ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਦੇਵੀਨਗਰ 'ਚ ਮੁੜ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

By Shanker Badra - November 06, 2020 1:11 pm

ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਦੇਵੀਨਗਰ 'ਚ ਮੁੜ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ:ਡੇਰਾਬੱਸੀ : ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ 'ਚ ਜਿਸ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਹੈ ,ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਚੱਲ ਰਹੀ ਹੈ ਤੇ 3 -4 ਦਿਨ ਪਹਿਲਾਂ ਹੀ ਘਰੋਂ ਲਾਪਤਾ ਹੋਈ ਸੀ।

Police arrest woman for beadbi of Guru Granth Sahib Ji in Devi Nagar of Dera Bassi ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇਪਿੰਡ ਦੇਵੀਨਗਰ 'ਚ ਮੁੜ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਜਾਣਕਾਰੀ ਅਨੁਸਾਰ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ 'ਚ ਅੱਜ ਸਵੇਰੇ ਇੱਕ ਔਰਤ ਅਚਾਨਕ 8.30 ਦੇ ਕਰੀਬ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਈ ਅਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਇਸ ਦੌਰਾਨ ਓਥੇ ਮੌਜੂਦ ਇੱਕ ਔਰਤ ਨੇ ਉਕਤ ਦੋਸ਼ੀ ਔਰਤ ਨੂੰ ਮੌਕੇ 'ਤੇ ਫ਼ੜ ਲਿਆ ਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਦੋਸ਼ੀ ਔਰਤ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।

Police arrest woman for beadbi of Guru Granth Sahib Ji in Devi Nagar of Dera Bassi ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇਪਿੰਡ ਦੇਵੀਨਗਰ 'ਚ ਮੁੜ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਇਸ ਮੌਕੇ ਤੇ ਮੌਜੂਦ ਔਰਤ ਨੇ ਦੱਸਿਆ ਕਿ ਜਦੋਂ ਉਹ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਗਈ ਤਾਂ ਦੇਖਿਆ ਕਿ ਇਹ ਔਰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਪਾੜ ਕੇ ਬੇਅਦਬੀ ਕਰ ਰਹੀ ਸੀ। ਇਸ ਮੌਕੇ 'ਤੇ ਪਹੁੰਚੀ ਐਸਪੀ ਮੈਡਮ ਡਾ. ਰੱਬਜੋਤ ਕੌਰ ਗਰੇਵਾਲ , ਡੇਰਾਬੱਸੀ ਦੇ ਡੀਐੱਸਪੀ ਗੁਰੁਬਖਸ਼ੀਸ਼ ਸਿੰਘ ,ਥਾਣਾ ਡੇਰਾਬੱਸੀ ਦੇ ਮੁਖੀ ਸਤਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ 'ਚ ਪਹੁੰਚ ਕੇ ਮਾਮਲੇ ਦੀ ਜਾਂਚ -ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੁਲਿਸ ਨੇ ਇੱਕ ਦੋਸ਼ੀ ਔਰਤ ਨੂੰ ਫੜ ਲਿਆ ਹੈ।

Police arrest woman for beadbi of Guru Granth Sahib Ji in Devi Nagar of Dera Bassi ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇਪਿੰਡ ਦੇਵੀਨਗਰ 'ਚ ਮੁੜ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਦੱਸ ਦਈਏ ਕਿ ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਇਹ ਦੂਜੀ ਘਟਨਾ ਹੈ। ਇਸੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਾਲ 2017 'ਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦੀ ਘਟਨਾ ਵਾਪਰ ਚੁੱਕੀ ਹੈ। ਉਸ ਮਾਮਲੇ 'ਚ ਪੁਲਿਸ ਨੇ ਪਿੰਡ ਦੇ ਇਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੂੰ ਕਾਬੂ ਕੀਤਾ ਸੀ।
-PTCNews

adv-img
adv-img