ਲੋਕ ਸਭਾ ਚੋਣਾਂ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

PM Narendra Modi files nomination from Varanasi parliamentary constituency
ਲੋਕ ਸਭਾ ਚੋਣਾਂ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਲੋਕ ਸਭਾ ਚੋਣਾਂ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ:ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ।ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਭਾਜਪਾ ਦੇ ਕਈ ਵੱਡੇ ਦਿੱਗਜ ਆਗੂ ਮੌਜੂਦ ਰਹੇ ਹਨ।ਇਸ ਮੌਕੇ ਉਨ੍ਹਾਂ ਨਾਲ ਭਾਰੀ ਗਿਣਤੀ ‘ਚ ਲੋਕ ਮੌਜੂਦ ਸਨ।ਇਸ ਦੌਰਾਨ ਕਾਗ਼ਜ਼ ਭਰਨ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਆਪਣੀ ਮਾਂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਪੈਰੀ ਹੱਥ ਲਾ ਕੇ ਆਸ਼ੀਰਵਾਦ ਲਿਆ ਹੈ।ਦੱਸ ਦੇਈਏ ਕਿ ਵਾਰਾਣਸੀ ‘ਚ ਸੱਤਵੇਂ ਗੇੜ ‘ਚ 19 ਮਈ ਨੂੰ ਵੋਟਿੰਗ ਹੋਵੇਗੀ।ਇੱਥੋ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ 29 ਅਪ੍ਰੈਲ ਹੈ।

PM Narendra Modi files nomination from Varanasi parliamentary constituency
ਲੋਕ ਸਭਾ ਚੋਣਾਂ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਵਾਰਾਣਸੀ ਲੋਕ ਸਭਾ ਸੀਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਾਂਗਰਸ ਨੇ ਆਪਣੇ ਪੁਰਾਣੇ ਉਮੀਦਵਾਰ ਅਜੇ ਰਾਏ ਨੂੰ ਮੈਦਾਨ ਵਿਚ ਉਤਾਰਿਆ ਹੈ।ਦੱਸਣਯੋਗ ਹੈ ਕਿ ਮੀਡੀਆ ਵਿਚ ਪਿਛਲੇ ਦਿਨਾਂ ਤੋਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਪ੍ਰਿਅੰਕਾ ਗਾਂਧੀ ਵਾਰਾਣਸੀ ਤੋਂ ਚੋਣ ਲੜੇਗੀ ਅਤੇ ਮੋਦੀ ਨੂੰ ਟੱਕਰ ਦੇਵੇਗੀ ਪਰ ਰਾਏ ਦੇ ਉਮੀਦਵਾਰ ਐਲਾਨਣ ਮਗਰੋਂ ਸਾਰੀਆਂ ਅਟਕਲਾਂ ‘ਤੇ ਵਿਰਾਮ ਲੱਗ ਗਿਆ ਹੈ।

PM Narendra Modi files nomination from Varanasi parliamentary constituency
ਲੋਕ ਸਭਾ ਚੋਣਾਂ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਦੱਸ ਦੇਈਏ ਕਿ ਅਜੇ ਰਾਏ ਨੇ 2014 ਵਿੱਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ਼ ਵਾਰਾਣਸੀ ਤੋਂ ਚੋਣ ਲੜੀ ਸੀ ਪਰ ਤੀਜੇ ਸਥਾਨ ‘ਤੇ ਰਹੇ ਸਨ।ਇਸ ਸੀਟ ‘ਤੇ ਸਾਲ 2014 ‘ਚ ਨਰਿੰਦਰ ਮੋਦੀ ਨੇ ਜਿੱਤ ਹਾਸਲ ਕੀਤੀ ਸੀ ਪਰ ਕਾਂਗਰਸ ਉਮੀਦਵਾਰ ਅਜੇ ਰਾਏ ਦੀ ਜ਼ਮਾਨਤ ਜ਼ਬਤ ਹੋ ਗਈ ਸੀ। 2014 ‘ਚ ਪੀਐਮ ਮੋਦੀ ਨੂੰ ਕੁੱਲ 5 ਲੱਖ 81 ਹਜ਼ਾਰ ਵੋਟ ਤੇ ਅਜੇ ਨੂੰ 75 ਹਜ਼ਾਰ ਵੋਟ ਮਿਲੇ ਸੀ।ਜਦਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਦੂਜੇ ਨੰਬਰ ‘ਤੇ ਸੀ।

PM Narendra Modi files nomination from Varanasi parliamentary constituency
ਲੋਕ ਸਭਾ ਚੋਣਾਂ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਇਹ ਵੀ ਦੱਸਣਯੋਗ ਹੈ ਕਿ ਵਾਰਾਣਸੀ ਲੋਕ ਸਭਾ ਸੀਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦੇਣ ਵਾਲੇ ਅਜੇ ਰਾਏ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਭਾਜਪਾ ਤੋਂ ਹੀ ਕੀਤੀ ਸੀ।ਇਹ ਵਿਦਿਆਰਥੀ ਸੰਘ ਦੇ ਮੈਂਬਰ ਸਨ।ਇਸ ਤੋਂ ਬਾਅਦ 1996 ‘ਚ ਭਾਜਪਾ ਦੇ ਟਿਕਟ ‘ਤੇ ਵਿਧਾਨ ਸਭਾ ਚੋਣਾਂ ਲੜੇ ਤੇ ਜਿੱਤੇ ਸਨ। ਉਨ੍ਹਾਂ ਨੇ 2009 ‘ਚ ਭਾਜਪਾ ਛੱਡ ਦਿੱਤੀ ਤੇ ਕੁਝ ਸਮਾਂ ਸਪਾ ਦੀ ਟਿਕਟ ਤੋਂ ਵੀ ਚੋਣ ਲੜੇ ਅਤੇ ਬਾਅਦ ‘ਚ ਉਹ ਕਾਂਗਰਸ ‘ਚ ਸ਼ਾਮਲ ਹੋ ਗਏ ਸਨ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਨਾਮਜ਼ਦਗੀ ਪੱਤਰ ਦਾਖਲ ਕਰਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਬਾਦਲ ਦੇ ਪੈਰੀਂ ਹੱਥ ਲਾ ਕੇ ਲਿਆ ਆਸ਼ੀਰਵਾਦ
-PTCNews