ਸੀ, ਉਸ ਇਤਿਹਾਸ ਨੂੰ ਅੱਜ ਯਾਦ ਕਰਨ ਦਾ ਦਿਨ ਹੈ। ਹਰ ਕੋਈ ਅੱਜ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਜਿਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸਮੇਤ ਕਈ ਰਾਜਨੀਤਿਕ ਆਗੂਆਂ ਵੱਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਆਪਣੇ ਟਵੀਟ 'ਚ ਲਿਖਿਆ,''ਅੱਜ ਕਾਰਗਿਲ ਦਿਵਸ ਮੌਕੇ ਅਸੀਂ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ, ਜਿਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਦਿੱਤੀ। ਉਨ੍ਹਾਂ ਦੀ ਬਾਹਦਰੀ ਸਾਨੂੰ ਹਰ ਦਿਨ ਪ੍ਰੇਰਨਾ ਦਿੰਦੀ ਹੈ।We remember their sacrifices. We remember their valour. Today, on Kargil Vijay Diwas we pay homage to all those who lost their lives in Kargil protecting our nation. Their bravery motivates us every single day. Also sharing an excerpt from last year’s ’Mann Ki Baat.’ pic.twitter.com/jC42es8OLz — Narendra Modi (@narendramodi) July 26, 2021
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਮੌਕੇ ਟਵੀਟ ਕੀਤਾ,''ਕਾਰਗਿਲ ਵਿਜੇ ਦਿਵਸ (kargil vijay diwas) ਮੌਕੇ ਮੈਂ ਭਾਰਤੀ ਫ਼ੌਜ ਦੇ ਬਲੀਦਾਨ ਨੂੰ ਨਮਨ ਕਰਦਾ ਹਾਂ। ਇਸ ਦੇ ਨਾਲ ਉਨ੍ਹਾਂ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ।कारगिल विजय दिवस के अवसर पर मैं भारतीय सेना के अदम्य शौर्य, पराक्रम और बलिदान को नमन करता हूँ। pic.twitter.com/vAzQJ7dLEV
— Rajnath Singh (@rajnathsingh) July 26, 2021
ਇਸ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਟਵੀਟ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਰਾਹੁਲ ਨੇ ਟਵੀਟ ਕੀਤਾ,''ਸਾਡੇ ਤਿਰੰਗੇ ਦੇ ਮਾਣ 'ਚ ਆਪਣੀ ਜਾਨ ਦੇਣ ਵਾਲੇ ਹਰੇਕ ਸੈਨਾਨੀ ਨੂੰ ਦਿਲੋਂ ਸ਼ਰਧਾਂਜਲੀ। ਦੇਸ਼ ਦੀ ਸੁਰੱਖਿਆ ਲਈ ਤੁਹਾਡੇ ਪਰਿਵਾਰਾਂ ਦੇ ਇਸ ਸਰਵਉੱਚ ਬਲੀਦਾਨ ਨੂੰ ਹਮੇਸ਼ਾ ਯਾਦ ਕਰਾਂਗੇ। ਜੈ ਹਿੰਦ।'' -PTC Newsहमारे तिरंगे की गरिमा में अपनी जान देने वाले प्रत्येक सेनानी को दिल से श्रद्धांजलि। देश की सुरक्षा के लिए आपके व आपके परिवारों के इस सर्वोच्च बलिदान को हम हमेशा याद करेंगे। जय हिंद।#KargilVijayDiwas pic.twitter.com/66IGe50kiy — Rahul Gandhi (@RahulGandhi) July 26, 2021