ਮੁੱਖ ਖਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ

By Pardeep Singh -- May 21, 2022 7:40 pm

ਅੰਮ੍ਰਿਤਸਰ: ਪੰਜਾਬ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆ ਹਨ। ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਧਰਮਕੋਟ ਦੇ ਇਤਿਹਾਸਿਕ ਗੁਰੂਦਵਾਰਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ। ਜਿਸ ਨੂੰ ਲੈ ਕੇ ਇਲਾਕੇ ਵਿੱਚ ਗੱਸੇ ਦੀ ਲਹਿਰ ਹੈ।

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਰੀਬ 40 ਅੰਗਾਂ ਨੂੰ ਪਾੜ ਕੇ ਬੇਅਦਬੀ ਕੀਤੀ । ਬੇਅਦਬੀ ਦੀ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ।ਪੁਲਿਸ ਨੇ ਜਾਂਚ ਸ਼ੁਰੂ ਕਰਕੇ ਇਕ ਵਿਅਕਤੀ ਨੂੰ ਕਾਬੂ ਵੀ ਕੀਤਾ ਹੈ।

ਇਹ ਵੀ ਪੜ੍ਹੋ:ਪੈਟਰੋਲ 8 ਰੁਪਏ ਅਤੇ ਡੀਜ਼ਲ ਤੋਂ 6 ਰੁਪਏ ਘਟਾਈ ਐਕਸਾਈਜ਼ ਡਿਊਟੀ, ਗੈਸ ਸਿਲੰਡਰ 'ਤੇ 200 ਰੁਪਏ ਸਬਸਿਡੀ

-PTC News

  • Share