Advertisment

'ਸਟੈਚਿਊ ਆਫ ਯੂਨਿਟੀ' ਪਹੁੰਚੇ PM ਮੋਦੀ, ਸਰਦਾਰ ਪਟੇਲ ਨੂੰ ਦਿੱਤੀ ਸ਼ਰਧਾਂਜਲੀ

author-image
Jashan A
Updated On
New Update
'ਸਟੈਚਿਊ ਆਫ ਯੂਨਿਟੀ' ਪਹੁੰਚੇ PM ਮੋਦੀ, ਸਰਦਾਰ ਪਟੇਲ ਨੂੰ ਦਿੱਤੀ ਸ਼ਰਧਾਂਜਲੀ
Advertisment
'ਸਟੈਚਿਊ ਆਫ ਯੂਨਿਟੀ' ਪਹੁੰਚੇ PM ਮੋਦੀ, ਸਰਦਾਰ ਪਟੇਲ ਨੂੰ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 144ਵੀਂ ਜਯੰਤੀ ਹੈ।ਉਹਨਾਂ ਦਾ ਜਨਮ 31 ਅਕਤੂਬਰ 1875 ਨੂੰ ਗੁਜਰਾਤ ਦੇ ਨਦੀਆਦ ਵਿਖੇ ਹੋਇਆ ਸੀ। https://twitter.com/ANI/status/1189736129756463104 ਸਰਦਾਰ ਪਟੇਲ ਦੀ ਜਯੰਤੀ 'ਤੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਗੁਜਰਾਤ ਦੇ ਕੇਵੜੀਆ ਸਥਿਤ 'ਸਟੈਚਿਊ ਆਫ ਯੂਨਿਟੀ' ਪਹੁੰਚੇ। ਜਿਥੇ ਉਹਨਾਂ ਨੇ ਸਰਦਾਰ ਪਟੇਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ 'ਏਕਤਾ ਦਿਵਸ ਪਰੇਡ' ' ਦੀ ਸਲਾਮੀ ਲਈ। ਹੋਰ ਪੜ੍ਹੋ:
Advertisment
ਪ੍ਰਧਾਨ ਮੰਤਰੀ ਨੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ 500 ਕਰੋੜ ਦੀ ਰਾਸ਼ੀ ਜਾਰੀ ਕੀਤੀ https://twitter.com/ANI/status/1189744254995714049 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਏਕਤਾ ਦੀ ਸਹੁੰ ਚੁਕਾਈ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ 'ਤੇ ਪਰੇਡ ਦਾ ਨਿਰੀਖਣ ਕੀਤਾ। ਸਹੁੰ ਚੁਕਦਿਆਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਰਾਸ਼ਟਰੀ ਏਕਤਾ ਬਣਾਈ ਰੱਖਣ ਲਈ ਸਹੁੰ ਚੁਕਾਈ। https://twitter.com/ANI/status/1189738272194514945 ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਸਵੇਰੇ 8 ਵਜੇ ਤੋਂ ਬਾਅਦ ਸਟੈਚੂ ਆਫ ਯੂਨਿਟੀ ਪਹੁੰਚੇ। ਸਰਦਾਰ ਪਟੇਲ ਦੀ ਜਯੰਤੀ 'ਤੇ ਗੁਜਰਾਤ ਸਮੇਤ ਦੇਸ਼ ਭਰ' ਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। -PTC News-
pm-narendra-modi national-news latest-national-news sardar-vallabh-bhai-patel
Advertisment

Stay updated with the latest news headlines.

Follow us:
Advertisment