ਮੁੱਖ ਖਬਰਾਂ

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ PM ਮੋਦੀ ਅੱਜ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ    

By Shanker Badra -- March 17, 2021 11:25 am

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਪੀ.ਐੱਮ. ਮੋਦੀ ਨੇ ਅੱਜ ਇੱਕ ਵਾਰ ਫਿਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਪੀ.ਐੱਮ. ਮੋਦੀ ਇਹ ਬੈਠਕ ਵੀਡੀਓ ਕਾਨਫਰੰਸ ਦੇ ਜਰੀਏ ਕਰਨਗੇ।

ਪੜ੍ਹੋ ਹੋਰ ਖ਼ਬਰਾਂ : ਨੈਸ਼ਨਲ ਹਾਈਵੇ 'ਤੇ ਹੁਣ ਹੋਰ ਮਹਿੰਗਾ ਹੋ ਜਾਵੇਗਾ ਸਫ਼ਰ ,1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਟੋਲ ਰੇਟ

PM Modi to meet CMs over Covid-19 today , Will Lockdown be Imposed in Some States? ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ PM ਮੋਦੀ ਅੱਜ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇਮੀਟਿੰਗ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੱਧ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਦੇ ਨਾਲ ਬੈਠਕ ਕਰਨਗੇ। ਵੀਡੀਓ ਕਾਨਫਰੰਂਸਿੰਗ ਦੇ ਰਾਹੀਂ ਹੋਣ ਵਾਲੀ ਪੀਐਮ ਦੀ ਇਸ ਬੈਠਕ 'ਚ ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਗੁਜਰਾਤ, ਪੰਜਾਬ, ਕਰਨਾਟਕ, ਛੱਤੀਸਗੜ੍ਹ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਾਮਲ ਹੋ ਸਕਦੇ ਹਨ।

PM Modi to meet CMs over Covid-19 today , Will Lockdown be Imposed in Some States? ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ PM ਮੋਦੀ ਅੱਜ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇਮੀਟਿੰਗ

ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਨੂੰ ਰੋਕਣ ਅਤੇ ਟੀਕਾਕਰਨ ਨੂੰ ਤੇਜ਼ ਕਰਨ ’ਤੇ ਵਿਚਾਰ ਵਟਾਂਦਰਾ ਹੋਵੇਗਾ।ਇਸ ਦੌਰਾਨ ਲਾਕਡਾਊਨ ਜਾਂ ਨਾਈਟ ਕਰਫਿਊ ਵਰਗੀਆਂ ਪਾਬੰਦੀਆਂ ਲਾਈਆਂ ਜਾਣ ਜਾਂ ਨਹੀਂ। ਇਸ ਦਾ ਫੈਸਲਾ ਪੂਰੀ ਤਰ੍ਹਾਂ ਨਾਲ ਸੂਬਿਆਂ ’ਤੇ ਛੱਡ ਦਿੱਤਾ ਜਾਵੇਗਾ।

PM Modi to meet CMs over Covid-19 today , Will Lockdown be Imposed in Some States? ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ PM ਮੋਦੀ ਅੱਜ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਮਹਿਲਾਵਾਂ ਹੁਣ 24 ਵੇਂ ਹਫ਼ਤੇ ਵਿੱਚ ਕਰ ਸਕਣਗੀਆਂ ਗਰਭਪਾਤ , ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਹੋਇਆ ਬਿੱਲ

ਇਸ ਮੀਟਿੰਗ ਵਿਚ ਸਾਰੇ ਰਾਜਾਂ ਦੇ ਮੁੱਖ ਮੰਤਰੀ ਕੋਰੋਨਾ ਦੀ ਸਥਿਤੀ ਬਾਰੇ ਆਪਣੀ ਰਿਪੋਰਟ ਪੇਸ਼ ਕਰਨਗੇ, ਜਿਸ ਦੇ ਅਧਾਰ 'ਤੇ ਰਣਨੀਤੀ ਤੈਅ ਕੀਤੀ ਜਾਵੇਗੀ। ਦੱਸ ਦੇਈਏ ਕਿ ਮਹਾਰਾਸ਼ਟਰ, ਪੰਜਾਬ, ਕੇਰਲ, ਦਿੱਲੀ, ਮੱਧ ਪ੍ਰਦੇਸ਼ ਉਹ ਸੂਬੇ ਹਨ ,ਜਿਥੇ ਕੋਰੋਨਾ ਮੁੜ ਤੋਂ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਮਹਾਰਾਸ਼ਟਰ ਅਤੇ ਪੰਜਾਬ ਵਿਚ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ।

-PTCNews

  • Share