ਮੁੱਖ ਖਬਰਾਂ

PM ਮੋਦੀ ਨੇ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਲਈ ਜਾਰੀ ਕੀਤੇ 18 ਹਜ਼ਾਰ ਕਰੋੜ

By Shanker Badra -- December 25, 2020 4:12 pm -- Updated:Feb 15, 2021

PM ਮੋਦੀ ਨੇ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਲਈ ਜਾਰੀ ਕੀਤੇ 18 ਹਜ਼ਾਰ ਕਰੋੜ: ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮੌਕੇ 6 ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ। ਇਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ 2500 ਚੌਪਾਲਾਂ ਵਿੱਚ ਸ਼ਾਮਲ ਕਿਸਾਨਾਂ ਨੂੰ ਵਰਚੁਅਲ ਤਰੀਕੇ ਨਾਲ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਸੱਤਵੀਂਕਿਸ਼ਤ ਕਿਸਾਨਾਂ ਨੂੰ ਜਾਰੀ ਕੀਤੀ ਹੈ।

PM Narendra Modi address farmers of India PM ਮੋਦੀ ਨੇਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਲਈ ਜਾਰੀ ਕੀਤੇ 18 ਹਜ਼ਾਰ ਕਰੋੜ

ਪੜ੍ਹੋ ਹੋਰ ਖ਼ਬਰਾਂ : ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਦਾਖ਼ਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਬਟਨ ਦਬਾਉਂਦਿਆਂ ਹੀ 18000 ਕਰੋੜ ਰੁਪਏ ਦੀ ਰਾਸ਼ੀ 9 ਕਰੋੜ ਤੋਂ ਵੱਧ ਕਿਸਾਨ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਅੱਜ ਇਕ ਕਲਿਕ‘ 'ਤੇ ਦੇਸ਼ ਦੇ 9 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਦੇ ਬੈਂਕ ਖਾਤੇ ‘ਚ 18 ਹਜ਼ਾਰ ਕਰੋੜ ਰੁਪਏ ਸਿੱਧੇ ਜਮ੍ਹਾਂ ਕਰਵਾਏ ਗਏ ਹਨ। ਜਦੋਂ ਤੋਂ ਇਹ ਯੋਜਨਾ ਸ਼ੁਰੂ ਹੋਈ ਹੈ, 1 ਲੱਖ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਲਾਭ ਕਿਸਾਨਾਂ ਦੇ ਖਾਤੇ ਵਿੱਚ ਪਹੁੰਚਿਆ ਹੈ।

PM Narendra Modi address farmers of India PM ਮੋਦੀ ਨੇਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਲਈ ਜਾਰੀ ਕੀਤੇ 18 ਹਜ਼ਾਰ ਕਰੋੜ

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਬੰਗਾਲ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ, ‘ਅੱਜ ਮੈਨੂੰ ਅਫ਼ਸੋਸ ਹੈ ਕਿ ਪੱਛਮੀ ਬੰਗਾਲ ਦੇ 70 ਲੱਖ ਤੋਂ ਵੱਧ ਕਿਸਾਨ ਅਤੇ ਭੈਣ-ਭਰਾ ਇਸ ਲਾਭ ਨੂੰ ਪ੍ਰਾਪਤ ਨਹੀਂ ਕਰ ਸਕੇ। ਇਸ ਯੋਜਨਾ ਦਾ ਲਾਭ ਲੈਣ ਲਈ ਬੰਗਾਲ ਦੇ 23 ਲੱਖ ਤੋਂ ਵੱਧ ਕਿਸਾਨਾਂ ਨੇ ਆਨਲਾਈਨ ਅਪਲਾਈ ਕੀਤਾ ਹੈ, ਪਰ ਰਾਜ ਸਰਕਾਰ ਨੇ ਲੰਬੇ ਸਮੇਂ ਤੋਂ ਤਸਦੀਕ ਪ੍ਰਕਿਰਿਆ ਨੂੰ ਰੋਕ ਦਿੱਤਾ ਹੈ।

PM Narendra Modi address farmers of India PM ਮੋਦੀ ਨੇਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਲਈ ਜਾਰੀ ਕੀਤੇ 18 ਹਜ਼ਾਰ ਕਰੋੜ

ਉਨ੍ਹਾਂ ਕਿਹਾ ਕਿ ਜਨਤਾ ਉਨ੍ਹਾਂ ਨੂੰ ਦੇਖ ਰਹੀ ਹੈ ਜਿਹੜੇ ਸੁਆਰਥ ਦੀ ਰਾਜਨੀਤੀ ਕਰਦੇ ਹਨ। ਜਿਹੜੀਆਂ ਪਾਰਟੀਆਂ ਪੱਛਮੀ ਬੰਗਾਲ ਵਿਚ ਕਿਸਾਨਾਂ ਦੇ ਫਾਇਦੇ ਦੀ ਗੱਲ ਨਹੀਂ ਕਰਦੀਆਂ, ਉਹ ਇਥੇ ਦਿੱਲੀ ਦੇ ਨਾਗਰਿਕਾਂ ਨੂੰ ਕਿਸਾਨਾਂ ਦੇ ਨਾਮ ਤੇ ਤੰਗ ਪ੍ਰੇਸ਼ਾਨ ਕਰਨ ਵਿਚ ਲੱਗੀ ਹੋਈਆਂ ਹਨ, ਉਹ ਦੇਸ਼ ਦੀ ਆਰਥਿਕਤਾ ਨੂੰ ਵਿਗਾੜਨ ਵਿਚ ਲੱਗੀ ਹੋਈਆਂ ਹਨ।ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਕਿਸਾਨਾਂ ਦੇ ਜੀਵਨ ਵਿੱਚ ਖੁਸ਼ਹਾਲੀ ਸਾਡੇ ਸਾਰਿਆਂ ਦੇ ਜੀਵਨ ਵਿੱਚ ਖੁਸ਼ਹਾਲੀ ਵਧਾਉਂਦੀ ਹੈ।

ਪੜ੍ਹੋ ਹੋਰ ਖ਼ਬਰਾਂ : ਬਠਿੰਡਾ 'ਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ, ਸਥਿਤੀ ਬਣੀ ਤਣਾਅਪੂਰਨ

PM Narendra Modi address farmers of India PM ਮੋਦੀ ਨੇਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਲਈ ਜਾਰੀ ਕੀਤੇ 18 ਹਜ਼ਾਰ ਕਰੋੜ
ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਗਗਨ ਪੇਰਿੰਗ ਨਾਲ ਗੱਲਬਾਤ ਕੀਤੀ। ਗਗਨ ਨੇ ਪੀ.ਐੱਮ. ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੈਸਿਆਂ ਦੀ ਵਰਤੋਂ ਆਰਗੇਨਿਕ (ਜੈਵਿਕ) ਖੇਤੀ 'ਚ ਕੀਤੀ ਅਤੇ ਮਜ਼ਦੂਰਾਂ ਨੂੰ ਪੈਸਾ ਦਿੱਤਾ। ਇਸ ਦੌਰਾਨ ਪੀ.ਐੱਮ.ਮੋਦੀ ਨੇ ਗਗਨ ਤੋਂ ਪੁੱਛਿਆ ਕਿ ਕੀ ਕੰਪਨੀ ਸਿਰਫ਼ ਤੁਹਾਡੀ ਅਦਰਕ ਲਿਜਾਂਦੀ ਹੈ ਜਾਂ ਜ਼ਮੀਨ ਹੀ ਲਿਜਾਂਦੀ ਹੈ। ਇਸ ਦੌਰਾਨ ਮੋਦੀ ਨੇ ਕਿਸਾਨ ਕ੍ਰੇਡਿਟ ਕਾਰਡ ਨੂੰ ਲੈ ਕੇ ਉਨ੍ਹਾਂ ਨਾਲ ਗੱਲ ਕੀਤੀ ਅਤੇ ਉਸ ਦੇ ਫ਼ਾਇਦੇ ਪੁੱਛੇ। ਉਨ੍ਹਾਂ ਨੇ ਕਿਹਾ ਕਿ ਅਟਲ ਜੀ ਦੀ ਸਰਕਾਰ ਨੇ ਕਿਸਾਨਾਂ ਨੂੰ ਸਸਤੇ 'ਚ ਕਰਜ਼ ਦੀ ਸ਼ੁਰੂਆਤ ਕੀਤੀ ਸੀ, ਅਸੀਂ ਉਸ ਨੂੰ ਅੱਗੇ ਵਧਾ ਰਹੇ ਹਾਂ।

ਹਰਿਆਣਾ ਦੇ ਕਿਸਾਨ ਹਰੀ ਸਿੰਘ ਨੇ ਪੀ.ਐੱਮ. ਮੋਦੀ ਨਾਲ ਗੱਲ ਕੀਤੀ। ਹਰੀ ਸਿੰਘ ਨੇ ਦੱਸਿਆ ਕਿ ਪਹਿਲਾਂ ਉਹ ਝੋਨੇ ਦੀ ਖੇਤੀ ਕਰਦੇ ਸਨ, ਹੁਣ ਬਾਗਬਾਨੀ ਕਰਦੇ ਹਨ। ਮਹਾਰਾਸ਼ਟਰ ਦੇ ਕਿਸਾਨ ਗਣੇਸ਼ ਨੇ ਵੀ ਮੋਦੀ ਨਾਲ ਗੱਲ ਕੀਤੀ। ਮੱਧ ਪ੍ਰਦੇਸ਼ ਦੇ ਕਿਸਾਨ ਮਨੋਜ ਨਾਲ ਗੱਲ ਕਰਦੇ ਹੋਏ ਪੀ.ਐੱਮ. ਮੋਦੀ ਨੇ ਉਨ੍ਹਾਂ ਦੇ ਅਨੁਭਵਾਂ ਬਾਰੇ ਪੁੱਛਿਆ। ਮਨੋਜ ਨੇ ਦੱਸਿਆ ਕਿ ਹੁਣ ਤੱਕ ਕਿਸਾਨ ਸਨਮਾਨ ਨਿਧੀ ਤੋਂ 10 ਰੁਪਏ ਮਿਲੇ ਹਨ। ਮਨੋਜ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਵਾਰ ਆਪਣੀ ਸੋਇਆਬੀਨ ਇਕ ਨਿੱਜੀ ਕੰਪਨੀ ਨੂੰ ਵੇਚੀ, ਜਿਸ 'ਚ ਉਨ੍ਹਾਂ ਨੂੰ ਵੱਧ ਪੈਸੇ ਮਿਲੇ ਅਤੇ ਉਸੇ ਦਿਨ ਪੈਸੇ ਵੀ ਮਿਲ ਗਏ।
-PTCNews

  • Share