Sat, Apr 20, 2024
Whatsapp

72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਹੋਈ ਪੂਰੀ , PM ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਕੀਤਾ ਉਦਘਾਟਨ

Written by  Shanker Badra -- November 09th 2019 01:30 PM -- Updated: November 09th 2019 01:39 PM
72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਹੋਈ ਪੂਰੀ , PM ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਕੀਤਾ ਉਦਘਾਟਨ

72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਹੋਈ ਪੂਰੀ , PM ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਕੀਤਾ ਉਦਘਾਟਨ

72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਹੋਈ ਪੂਰੀ , PM ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਕੀਤਾ ਉਦਘਾਟਨ:ਕਰਤਾਰਪੁਰ ਸਾਹਿਬ : ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਗਿਆ ਹੈ। ਅੱਜ ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਕੁੱਝ ਹੀ ਦੇਰ 'ਚ ਰਵਾਨਾ ਹੋਵੇਗਾ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਪੂਰੀ ਹੋ ਜਾਵੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਗੁਰੂਧਾਮ ਦੇ ਦਰਸ਼ਨ ਕਰ ਕੇ ਉਨ੍ਹਾਂ ਦੇ ਨੇਤਰ ਨਿਹਾਲ ਹੋ ਜਾਣਗੇ। ਇਸ ਮੌਕੇ ਭਾਰਤ ਦੀਆਂ ਪ੍ਰਸਿੱਧ ਸ਼ਖਸੀਅਤਾਂ ਤੇ ਸਿਆਸੀ ਨੇਤਾ ਇਸ ਉਦਘਾਟਨ ਵੇਲੇ ਮੌਜੂਦ ਸਨ। [caption id="attachment_358121" align="aligncenter" width="300"] PM Narendra Modi done Opening Kartarpur Sahib corridor , 72 years After Pakistan Going Pilgrims 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਹੋਈ ਪੂਰੀ , PM ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਕੀਤਾ ਉਦਘਾਟਨ[/caption] ਇਸ ਦੌਰਾਨ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਅੱਜ ਭਾਰਤ ਤੇ ਪਾਕਿਸਤਾਨ ਦੋਵੇਂ ਪਾਸੇ ਕੀਤਾ ਜਾ ਰਿਹਾ ਹੈ। ਜਿਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਕੁੱਝ ਹੀ ਦੇਰ 'ਚ ਸ਼ਰਧਾਲੂਆਂ ਦਾ ਪਹਿਲਾਂ ਜਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਓਧਰ ਪਾਕਿਸਤਾਨ 'ਚ ਵੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਰ ਰਹੇ ਹਨ। [caption id="attachment_358122" align="aligncenter" width="300"] PM Narendra Modi done Opening Kartarpur Sahib corridor , 72 years After Pakistan Going Pilgrims 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਹੋਈ ਪੂਰੀ , PM ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਕੀਤਾ ਉਦਘਾਟਨ[/caption] ਇਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਗਮ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਰਾਜਪਾਲ ਪੰਜਾਬ ਵੀ.ਪੀ .ਸਿੰਘ ਬਦਨੌਰ , ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਮੌਜੂਦ ਸਨ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ , ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ,ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਲਜ਼ਾਰ ਸਿੰਘ ਰਣੀਕੇ ਸੰਗਤਾਂ ਸਮੇਤ ਪਹਿਲੇ ਜਥੇ ਨਾਲ ਕਰਤਾਰਪੁਰ ਸਾਹਿਬ ਜਾਣਗੇ। [caption id="attachment_358123" align="aligncenter" width="300"] PM Narendra Modi done Opening Kartarpur Sahib corridor , 72 years After Pakistan Going Pilgrims 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਹੋਈ ਪੂਰੀ , PM ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਕੀਤਾ ਉਦਘਾਟਨ[/caption] ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ਵਿੱਚ ਐਤਕੀਂ ਡਾਢਾ ਉਤਸ਼ਾਹ ਹੈ। ਹਰ ਕੋਈ ਕਰਤਾਰਪੁਰ ਸਾਹਿਬ ਸਥਿਤ ਉਸ ਸਥਾਨ ਦੀ ਇੱਕ ਝਲਕ ਜ਼ਰੂਰ ਲੈਣੀ ਚਾਹੁੰਦਾ ਹੈ, ਜਿੱਥੇ ਗੁਰੂ ਸਾਹਿਬ ਨੇ ਆਪਣੇ ਅਖ਼ਰੀਲੇ ਵਰ੍ਹੇ ਬਿਤਾਏ ਸਨ। ਭਾਰਤ -ਪਾਕਿਸਤਾਨ ਸਰਹੱਦ ਪਾਰ ਕਰ ਕੇ ਸਿਰਫ਼ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ’ਚ ਸਥਿਤ ਪਿੰਡ ਕਰਤਾਰਪੁਰ ਸਾਹਿਬ ਤੇ ਉੱਥੋਂ ਦਾ ਗੁਰੂ ਘਰ ਦਰਬਾਰ ਸਾਹਿਬ ਹੈ। ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਦਰਮਿਆਨ ਇਹ ਇਤਿਹਾਸਕ ਪਲ ਹੋਣ ਜਾ ਰਿਹਾ ਹੈ। [caption id="attachment_358124" align="aligncenter" width="300"] PM Narendra Modi done Opening Kartarpur Sahib corridor , 72 years After Pakistan Going Pilgrims 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਹੋਈ ਪੂਰੀ , PM ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਕੀਤਾ ਉਦਘਾਟਨ[/caption] ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਨੂੰ ਅਸਲ ਰੂਪ ਦੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਇਕ ਸਤਿਕਾਰਯੋਗ ਤੀਰਥ ਸਥਾਨ ਹੈ , ਜਿੱਥੇ ਬਾਬੇ ਨਾਨਕ ਨੇ ਆਪਣੀ ਜ਼ਿੰਦਗੀ ਦੇ ਅੰਤਿਮ 14 ਸਾਲ 1582 ਤੋਂ ਸੰਮਤ 1596 ਤੱਕ ਕਰਤਾਰਪੁਰ ਸਾਹਿਬ ਵਿਖੇ ਖੇਤੀਬਾੜੀ ਕਰਦਿਆਂ ਅਤੇ ਸੰਗਤਾਂ ਨੂੰ ਦਸਾਂ ਨਹੁੰਆਂ ਦੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੰਦਿਆਂ ਬਿਤਾਏ ਅਤੇ ਇਸੇ ਸਥਾਨ ‘ਤੇ ਹੀ ਉਹ ਸੰਮਤ 1596 ਈ: ਵਿਚ ਜੋਤੀ ਜੋਤ ਸਮਾ ਗਏ ਸਨ। ਇਸ ਕਰਕੇ ਸਿੱਖ ਸੰਗਤਾਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਲੋਕਾਂ ਵਿਚ ਇਸ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਹਮੇਸ਼ਾ ਤੀਬਰ ਇੱਛਾ ਰਹੀ ਹੈ, ਜਿਹੜੀ ਕਿ ਹੁਣ ਪੂਰੀ ਹੋਣ ਜਾ ਰਹੀ ਹੈ। -PTCNews


Top News view more...

Latest News view more...