Thu, Apr 25, 2024
Whatsapp

PM ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਵੱਡਾ ਖੁਲਾਸਾ, ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Written by  Riya Bawa -- January 05th 2022 03:56 PM -- Updated: January 05th 2022 04:12 PM
PM ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਵੱਡਾ ਖੁਲਾਸਾ, ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

PM ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਵੱਡਾ ਖੁਲਾਸਾ, ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਨਵਾਂ ਖੁਲਾਸਾ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸੁਰੱਖਿਆ ਵਿੱਚ ਢਿੱਲ ਕਾਰਨ ਮੋਦੀ ਦੀ ਰੈਲੀ ਰੱਦ ਕਰ ਦਿੱਤੀ ਗਈ। ਇਸ ਦੌਰਾਨ ਇਸ ਮਾਮਲੇ 'ਤੇ ਸਿਆਸਤ ਵੀ ਗਰਮ ਹੋ ਗਈ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਨੇ ਹਾਰ ਦੇ ਡਰੋਂ ਪੀਐਮ ਦੇ ਪ੍ਰੋਗਰਾਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਦੀ ਰੈਲੀ ਰੱਦ ਕਰ ਦਿੱਤੀ ਗਈ ਹੈ। ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ ਹਨ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੀਐਮ ਮੋਦੀ ਦੀ ਇਹ ਪਹਿਲੀ ਪੰਜਾਬ ਫੇਰੀ ਸੀ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਨਾ ਸੀ। ਪੰਜਾਬ ਦੇ ਫਿਰੋਜ਼ਪੁਰ 'ਚ ਰੈਲੀ ਰੱਦ ਹੋਣ 'ਤੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ- ਕਈ ਕਾਰਨਾਂ ਕਰਕੇ ਪ੍ਰਧਾਨ ਮੰਤਰੀ ਸਾਡੇ ਵਿਚਕਾਰ ਨਹੀਂ ਪਹੁੰਚ ਰਹੇ ਪਰ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਅਸੀਂ ਇਸ ਪ੍ਰੋਗਰਾਮ ਨੂੰ ਮੁਲਤਵੀ ਕਰ ਰਹੇ ਹਾਂ , ਰੱਦ ਨਹੀਂ ਕਰ ਰਹੇ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਇਸ ਨੂੰ ਪੀਐਮ ਮੋਦੀ ਦੇ ਦੌਰੇ ਵਿੱਚ ਸੁਰੱਖਿਆ ਵਿੱਚ ਕਮੀ ਦੱਸਿਆ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰਾਲੇ ਵੱਲੋਂ ਬਿਆਨ ਜਾਰੀ ਕੀਤਾ ਗਿਆ ਕਿ ਅੱਜ ਸਵੇਰੇ ਪ੍ਰਧਾਨ ਮੰਤਰੀ ਬਠਿੰਡਾ ਪੁੱਜੇ ਜਿੱਥੋਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਸਥਿਤ ਕੌਮੀ ਸ਼ਹੀਦ ਸਮਾਰਕ 'ਤੇ ਜਾਣਾ ਸੀ।
ਮੀਂਹ ਅਤੇ ਖ਼ਰਾਬ ਦਿੱਖ ਕਾਰਨ, ਪ੍ਰਧਾਨ ਮੰਤਰੀ ਨੇ ਮੌਸਮ ਸਾਫ਼ ਹੋਣ ਲਈ ਲਗਭਗ 20 ਮਿੰਟ ਉਡੀਕ ਕੀਤੀ ਜਦੋਂ ਮੌਸਮ ਵਿੱਚ ਸੁਧਾਰ ਨਾ ਹੋਇਆ ਤਾਂ ਫੈਸਲਾ ਕੀਤਾ ਗਿਆ ਕਿ ਉਹ ਸੜਕੀ ਰਸਤੇ ਨੈਸ਼ਨਲ ਮੈਰੀਟੋਰੀਅਸ ਮੈਮੋਰੀਅਲ ਦਾ ਦੌਰਾ ਕਰਨਗੇ, ਜਿਸ ਵਿੱਚ 2 ਘੰਟੇ ਤੋਂ ਵੱਧ ਸਮਾਂ ਲੱਗੇਗਾ। ਪ੍ਰਧਾਨ ਮੰਤਰੀ 15-20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ। ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਕਮੀ ਸੀ।
-PTC News

Top News view more...

Latest News view more...