Sat, Apr 27, 2024
Whatsapp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਕੀਤੀ ਮੁਲਾਕਾਤ

Written by  Shanker Badra -- May 28th 2019 03:48 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਕੀਤੀ ਮੁਲਾਕਾਤ:ਨਵੀਂ ਦਿੱਲੀ : ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੋਦੀ ਲਗਾਤਾਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ।ਇਸ ਦੌਰਾਨ ਪੀਐੱਮ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ ਹੈ।ਇਸ ਦੌਰਾਨ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਪੀਐੱਮ ਮੋਦੀ ਨੂੰ ਆਪਣੇ ਹੱਥਾਂ ਨਾਲ ਮਿਠਾਈ ਖਵਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਚੋਣਾਂ 'ਚ ਮਿਲੀ ਜਿੱਤ ਦੀ ਵਧਾਈ ਦਿੱਤੀ ਹੈ। [caption id="attachment_300817" align="aligncenter" width="300"]PM Narendra Modi Meets ex-president Pranab Mukherjee ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਕੀਤੀ ਮੁਲਾਕਾਤ[/caption] ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਲਾਕਾਤ ਦੀ ਫੋਟੋ ਸ਼ੇਅਰ ਕਰਦੇ ਹੋਏ ਆਪਣੇ ਟਵੀਟ ਵਿਚ ਕਿਹਾ ਕਿ ‘ਪ੍ਰਣਬ ਦੇ ਨਾਲ ਮੁਲਾਕਾਤ ਹਮੇਸ਼ਾ ਅਨੁਭਵ ਨੂੰ ਵਧਾਉਣ ਵਾਲੀ ਹੁੰਦੀ ਹੈ।ਉਨ੍ਹਾਂ ਦਾ ਗਿਆਨ ਅਤੇ ਉਨ੍ਹਾਂ ਦੀ ਸੋਚ ਬੇਮਿਸਾਲ ਹੈ।ਉਹ ਇਕ ਅਜਿਹੇ ਆਗੂ ਹਨ, ਜਿਨ੍ਹਾਂ ਨੇ ਸਾਡੇ ਦੇਸ਼ ਲਈ ਵੱਡਾ ਯੋਗਦਾਨ ਦਿੱਤਾ ਹੈ। [caption id="attachment_300816" align="aligncenter" width="300"]PM Narendra Modi Meets ex-president Pranab Mukherjee ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਕੀਤੀ ਮੁਲਾਕਾਤ[/caption] ਇਸ ਤੋਂ ਪਹਿਲਾਂ 24 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ ਕਰ ਉਨ੍ਹਾਂ ਦਾ ਅਸ਼ਿਰਵਾਦ ਲਿਆ ਸੀ।ਇਸ ਦੌਰਾਨ ਭਾਜਪਾ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਸਨ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਯੂਪੀ : ਬੁਲੰਦਸ਼ਹਿਰ ਦੇ ਸਾਬਕਾ ਸੰਸਦ ਮੈਂਬਰ ਦੀ ਸ਼ੱਕੀ ਹਲਾਤਾਂ ਵਿਚ ਹੋਈ ਮੌਤ ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਨੇ ਚੋਣਾਂ ਵਿਚ 303 ਸੀਟਾ ਜਿੱਤੀਆਂ ਹਨ। ਜਦੋਂ ਕਿ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਨੇ 350 ਤੋਂ ਜ਼ਿਆਦਾ ਸੀਟਾਂ ਉਤੇ ਜਿੱਤ ਪ੍ਰਾਪਤ ਕੀਤੀ ਹੈ। -PTCNews


Top News view more...

Latest News view more...