PM Modi Resign: ਨਰਿੰਦਰ ਮੋਦੀ ਨੇ ਬੁੱਧਵਾਰ (5 ਜੂਨ) ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹ ਰਾਸ਼ਟਰਪਤੀ ਭਵਨ ਪਹੁੰਚੇ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਸ਼ਟਰਪਤੀ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣ ਲਈ ਕਿਹਾ ਹੈ। ਪੀਐਮ ਮੋਦੀ ਅਤੇ ਰਾਸ਼ਟਰਪਤੀ ਮੁਰਮੂ ਦੀ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚ ਉਹ ਆਪਣਾ ਅਸਤੀਫਾ ਸੌਂਪਦੇ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ 'ਚ NDA ਦੀ ਬੈਠਕ ਤੋਂ ਪਹਿਲਾਂ ਆਪਣਾ ਅਸਤੀਫਾ ਰਾਸ਼ਟਰਪਤੀ ਮੁਰਮੂ ਨੂੰ ਸੌਂਪ ਦਿੱਤਾ ਹੈ।ਰਾਸ਼ਟਰਪਤੀ ਦੇ ਅਧਿਕਾਰਤ ਐਕਸ ਹੈਂਡਲ ਨੇ ਜਾਣਕਾਰੀ ਸਾਝੀ ਕਰਦਿਆਂ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਮੰਡਲ ਦੇ ਨਾਲ ਆਪਣਾ ਅਸਤੀਫਾ ਸੌਂਪਿਆ ਹੈ ਅਤੇ ਰਾਸ਼ਟਰਪਤੀ ਨੇ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਅਹੁਦੇ 'ਤੇ ਬਣੇ ਰਹਿਣ ਦੀ ਬੇਨਤੀ ਕੀਤੀ ਹੈ।<blockquote class=twitter-tweet><p lang=en dir=ltr>Prime Minister <a href=https://twitter.com/narendramodi?ref_src=twsrc^tfw>@narendramodi</a> called on President Droupadi Murmu at Rashtrapati Bhavan. The Prime Minister tendered his resignation along with the Union Council of Ministers. The President accepted the resignation and requested the Prime Minister and the Union Council of Ministers… <a href=https://t.co/1ZeSwQFU1y>pic.twitter.com/1ZeSwQFU1y</a></p>&mdash; President of India (@rashtrapatibhvn) <a href=https://twitter.com/rashtrapatibhvn/status/1798276979189485935?ref_src=twsrc^tfw>June 5, 2024</a></blockquote> <script async src=https://platform.twitter.com/widgets.js charset=utf-8></script>ਭਾਜਪਾ ਨੂੰ ਬਹੁਮਤ ਨਾ ਮਿਲਣ ਕਾਰਨ ਵਿਗੜ ਗਏ ਹਾਲਾਤ ਦਰਅਸਲ, ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੂੰ 294 ਸੀਟਾਂ ਨਾਲ ਬਹੁਮਤ ਮਿਲ ਗਿਆ ਹੈ। ਅਜਿਹੇ ਵਿੱਚ ਐਨਡੀਏ ਦੀ ਸਰਕਾਰ ਬਣਨ ਦੀ ਪ੍ਰਬਲ ਸੰਭਾਵਨਾ ਹੈ। ਭਾਜਪਾ ਨੂੰ ਆਪਣੇ ਦਮ 'ਤੇ ਬਹੁਮਤ ਨਹੀਂ ਮਿਲਿਆ ਹੈ। ਇਸ ਕਾਰਨ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਐਨਡੀਏ ਦੀਆਂ ਸਹਿਯੋਗੀ ਪਾਰਟੀਆਂ ਇਸ ਨੂੰ ਛੱਡ ਸਕਦੀਆਂ ਹਨ।ਜੇਕਰ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਐਨਡੀਏ ਲਈ ਮੁੜ ਸੱਤਾ ਵਿੱਚ ਆਉਣਾ ਮੁਸ਼ਕਲ ਹੋ ਜਾਵੇਗਾ। ਸਭ ਤੋਂ ਵੱਧ ਚਰਚਾ ਬਿਹਾਰ ਦੇ ਮੁੱਖ ਮੰਤਰੀ ਅਤੇ ਜੇਡੀਯੂ ਮੁਖੀ ਨਿਤੀਸ਼ ਕੁਮਾਰ ਅਤੇ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਨੂੰ ਲੈ ਕੇ ਹੋ ਰਹੀ ਹੈ। ਹਾਲਾਂਕਿ ਦੋਵਾਂ ਨੇਤਾਵਾਂ ਨੇ ਐਨਡੀਏ ਨਾਲ ਹੋਣ ਦੇ ਸੰਕੇਤ ਦਿੱਤੇ ਹਨ।NDA ਦੀ ਬੈਠਕ 'ਚ ਸਰਕਾਰ ਬਣਾਉਣ 'ਤੇ ਚਰਚਾ ਹੋਵੇਗੀਬੁੱਧਵਾਰ ਨੂੰ ਦਿੱਲੀ 'ਚ NDA ਦੀ ਬੈਠਕ ਹੋ ਰਹੀ ਹੈ, ਜਿਸ 'ਚ ਇਸ ਦੇ ਸਾਰੇ ਸਹਿਯੋਗੀ ਦਲਾਂ ਦੇ ਪ੍ਰਮੁੱਖ ਨੇਤਾ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਨਿਤੀਸ਼ ਕੁਮਾਰ ਵੀ ਦਿੱਲੀ ਪਹੁੰਚ ਚੁੱਕੇ ਹਨ। ਚੰਦਰਬਾਬੂ ਨਾਇਡੂ ਵੀ ਪਹੁੰਚਣ ਵਾਲੇ ਹਨ। ਇਸ ਬੈਠਕ 'ਚ ਸਰਕਾਰ ਬਣਾਉਣ ਅਤੇ ਅਗਲੀ ਰਣਨੀਤੀ 'ਤੇ ਚਰਚਾ ਕੀਤੀ ਜਾ ਰਹੀ ਹੈ। ਭਾਜਪਾ ਪੂਰੀ ਤਰ੍ਹਾਂ ਨਾਲ ਸਰਕਾਰ ਬਣਨ ਜਾ ਰਹੀ ਹੈ। ਇਸ ਕਾਰਨ 7 ਜੂਨ ਨੂੰ ਸੰਸਦ ਭਵਨ ਵਿੱਚ ਐਨਡੀਏ ਦੇ ਸਾਰੇ ਸੰਸਦ ਮੈਂਬਰਾਂ ਦੀ ਮੀਟਿੰਗ ਸੱਦੀ ਗਈ ਹੈ।ਕੈਬਨਿਟ ਮੀਟਿੰਗ ਤੋਂ ਬਾਅਦ ਲੋਕ ਸਭਾ ਭੰਗ ਕਰਨ ਦਾ ਫੈਸਲਾਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਸਵੇਰੇ 11.30 ਵਜੇ ਸ਼ੁਰੂ ਹੋਈ, ਜਿਸ ਵਿੱਚ ਚੋਣ ਨਤੀਜਿਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਸਰਕਾਰ ਦੇ ਗਠਨ ਦੀ ਸੰਭਾਵਿਤ ਰੂਪ-ਰੇਖਾ 'ਤੇ ਚਰਚਾ ਕੀਤੀ ਗਈ। ਸਮਾਚਾਰ ਏਜੰਸੀ ਦੇ ਸੂਤਰਾਂ ਮੁਤਾਬਕ ਮੰਤਰੀ ਮੰਡਲ ਨੇ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ 'ਤੇ ਡੂੰਘਾਈ ਨਾਲ ਚਰਚਾ ਕਰਨ ਤੋਂ ਬਾਅਦ ਹੀ ਪੀਐਮ ਮੋਦੀ ਰਾਸ਼ਟਰਪਤੀ ਭਵਨ ਪਹੁੰਚੇ।