Thu, Apr 25, 2024
Whatsapp

ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ 5 ਗੁਰਗੇ ਦਬੋਚੇ, ਭਾਰੀ ਮਾਤਰਾ 'ਚ ਅਸਲਾ ਬਰਾਮਦ

Written by  Ravinder Singh -- August 01st 2022 06:12 PM
ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ 5 ਗੁਰਗੇ ਦਬੋਚੇ, ਭਾਰੀ ਮਾਤਰਾ 'ਚ ਅਸਲਾ ਬਰਾਮਦ

ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ 5 ਗੁਰਗੇ ਦਬੋਚੇ, ਭਾਰੀ ਮਾਤਰਾ 'ਚ ਅਸਲਾ ਬਰਾਮਦ

ਚੰਡੀਗੜ੍ਹ/ਫਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੈਂਗਸਟਰਾਂ ਉਤੇ ਸ਼ਿਕੰਜਾ ਕੱਸਦਿਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ 5 ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਗੈਂਗਸਟਰਾਂ ਤੋਂ 8 ਨਾਜਾਇਜ਼ ਹਥਿਆਰਾਂ ਸਣੇ 30 ਕਾਰਤੂਸਾਂ ਬਰਾਮਦ ਕੀਤੇ ਹਨ। ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ 5 ਗੁਰਗੇ ਦਬੋਚੇ, ਭਾਰੀ ਮਾਤਰਾ 'ਚ ਅਸਲ ਬਰਾਮਦ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ ਤੇ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਐਸ.ਐਸ.ਪੀ. ਰਵਜੋਤ ਕੌਰ ਦੇ ਨਾਲ ਦੱਸਿਆ ਕਿ ਸਰਹਿੰਦ ਤੇ ਖਮਾਣੋਂ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਇਕ ਇਤਲਾਹ ਉਤੇ ਕਾਰਵਾਈ ਕਰਦਿਆਂ ਸੂਬੇ ਵਿੱਚ ਸਰਗਰਮ ਇਸ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗਿਰੋਹ ਦੇ ਸਰਗਨਾ ਦੀ ਪਛਾਣ ਸੰਦੀਪ ਸੰਧੂ ਪੁੱਤਰ ਸਤਵੰਤ ਸਿੰਘ ਵਾਸੀ ਸਬੇਲਪੁਰ, ਥਾਣਾ ਘੱਗਾ, ਪਟਿਆਲਾ ਵਜੋਂ ਹੋਈ ਹੈ। ਭੁੱਲਰ ਨੇ ਦੱਸਿਆ ਕਿ ਇਸ ਗੈਂਗਸਟਰ ਖਿਲਾਫ਼ ਪਹਿਲਾਂ ਹੀ ਆਈਪੀਸੀ ਦੀ ਧਾਰਾ 302, 307, 392, 397, 120ਬੀ, 341, 323, 427, 502, 25 ਅਸਲਾ ਐਕਟ ਅਤੇ 61/1/14 ਆਬਕਾਰੀ ਐਕਟ ਤਹਿਤ ਚਾਰ ਐਫ.ਆਈ.ਆਰ. ਪਟਿਆਲਾ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕੀਤੀਆਂ ਗਈਆਂ ਹਨ। ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ 5 ਗੁਰਗੇ ਦਬੋਚੇ, ਭਾਰੀ ਮਾਤਰਾ 'ਚ ਅਸਲਾ ਬਰਾਮਦਪੁਲਿਸ ਡਿਪਟੀ ਇੰਸਪੈਕਟਰ ਜਨਰਲ ਨੇ ਦੱਸਿਆ ਕਿ ਸੰਦੀਪ ਸੰਧੂ ਮੌਜੂਦਾ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੂਟਾ ਸਿੰਘ ਵਾਲਾ, ਪੀਐਸ ਘੱਗਾ, ਪਟਿਆਲਾ ਦਾ ਸਾਥੀ ਹੈ ਅਤੇ ਇਹ ਦੋਵੇਂ ਲਾਰੈਂਸ ਬਿਸਨੋਈ ਗੈਂਗ ਦੇ ਸਰਗਰਮ ਮੈਂਬਰ ਹਨ। ਉਨ੍ਹਾਂ ਨੇ ਕਿਹਾ ਕਿ ਗੁਰੀ ਉਤੇ ਮੁਕਾਬਲੇ ਵਿੱਚ ਮਾਰੇ ਗਏ ਗੈਂਗਸਟਰ ਅੰਕਿਤ ਭਾਦੂ ਦੇ ਨਾਲ ਇੱਕ ਕਤਲ ਦਾ ਵੀ ਦੋਸ਼ ਹੈ। ਭੁੱਲਰ ਨੇ ਦੱਸਿਆ ਕਿ ਸੰਦੀਪ ਸੰਧੂ ਉੱਤਰ ਪ੍ਰਦੇਸ (ਯੂ.ਪੀ.) ਸਥਿਤ ਹਥਿਆਰ ਸਪਲਾਇਰ ਤੋਂ ਹਥਿਆਰ ਖ਼ਰੀਦਦਾ ਸੀ, ਜਿਸ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਐਸ.ਐਸ.ਪੀ ਸ੍ਰੀਮਤੀ ਰਵਜੋਤ ਕੌਰ ਨੇ ਦੱਸਿਆ ਕਿ ਸੰਦੀਪ ਸੰਧੂ ਜੋ ਕਿ ਇਕ ਕੱਟੜ ਅਪਰਾਧੀ ਹੈ ਅਤੇ ਜੋ ਇਰਾਦਾ ਕਤਲ ਅਤੇ ਕਤਲ ਦੇ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ, ਨੂੰ ਹਰਪ੍ਰੀਤ ਸਿੰਘ, ਸੰਦੀਪ ਸਿੰਘ (ਫਲੋਲੀ), ਚਰਨਜੀਤ ਸਿੰਘ ਤੇ ਗੁਰਮੁੱਖ ਸਿੰਘ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੈਂਗਸਟਰਾਂ ਕੋਲੋਂ ਕੁੱਲ 8 ਨਾਜਾਇਜ਼ ਹਥਿਆਰ, ਜਿਨ੍ਹਾਂ ਵਿੱਚ ਪੰਜ .32 ਬੋਰ ਦੇ ਦੇਸੀ ਪਿਸਤੌਲ (ਕੱਟੇ) ਅਤੇ ਤਿੰਨ .315 ਬੋਰ ਦੇ ਦੇਸੀ ਪਿਸਤੌਲ (ਕੱਟੇ) ਸ਼ਾਮਲ ਹਨ, ਸਮੇਤ 30 ਕਾਰਤੂਸ ਬਰਾਮਦ ਕੀਤੇ ਗਏ ਹਨ। ਰਵਜੋਤ ਕੌਰ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵੱਲੋਂ ਇਸ ਗਿਰੋਹ ਨੂੰ ਹਥਿਆਰ ਹਥਿਆਰ ਮੁਹੱਈਆ ਕਰਵਾਏ ਜਾਂਦੇ ਸਨ, ਪੁਲਿਸ ਵੱਲੋਂ ਉਕਤ ਗਿਰੋਹ ਨਾਲ ਜੁੜੀ ਹਰ ਕੜੀ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ 5 ਗੁਰਗੇ ਦਬੋਚੇ, ਭਾਰੀ ਮਾਤਰਾ 'ਚ ਅਸਲਾ ਬਰਾਮਦਐਸਐਸਪੀ ਨੇ ਦੱਸਿਆ ਕਿ ਹੋਰ ਗੰਭੀਰ ਅਪਰਾਧਾਂ ਦੇ ਨਾਲ-ਨਾਲ ਇਹ ਗੈਂਗਸਟਰ ਲੋਕਾਂ ਤੋਂ ਫਿਰੌਤੀ ਦੀ ਮੰਗ ਵੀ ਕਰਦੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਗੈਂਗਸਟਰ ਸੂਬੇ ਵਿੱਚ ਕੋਈ ਵੱਡੀ ਅਪਰਾਧਿਕ ਗਤੀਵਿਧੀ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਰਵਜੋਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਹ ਵੀ ਪੜ੍ਹੋ : ਮਕੌੜਾ ਪੱਤਣ 'ਤੇ ਪਾਣੀ ਦਾ ਪੱਧਰ ਵੱਧਣ 'ਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਲੋੜ


Top News view more...

Latest News view more...