ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਵੱਲੋਂ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨ ਦਾ ਐਲਾਨ
ਦੇਸ਼ ਭਰ 'ਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਉਹ 25 ਦਸੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨਗੇ ਅਤੇ ਖੇਤੀ ਕਾਨੂੰਨਾਂ 'ਤੇ ਆਪਣੀ ਗੱਲ ਰੱਖਣਗੇ। ਇਸ ਮੌਕੇ 'ਤੇ ਪੀ. ਐੱਮ. ਮੋਦੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 7ਵੀਂ ਕਿਸ਼ਤ ਦੇ ਤੌਰ 'ਤੇ 18,000 ਕਰੋੜ ਰੁਪਏ ਦੀ ਅਗਲੀ ਕਿਸ਼ਤ ਵੀ ਟਰਾਂਸਫਰ ਕਰਨਗੇ।
ਇਹ ਜਾਣਕਾਰੀ ਬੁੱਧਵਾਰ ਇਕ ਟਵੀਟ ਵਿਚ ਕਿਹਾ ਕਿ ਪੀ. ਐੱਮ. ਨਰਿੰਦਰ ਮੋਦੀ 25 ਦਸੰਬਰ ਨੂੰ 9 ਕਰੋੜ ਕਿਸਾਨਾਂ ਨੂੰ 18,000 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨਗੇ।
ਪੀ. ਐੱਮ. ਮੋਦੀ ਦੇ ਸਮਾਗਮ ਵਿਚ 6 ਸੂਬਿਆਂ ਤੋਂ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਸਾਰੇ ਕਿਸਾਨ ਭਾਰਤ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਗੱਲਬਾਤ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹਿਣਗੇ।
ਹੋਰ ਪੜ੍ਹੋ :ਕਿਸਾਨਾਂ ਦਾ ਠੋਕਵਾਂ ਜਵਾਬ,ਕੇਂਦਰ ਮੰਨ ‘ਚੋਂ ਖੋਟ ਕੱਢ ਕੇ ਕਰੇ ਗੱਲਬਾਤ
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣਾ ਚਾਹੀਦਾ ਹੈ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹਨ ਅਤੇ ਕਿਸਾਨਾਂ ਨੂੰ ਇਸ ਬਾਰੇ ਵਿਚਾਰ-ਵਟਾਂਦਰੇ ਕਰਨੇ ਚਾਹੀਦੇ ਹਨ।