Sat, Apr 20, 2024
Whatsapp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ 106ਵੀਂ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ

Written by  Shanker Badra -- January 03rd 2019 01:49 PM -- Updated: January 03rd 2019 02:08 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ 106ਵੀਂ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ 106ਵੀਂ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ 106ਵੀਂ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ:ਜਲੰਧਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਹਨ।ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਜਲੰਧਰ ਵਿਖੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ 106ਵੀਂ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ ਕੀਤਾ ਹੈ।ਇਸ ਦੌਰਾਨ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਵਿਗਿਆਨ ਨੇ ਤਰੱਕੀ ਦੇ ਨਾਲ -ਨਾਲ ਦੇਸ਼ ਨੂੰ ਜੋੜਨ ਦਾ ਕੰਮ ਵੀ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਵਿਗਿਆਨ ਦੇ ਸਹਾਰੇ ਭਾਰਤ ਆਪਣੇ ਭਵਿੱਖ ਨੂੰ ਸੁਰੱਖਿਅਤ ਰੱਖਣ ਵੱਲ ਵੱਧ ਰਿਹਾ ਹੈ। [caption id="attachment_235693" align="aligncenter" width="300"]PM Narendra Modi Lovely Professional University Jalandhar 106th Indian Science Congress ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ 106ਵੀਂ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ[/caption] ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਵਿਕਾਸ਼ ਲਈ ਲਾਲ ਬਹਾਦੁਰ ਸ਼ਾਸਤਰੀ ਨੇ ਜੈ ਜਵਾਨ-ਜੈ ਕਿਸਾਨ ਦਾ ਨਾਅਰਾ ਦਿੱਤਾ ਹੈ ਅਤੇ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਜੈ ਵਿਗਿਆਨ ਦਾ ਨਾਅਰਾ ਦਿੱਤਾ ਹੈ।ਉਨ੍ਹਾਂ ਨੇ ਕਿਹਾ ਕਿ ਖੇਤੀ ਵਿਗਿਆਨ ਵਿੱਚ ਪਿਛਲੇ 5 ਸਾਲਾਂ ਵਿੱਚ ਬਹੁਤ ਕੁੱਝ ਹੋਇਆ ਹੈ ਅਤੇ ਕਾਫ਼ੀ ਕੁੱਝ ਬਾਕੀ ਹੈ। ਮੋਦੀ ਨੇ ਕਿਹਾ ਕਿ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਵਿਗਿਆਨ ਦੀ ਬਹੁਤ ਜ਼ਰੂਰਤ ਹੈ।ਉਨ੍ਹਾਂ ਨੇ ਕਿਹਾ ਕਿ ਜੈ ਜਵਾਨ-ਜੈ ਕਿਸਾਨ ,ਜੈ ਵਿਗਿਆਨ ਮਗਰੋਂ ਜੋ ਅਨੁਸੰਪਾਨ ਹੈ ,ਜੋ ਅੱਜ ਦੀ ਸਦੀ ਦੀ ਸੱਚਾਈ ਹੈ।ਉਨ੍ਹਾਂ ਨੇ ਕਿਹਾ ਕਿ ਪਾਣੀ ਦੀ ਥੁੜ ਵਾਲੇ ਇਲਾਕਿਆਂ 'ਚ ਤਕਨੀਕ ਵਾਲੇ ਸਿੰਚਾਈ ਸਾਧਨਾਂ ਦੀ ਵਰਤੋਂ ਹੋਵੇਂ। [caption id="attachment_235694" align="aligncenter" width="300"]PM Narendra Modi Lovely Professional University Jalandhar 106th Indian Science Congress ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ 106ਵੀਂ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ[/caption] ਦੱਸ ਦੇਈਏ ਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬਿਨਾਂ ਡਰਾਈਵਰ ਵਾਲੀ ਵਿਸ਼ਵ ਦੀ ਪਹਿਲੀ ਸੋਲਰ ਬੱਸ ਤਿਆਰ ਕੀਤੀ ਹੈ।ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਫ਼ਰ ਕੀਤਾ ਹੈ।ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਵਿਖੇ ਪਹੁੰਚ ਕੇ ਪੰਜਾਬ 'ਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਉਣਗੇ।ਇਸ ਦੌਰਾਨ ਪ੍ਰਧਾਨ ਮੰਤਰੀ ਅਕਾਲੀ -ਭਾਜਪਾ ਵੱਲੋਂ ਗੁਰਦਾਸਪੁਰ ਵਿਖੇ ਰੱਖੀ ਗਈ ਰੈਲੀ ਨੂੰ ਸੰਬੋਧਨ ਕਰਨਗੇ। -PTCNews


Top News view more...

Latest News view more...