#MilkhaSinghDeath : ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ 'ਤੇ PM ਮੋਦੀ ਸਮੇਤ ਇੰਨ੍ਹਾਂ ਨੇਤਾਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ  

By Shanker Badra - June 19, 2021 10:06 am

ਚੰਡੀਗੜ੍ਹ : ਉੱਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਪਦਮਸ੍ਰੀ ਮਿਲਖਾ ਸਿੰਘ (Milkha Singh)ਦਾ ਸ਼ੁੱਕਰਵਾਰ ਰਾਤ 11.24 ਵਜੇ ਦੇਹਾਂਤ ਹੋ ਗਿਆ।ਉਹਨਾਂ ਨੇ 91 ਸਾਲ ਦੀ ਉਮਰ ਵਿਚ ਚੰਡੀਗੜ੍ਹ ਸਥਿਤ ਪੀਜੀਆਈ (PGI) 'ਚ ਆਖ਼ਰੀ ਸਾਹ ਲਏ ਹਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਦੇਸ਼ ਭਰ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮਿਲਖਾ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਨੇਤਾਵਾਂ ਨੇ ਕਿਹਾ ਕਿ ਭਾਰਤ ਨੇ ਇਕ ਮਹਾਨ ਖਿਡਾਰੀ ਗੁਆ ਦਿੱਤਾ ਹੈ।

#MilkhaSinghDeath : ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ 'ਤੇ PM ਮੋਦੀ ਸਮੇਤ ਇੰਨ੍ਹਾਂ ਨੇਤਾਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਫਲਾਇੰਗ ਸਿੱਖ ਮਿਲਖਾ ਸਿੰਘ , ਬੀਤੀ ਰਾਤ ਸਾਢੇ 11 ਵਜੇ ਚੰਡੀਗੜ੍ਹ PGI 'ਚਲਿਆ ਆਖਰੀ ਸਾਹ   

ਦੇਸ਼ ਦੇਪ੍ਰਧਾਨ ਮੰਤਰੀ ਮੋਦੀ ਨੇ ਵੀ ਮਹਾਨ ਦੌੜਾਕ ਮਿਲਖਾ ਸਿੰਘ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, 'ਸ਼੍ਰੀ ਮਿਲਖਾ ਸਿੰਘ ਜੀ ਦੇ ਦਿਹਾਂਤ ਨਾਲ ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ ਹੈ, ਜਿਨ੍ਹਾਂ ਨੇ ਦੇਸ਼ ਦੀ ਕਲਪਨਾ 'ਤੇ ਕਬਜ਼ਾ ਕਰ ਲਿਆ, ਜੋ ਅਣਗਿਣਤ ਭਾਰਤੀਆਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਸੀ। ਉਨ੍ਹਾਂ ਦੀ ਪ੍ਰੇਰਣਾਦਾਇਕ ਸ਼ਖਸੀਅਤ ਨੇ ਉਨ੍ਹਾਂ ਨੂੰ ਲੱਖਾਂ ਲੋਕਾਂ ਦਾ ਪਿਆਰਾ ਬਣਾ ਦਿੱਤਾ ਹੈ, ਮੈਂ ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ।

ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ, 'ਦੇਸ਼ ਦੇ ਸਰਵੋਤਮ ਅਥਲੀਟ ਜਿਨ੍ਹਾਂ ਭਾਰਤ ਲਈ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਸੋਨ ਤਮਗੇ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ, ਦੇ ਤੁਰ ਜਾਣ ਨਾਲ ਮੈਨੂੰ ਨਿੱਜੀ ਤੌਰ ਉਤੇ ਬਹੁਤ ਦੁੱਖ ਹੋਇਆ। ਪੰਜਾਬ ਨੂੰ ਆਪਣੇ ਇਸ ਮਹਾਨ ਅਥਲੀਟ ਉੱਤੇ ਹਮੇਸ਼ਾ ਮਾਣ ਰਹੇਗਾ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ, ਖੇਡ ਆਈਕਨ ਮਿਲਖਾ ਸਿੰਘ ਦੇ ਅਕਾਲ ਚਲਾਣੇ ਨਾਲ ਮੇਰਾ ਦਿਲ ਦੁਖੀ ਹੈ, ਉਨ੍ਹਾਂ ਦੇ ਸੰਘਰਸ਼ਾਂ ਅਤੇ ਉਸ ਦੇ ਚਰਿੱਤਰ ਦੀ ਤਾਕਤ ਦੀ ਕਹਾਣੀ ਭਾਰਤੀਆਂ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ, ਉਸ ਦੇ ਪਰਿਵਾਰਕ ਮੈਂਬਰਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਮੇਰਾ ਗਹਿਰਾ ਦੁੱਖ ਹੈ।

#MilkhaSinghDeath : ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ 'ਤੇ PM ਮੋਦੀ ਸਮੇਤ ਇੰਨ੍ਹਾਂ ਨੇਤਾਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਿਲਖਾ ਸਿੰਘ ਦੀ ਮੌਤ 'ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ, 'ਫਲਾਇੰਗ ਸਿੱਖ, ਮਹਾਨ ਦੌੜਾਕ ਮਿਲਖਾ ਸਿੰਘ ਜੀ ਦੀ ਦੁਖਦਾਈ ਮੌਤ 'ਤੇ ਸੋਗ ਕਰ ਰਿਹਾ ਹੈ। ਉਹ ਵਿਸ਼ਵ ਅਥਲੈਟਿਕਸ 'ਤੇ ਅਮਿੱਟ ਛਾਪ ਛੱਡ ਗਏ ਹਨ। ਦੇਸ਼ ਉਨ੍ਹਾਂ ਨੂੰ ਭਾਰਤੀ ਖੇਡਾਂ ਦੇ ਸਭ ਤੋਂ ਚਮਕੀਲੇ ਤਾਰਾਂ ਵਿੱਚੋਂ ਇੱਕ ਦੇ ਰੂਪ ਵਿੱਚ ਹਮੇਸ਼ਾ ਯਾਦ ਕਰੇਗਾ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਸਮਰਥਕਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ।'

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਇਸ ਨੂੰ ਦੇਸ਼ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਲਿਖਿਆ, 'ਪਦਮ ਸ਼੍ਰੀ' ਨਾਲ ਸਨਮਾਨਿਤ 'ਫਲਾਇੰਗ ਸਿੱਖ' ਸ਼੍ਰੀ ਮਿਲਖਾ ਸਿੰਘ ਜੀ ਦਾ ਦਿਹਾਂਤ ਖੇਡ ਜਗਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ । ਉਨ੍ਹਾਂ ਦਾ ਜੀਵਨ ਰਾਸ਼ਟਰ ਲਈ ਅਨਮੋਲ ਪ੍ਰੇਰਣਾ ਹੈ ।

#MilkhaSinghDeath : ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ 'ਤੇ PM ਮੋਦੀ ਸਮੇਤ ਇੰਨ੍ਹਾਂ ਨੇਤਾਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਲਿਖਿਆ ਕਿ ਭਾਰਤ ਇੱਕ ਸਿਤਾਰਾ ਗੁਆ ਦਿੱਤਾ ਹੈ। ਮਿਲਖਾ ਸਿੰਘ ਜੀ ਸਾਨੂੰ ਛੱਡ ਗਏ ਹਨ, ਪਰ ਉਹ ਹਮੇਸ਼ਾ ਹਰ ਭਾਰਤੀ ਨੂੰ ਦੇਸ਼ ਲਈ ਚਮਕਣ ਲਈ ਪ੍ਰੇਰਿਤ ਕਰਦੇ ਰਹਿਣਗੇ, 'ਫਲਾਇੰਗ ਸਿੱਖ' ਹਮੇਸ਼ਾ ਭਾਰਤੀਆਂ ਦੇ ਦਿਲਾਂ ਵਿੱਚ ਰਹਿਣਗੇ । ਪਰਮਾਤਮਾ ਤੋਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਦੀ ਪ੍ਰਾਰਥਨਾ ਕਰਦਾ ਹਾਂ, ਨਿਮਰ ਸ਼ਰਧਾਂਜਲੀ।'

ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਇਸ ਜ਼ਿਲ੍ਹੇ 'ਚ ਐਤਵਾਰ ਦਾ ਲੌਕਡਾਊਨ ਹੋਇਆ ਖ਼ਤਮ, ਹੁਣ ਪੂਰਾ ਹਫ਼ਤਾ ਖੁੱਲ੍ਹਣਗੀਆਂ ਦੁਕਾਨਾਂ

ਦੱਸ ਦੇਈਏ ਕਿ ਪਿਛਲੇ ਦਿਨੀਂ ਮਿਲਖਾ ਸਿੰਘ ਕੋਰੋਨਾ ਪਾਜ਼ੀਟਿਵ ਆਏ ਸੀ ਪਰ ਅਚਾਨਕ ਉਸ ਦੀ ਸਿਹਤ ਵਿਗੜਨ ਲੱਗੀ, ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਬੀਤੀ ਦੇਰ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ।  ਮਿਲਖਾ ਸਿੰਘ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ -25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਅੰਤਿਮ ਦਰਸ਼ਨ ਲਈ ਉਸ ਦੀ ਮ੍ਰਿਤਕ ਦੇਹ ਨੂੰ ਅੱਜ 3 ਵਜੇ ਉਸ ਦੇ ਸੈਕਟਰ- 8 ਦੇ ਘਰ ਰੱਖਿਆ ਜਾਵੇਗਾ।
-PTCNews

adv-img
adv-img