ਜਲ੍ਹਿਆਂਵਾਲਾ ਬਾਗ ਕਤਲੇਆਮ ਨੂੰ ਅੱਜ ਪੂਰੇ ਹੋਏ 101 ਸਾਲ, PM ਮੋਦੀ ਨੇ ਸ਼ਹੀਦਾਂ ਨੂੰ ਕੀਤਾ ਨਮਨ

PM Modi pays tribute to martyrs on 101 years of Jallianwala Bagh massacre
ਜਲ੍ਹਿਆਂਵਾਲਾ ਬਾਗ ਕਤਲੇਆਮ ਨੂੰ ਅੱਜ ਪੂਰੇ ਹੋਏ 101 ਸਾਲ, PM ਮੋਦੀ ਨੇ ਸ਼ਹੀਦਾਂ ਨੂੰ ਕੀਤਾ ਨਮਨ

ਜਲ੍ਹਿਆਂਵਾਲਾ ਬਾਗ ਕਤਲੇਆਮ ਨੂੰ ਅੱਜ ਪੂਰੇ ਹੋਏ 101 ਸਾਲ, PM ਮੋਦੀ ਨੇ ਸ਼ਹੀਦਾਂ ਨੂੰ ਕੀਤਾ ਨਮਨ:ਨਵੀਂ ਦਿੱਲੀ : 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ ਕਤਲੇਆਮ ਨੂੰ ਅੱਜ 101 ਸਾਲ ਪੂਰੇ ਚੁੱਕੇ ਹਨ। ਇਸ ਦੌਰਾਨ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਮੈਂ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ ਜੋ ਇਸ ਦਿਨ ਜੱਲ੍ਹਿਆਂਵਾਲਾ ਬਾਗ ‘ਚ ਸ਼ਹੀਦ ਹੋ ਗਏ ਸੀ।

ਇਸ ਮੌਕੇ ਪੀ. ਐੱਮ. ਮੋਦੀ ਨੇ ਕਿਹਾ ਕਿ ਸ਼ਹੀਦਾਂ ਦੀ ਬਹਾਦਰੀ ਸਾਲਾਂ ਤੱਕ ਭਾਰਤੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਅਸੀਂ ਉਨ੍ਹਾਂ ਦੀ ਵੀਰਤਾ ਅਤੇ ਕੁਰਬਾਨੀ ਨੂੰ ਕਦੇ ਨਹੀਂ ਭੁਲਾਂਗੇ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਦੀ ਵੀਰਤਾ ਆਉਣ ਵਾਲੇ ਕਈ ਸਾਲਾਂ ਤਕ ਭਾਰਤੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਇਸ ਦੇ ਨਾਲ ਹੀ 1919 ‘ਚ ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯਾਦ ਕਰਦੇ ਹੋਏ ਕਿਹਾ ਕਿ ਜੋ ਲੋਕ ਇਸ ਦਿਨ ਸ਼ਹੀਦ ਹੋ ਗਏ ਮੈਂ ਉਨ੍ਹਾਂ ਦੇ ਸਾਹਸ ਤੇ ਬਲੀਦਾਨ ਨੂੰ ਸਲਾਮ ਕਰਦਾ ਹੈ। ਉਨ੍ਹਾਂ ਦੇ ਬਲੀਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।

ਦੱਸ ਦੇਈਏ ਕਿ ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਪੰਜਾਬ ‘ਚ ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ ‘ਚ ਬ੍ਰਿਗੇਡੀਅਰ ਜਨਰਲ ਡਾਇਰ ਦੀ ਅਗਵਾਈ ‘ਚ ਅੰਗਰੇਜ਼ੀ ਫੌਜ ਨੇ ਗੋਲੀਆਂ ਚਲਾ ਕੇ ਨਿਹੱਥੇ, ਬੁਜ਼ਰਗਾਂ, ਔਰਤਾਂ ਤੇ ਬੱਚਿਆਂ ਸਣੇ ਸੈਕੜਿਆਂ ਲੋਕਾਂ ਨੂੰ ਮਾਰ ਦਿੱਤਾ ਸੀ ਤੇ ਹਜ਼ਾਰਾਂ ਲੋਕਾਂ ਨੂੰ ਮਾਰ ਸੁੱਟਿਆ ਸੀ ਤੇ ਹਜ਼ਾਰਾਂ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ।
-PTCNews