ਮੁੱਖ ਖਬਰਾਂ

ਪੁਲਿਸ ਨੇ ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਗੁੱਥੀ ਸੁਲਝਾਈ, ਚਾਰ ਗ੍ਰਿਫ਼ਤਾਰ

By Ravinder Singh -- July 10, 2022 6:47 pm

ਲੁਧਿਆਣਾ : ਫੋਕਲ ਪੁਆਇੰਟ ਇਲਾਕੇ ਵਿੱਚ ਇੱਕ ਜਿਊਲਰ ਦੀ ਦੁਕਾਨ ਵਿੱਚ ਹੋਈ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ ਲੁਧਿਆਣਾ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਗੁੱਥੀ ਸੁਲਝਾਈ, ਚਾਰ ਗ੍ਰਿਫ਼ਤਾਰਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਦੱਸਿਆ ਕਿ ਇਸ ਘਟਨਾ ਦਾ ਮੁੱਖ ਮੁਲਜ਼ਮ ਅਮਰਜੀਤ ਸਿੰਘ ਉਰਫ਼ ਜੋਗਾ ਹੈ, ਜੋ ਪਹਿਲਾਂ ਵੀ ਅੱਤਵਾਦ ਦੇ ਦੌਰ 'ਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।

ਪੁਲਿਸ ਨੇ ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਗੁੱਥੀ ਸੁਲਝਾਈ, ਚਾਰ ਗ੍ਰਿਫ਼ਤਾਰਜਦਕਿ ਤਿੰਨ ਹੋਰ ਵੀ ਵਾਰਦਾਤ ਵਿੱਚ ਸ਼ਾਮਲ ਸਨ।

ਪੁਲਿਸ ਨੇ ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਗੁੱਥੀ ਸੁਲਝਾਈ, ਚਾਰ ਗ੍ਰਿਫ਼ਤਾਰਮੁਲਜ਼ਮਾਂ ਕੋਲੋਂ ਇਕ ਏਅਰ ਪਿਸਟਲ, ਕਰੀਬ ਢਾਈ ਕਿਲੋ ਚਾਂਦੀ, 20 ਗ੍ਰਾਮ ਸੋਨਾ, ਦੋ ਮੋਟਰਸਾਈਕਲ ਤੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅੱਗੇ ਵੀ ਇਹ ਮੁਹਿੰਮ ਜਾਰੀ ਰਹੇਗੀ।

ਇਹ ਵੀ ਪੜ੍ਹੋ : ਪੁਲਿਸ ਨੇ ਅਗ਼ਵਾ ਹੋਈ ਨਾਬਾਲਿਗ ਲੜਕੀ ਕੀਤੀ ਬਰਾਮਦ, ਮੁਲਜ਼ਮ ਕਾਬੂ

  • Share